15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਕੱਲ੍ਹ ਮਨਾਈ ਜਾਵੇਗੀ ਸ੍ਰੀ ਪਰਸ਼ੂ ਰਾਮ ਜੈਅੰਤੀ, ਤਿਆਰੀਆਂ ਮੁਕੰਮਲ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਗੁਰੂਹਰਸਹਾਏ, 17 ਅਪ੍ਰੈਲ (ਕਪਿਲ ਕੰਧਾਰੀ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹਿਰ ਦੇ ਆਦਰਸ਼ ਨਗਰ ਵਿਖੇ ਸਥਿਤ ਸ੍ਰੀ ਪਰਸ਼ੂ ਰਾਮ ਧਰਮਸ਼ਾਲਾ ਵਿਚ ਭਗਵਾਨ ਸ੍ਰੀ ਪਰਸ਼ੂ ਰਾਮ ਦੀ ਜਯੰਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾਵੇਗੀ | ਇਹ ਸਮਾਗਮ 19 ਅਪ੍ਰੈਲ ਦਿਨ ਐਤਵਾਰ ਨੂੰ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ | ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਆਯੋਜਕਾਂ ਨੇ ਦੱਸਿਆ ਕਿ ਇਸ ਮੌਕੇ ਰਾਤ 8 ਵਜੇ ਤੋਂ ਸ੍ਰੀ ਹਨੂੰਮਾਨ ਚਾਲੀਸਾ ਦਾ ਪਾਠ ਅਤੇ ਭਗਵਾਨ ਸ੍ਰੀ ਪਰਸ਼ੂ ਰਾਮ ਦੀ ਮਹਿਮਾ ਗਾ ਗੁਣਗਾਨ ਸ਼ੁਰੂ ਕੀਤਾ ਜਾਵੇਗਾ ਜੋ ਰਾਤ 10 ਵਜੇ ਤੱਕ ਜਾਰੀ ਰਹੇਗਾ | ਇਸ ਦੌਰਾਨ ਪ੍ਰਸਿੱਧ ਭਜਨ ਗਾਇਕਾਂ ਵਲੋਂ ਸੁੰਦਰ ਭਜਨਾਂ ਦਾ ਗੁਣਗਾਨ ਕੀਤਾ ਜਾਵੇਗਾ ਜਿਸ ਨਾਲ ਧਾਰਮਿਕ ਮਾਹੌਲ ਬਣੇਗਾ | ਇਸ ਪਵਿੱਤਰ ਮੌਕੇ 'ਤੇ ਸੰਗਤਾਂ ਲਈ ਅਟੁੱਟ ਲੰਗਰ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ | ਆਯੋਜਕਾਂ ਵਲੋਂ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ | ਸਮਾਗਮ ਨੂੰ ਲੈ ਕੇ ਧਰਮਸ਼ਾਲਾ ਵਿਖੇ ਸਜਾਵਟ ਅਤੇ ਹੋਰ ਤਿਆਰੀਆਂ ਵੀ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸ਼ਹਿਰ ਵਿਚ ਭਗਤੀਮਈ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਸਖ਼ਤ ਕਾਨੂੰਨ ਬਣਨ ਨਾਲ ਸਿੱਖ ਪੰਥ ਦੇ ਦੋਖੀਆਂ 'ਤੇ ਨਕੇਲ ਕੱਸੀ ਜਾਵੇਗੀ- 'ਆਪ' ਆਗੂ ਅਗਲੀ ਖ਼ਬਰ ਸਿਟੀ ਹਾਰਟ ਸਕੂਲ ਮਮਦੋਟ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24