15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਵਿਧਾਇਕ ਨੇ ਹਲਕੇ ਦੇ ਵੱਖ-ਵੱਖ ਵਿਕਾਸ ਕੰਮਾਂ ਦੇ ਕੀਤੇ ਉਦਘਾਟਨ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਫ਼ਿਰੋਜ਼ਪੁਰ, 17 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 'ਪੰਜਾਬ ਸਿੱਖਿਆ ਕ੍ਰਾਂਤੀ' ਰਾਹੀਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਵੱਡੇ ਪੱਧਰ 'ਤੇ ਵਿਕਾਸ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਖੇਡਾਂ ਵਿਚ ਸਰਬੋਤਮ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਇਹ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਆਪਣੇ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਸ਼ਹਾਲ ਸਿੰਘ ਵਾਲਾ ਅਤੇ ਸਰਕਾਰੀ ਹਾਈ ਸਕੂਲ ਦੁਲਚੀ ਕੇ ਸਕੂਲਾਂ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਦੇ ਉਦਘਾਟਨ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਉਪਰੰਤ ਕੀਤਾ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਡਾ.ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਵੀ ਹਾਜ਼ਰ ਸਨ | ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਸਕੂਲਾਂ ਵਿਚ ਪੜ੍ਹਾਈ ਅਤੇ ਖੇਡਾਂ ਲਈ ਜ਼ਰੂਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾ ਕੇ ਉਨ੍ਹਾਂ ਦੇ ਸਮੇਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਸ਼ਾਮਲ ਹੋ ਕੇ ਸੂਬੇ ਦਾ ਨਾਮ ਰੌਸ਼ਨ ਕਰ ਸਕਣ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵਲੋਂ ਕਰਾਏ ਗਏ ਇਨ੍ਹਾਂ ਵਿਕਾਸ ਕਾਰਜਾਂ ਅਤੇ ਸੁਧਾਰਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਸੰਖਿਆ ਵਿਚ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਭਰਤੀ ਕਰਾ ਰਹੇ ਹਨ | ਇਸ ਮੌਕੇ ਵਿਧਾਇਕ ਭੁੱਲਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਸ਼ਹਾਲ ਸਿੰਘ ਵਾਲਾ ਵਿਖੇ 40 ਬੱਚਿਆਂ ਨੂੰ ਸਵੈ ਰੋਜ਼ਗਾਰ ਲਈ ਵੋਕੇਸ਼ਨਲ ਸਕੀਮ ਐੱਨ.ਐੱਸ ਕਿਊ.ਐੱਫ ਤਹਿਤ ਰੋਜ਼ਗਾਰ ਕਿੱਟਾਂ ਦਿੱਤੀਆਂ ਗਈਆਂ | ਸਰਕਾਰੀ ਹਾਈ ਸਕੂਲ ਦੁਲਚੀ ਕੇ ਦੇ 20 ਤੋਂ ਜ਼ਿਆਦਾ ਹੋਣਹਾਰ ਬੱਚਿਆਂ ਨੂੰ ਸਟੇਸ਼ਨਰੀ ਵੀ ਵੰਡੀ ਗਈ | ਇਸ ਦੇ ਨਾਲ ਦੋਵਾਂ ਸਕੂਲਾਂ ਵਿਚ ਡਿਜੀਟਲ ਕ੍ਰਾਂਤੀ ਤਹਿਤ ਆਧੁਨਿਕ ਇੰਨਟਰੈਕਟਿਵ ਪੈਨਲ ਅਤੇ ਆਧੁਨਿਕ ਲੈਬਾਂ ਦਾ ਉਦਘਾਟਨ ਕਰਕੇ ਲੋਕ ਅਰਪਣ ਕੀਤਾ ਗਿਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਪ੍ਰਭਾਵਸ਼ਾਲੀ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ | ਇਸ ਮੌਕੇ ਵਿਕਾਸ ਸ਼ਰਮਾ ਜ਼ਿਲ੍ਹਾ ਕੋਆਰਡੀਨੇਟਰ, ਹਿਮਾਂਸ਼ੂ ਠੱਕਰ, ਦਿਲਬਾਗ ਸਿੰਘ ਨੱਢਾ ਚੇਅਰਮੈਨ ਬਲਾਕ ਸੰਮਤੀ, ਪ੍ਰਗਟ ਸਿੰਘ, ਅਵਤਾਰ ਸਿੰਘ ਸਾਬਕਾ ਸਰਪੰਚ ਦੁਲਚੀ ਕੇ, ਤਰਸੇਮ ਸਿੰਘ ਸਰਪੰਚ ਰੱਖੜੀ, ਬਲਕਾਰ ਸਿੰਘ ਟੁਰਨਾ, ਗੁਰਪ੍ਰੀਤ ਸਿੰਘ ਰੱਖੜੀ, ਅਨਕੁਲ ਪੰਛੀ ਬਲਾਕ ਨੋਡਲ ਅਫ਼ਸਰ, ਪਿ੍ੰਸੀਪਲ ਨੀਲਮ ਧਵਨ, ਰਮਿੰਦਰ ਕੌਰ ਮੁੱਖ ਅਧਿਆਪਕਾ ਦੁਲਚੀ ਕੇ, ਮਰਿਦੁਲਾ ਸੇਠੀ ਸਕੂਲ ਇੰਚਾਰਜ, ਦਿਨੇਸ਼ ਖੁਰਾਨਾ ਵੱਖ ਵੱਖ ਸਕੂਲਾਂ ਦੇ ਅਧਿਆਪਕ ਮਾਪੇ ਅਤੇ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਆਗੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਗਾਮੀ ਮੌਨਸੂਨ ਸੀਜ਼ਨ ਤੇ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਪੁਖ਼ਤਾ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ : ਡੀ.ਸੀ. ਅਗਲੀ ਖ਼ਬਰ ਭਾਰਤ ਸਕਾਊਟਸ ਅਤੇ ਗਾਈਡਜ਼ ਦੀਆਂ ਗਤੀਵਿਧੀਆਂ ਵਿਚ ਫ਼ਿਰੋਜ਼ਪੁਰ ਨੇ ਜਿੱਤੀ ਰੋਲਿੰਗ ਟਰਾਫੀ
Ad Position 24