15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਵਿਸ਼ਵ ਭਾਈ ਮਰਦਾਨਾ ਸੁਸਾਇਟੀ ਵਲੋਂ ਗ੍ਰਹਿ ਮੰਤਰੀ ਨੂੰ ਨਨਕਾਣਾ ਸਾਹਿਬ ਜਥੇ ਭੇਜਣ ਲਈ ਪ੍ਰਵਾਨਗੀ ਦੇਣ ਦੀ ਅਪੀਲ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਫ਼ਿਰੋਜ਼ਪੁਰ, 17 ਅਪ੍ਰੈਲ (ਸੁਖਵਿੰਦਰ ਸਿੰਘ)-ਵਿਸਾਖੀ ਮੌਕੇ ਨਨਕਾਣਾ ਸਾਹਿਬ ਜਾਣ ਵਾਲੇ ਜਥਿਆਂ ਨੂੰ ਇਸ ਵਾਰ ਵੀਜ਼ੇ ਜਾਰੀ ਨਾ ਹੋਣ ਕਾਰਨ ਵਿਸ਼ਵ ਭਾਈ ਮਰਦਾਨਾ ਸੁਸਾਇਟੀ ਸਮੇਤ ਕਈ ਧਾਰਮਿਕ ਸੰਸਥਾਵਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਸ਼ਵ ਭਾਈ ਮਰਦਾਨਾ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਪਿਛਲੇ 27 ਸਾਲਾਂ ਤੋਂ ਨਿਯਮਿਤ ਤੌਰ 'ਤੇ ਨਨਕਾਣਾ ਸਾਹਿਬ ਲਈ ਜਥੇ ਭੇਜਦੀ ਆ ਰਹੀ ਹੈ | ਇਸ ਵਾਰ ਵੀ ਵਿਸਾਖੀ ਮੌਕੇ ਜਥੇ ਭੇਜਣ ਲਈ ਲਿਸਟਾਂ ਤਿਆਰ ਕਰਕੇ ਭਾਰਤ ਦੇ ਗ੍ਰਹਿ ਵਿਭਾਗ ਅਤੇ ਵਿਦੇਸ਼ ਮਾਮਲੇ ਮੰਤਰਾਲੇ ਨੂੰ ਭੇਜੀਆਂ ਗਈਆਂ ਸਨ | ਇਸ ਦੇ ਨਾਲ ਹੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਨੂੰ ਪੱਤਰ ਲਿਖ ਕੇ ਮਨਜ਼ੂਰੀ ਦੇਣ ਦੀ ਅਪੀਲ ਵੀ ਕੀਤੀ ਗਈ ਸੀ | ਉਨ੍ਹਾਂ ਦੱਸਿਆ ਕਿ ਲੰਬੇ ਇੰਤਜ਼ਾਰ ਦੇ ਬਾਵਜੂਦ ਸਰਕਾਰ ਵਲੋਂ ਕੋਈ ਜਵਾਬ ਨਹੀਂ ਮਿਲਿਆ ਹਾਲਾਂਕਿ ਪਾਕਿਸਤਾਨ ਅੰਬੈਸੀ ਵੀਜ਼ੇ ਦੇਣ ਲਈ ਤਿਆਰੀ ਸੀ | ਇਸ ਮੌਕੇ ਖਾਲੜਾ ਮਿਸ਼ਨ ਕਮੇਟੀ ਝਬਾਲ, ਨਨਕਾਣਾ ਸਾਹਿਬ ਫਾਊਾਡੇਸ਼ਨ ਅੰਮਿ੍ਤਸਰ ਅਤੇ ਸੁਖਮਨੀ ਸੇਵਾ ਸੋਸਾਇਟੀ ਡੱਬਵਾਲੀ ਦੇ ਪ੍ਰਤੀਨਿਧੀਆਂ ਨੇ ਵੀ ਆਪਣੀ ਚਿੰਤਾ ਜ਼ਾਹਿਰ ਕੀਤੀ | ਸੰਸਥਾਵਾਂ ਦੇ ਆਗੂਆਂ ਜਗਜੀਤ ਸਿੰਘ ਭੁੱਲਰ, ਬਲਵਿੰਦਰ ਸਿੰਘ ਝਬਾਲ, ਰੌਬਿਨ ਗਿੱਲ ਅਤੇ ਗੁਰਬਚਨ ਸਿੰਘ ਨੇ ਸਾਂਝੇ ਬਿਆਨ ਵਿਚ ਭਾਰਤ ਦੇ ਗ੍ਰਹਿ ਮੰਤਰੀ ਅਮਿੱਤ ਸ਼ਾਹ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਨਨਕਾਣਾ ਸਾਹਿਬ ਯਾਤਰਾ ਲਈ ਜਥਿਆਂ ਨੂੰ ਪ੍ਰਵਾਨਗੀ ਦਿੱਤੀ ਜਾਵੇ | ਉਨ੍ਹਾਂ ਦੱਸਿਆ ਕਿ ਇਹ ਜਥਾ ਹਰ ਸਾਲ 8 ਜੂਨ ਨੂੰ ਰਵਾਨਾ ਹੁੰਦਾ ਹੈ | ਇਸ ਸਬੰਧ ਵਿਚ ਸੰਸਥਾਵਾਂ ਜਲਦ ਹੀ ਅਮਿੱਤ ਸ਼ਾਹ ਨਾਲ ਮੁਲਾਕਾਤ ਕਰਕੇ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆਉਣਗੀਆਂ |
Ad Position 22
No active advertisement
ਪਿਛਲੀ ਖ਼ਬਰ ਐਸ.ਕੇ. ਪਬਲਿਕ ਸਕੂਲ ਦਾ ਦਸਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫਿਰੋਜ਼ਪੁਰ ਨੂੰ ਮਿਲਿਆ 'ਸਸਟੇਨੇਬਲ ਕੈਂਪਸ ਅਵਾਰਡ 2026'
Ad Position 24