ਗੁਰੂਹਰਸਹਾਏ 17 ਅਪ੍ਰੈਲ (ਕਪਿਲ ਕੰਧਾਰੀ)- ਦਸਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਹਨ, ਜਿਸ ਵਿਚ ਤਾਜ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਡਾਕਟਰ ਰਜਿੰਦਰ ਕਸ਼ਯਪ ਨੇ ਦੱਸਿਆ ਕਿ ਦਸਵੀਂ ਜਮਾਤ ਇਮਤਿਹਾਨਾਂ ਵਿਚੋਂ ਵੀਰਪਾਲ ਕੌਰ ਨੇ 99.2% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਸਰਤਾਜ ਸਿੰਘ (96.4%), ਸਿਮਰਜੀਤ ਕੌਰ (95.2%), ਅਸੀਸ ਕੌਰ (95%), ਗੁਰਸ਼ਾਨ ਸਿੰਘ (94%), ਸੁਖਚੈਨ ਸਿੰਘ (94%), ਨਵਨੀਤ ਕੌਰ (93%), ਪ੍ਰਭਸਿਮਰਨ ਕੌਰ (92.6%), ਖੁਸਪ੍ਰੀਤ ਸਿੰਘ (91.2%), ਖੁਸ਼ਦੀਪ ਸਿੰਘ (90.4%), ਹਰਲੀਨ ਕੌਰ (90.2%) ਅਤੇ ਸਿਮਰਨਪ੍ਰੀਤ ਕੌਰ (90%) ਅੰਕ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਉਨ੍ਹਾਂ ਨੇ ਦੱਸਿਆ ਕਿ ਇਹਨਾਂ ਵਿਦਿਆਰਥੀਆਂ ਨੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਉੱਤਮ ਪ੍ਰਦਰਸ਼ਨ ਕਰਦਿਆਂ ਕਈ ਮੱਲ੍ਹਾਂ ਮਾਰੀਆਂ ਹਨ | ਇਸ ਮੌਕੇ ਸਕੂਲ ਦੇ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਜਗਮੀਤ ਸਿੰਘ ਸੰਧੂ, ਚੇਅਰਪਰਸਨ ਮੈਡਮ ਰਮਨਦੀਪ ਕੌਰ ਸੰਧੂ ਅਤੇ ਮੈਡਮ ਸ਼ਮਨਦੀਪ ਕੌਰ ਸੰਧੂ, ਪਿ੍ੰਸੀਪਲ ਡਾ. ਰਜਿੰਦਰ ਕਸ਼ਯਪ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਚੇਅਰਮੈਨ ਹਰਪ੍ਰੀਤ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਜੀਵਨ ਵਿਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਲਗਨ ਅਤੇ ਮਿਹਨਤ ਨਾਲ ਅੱਗੇ ਵੱਧਣ ਦੀ ਪੇ੍ਰਰਨਾ ਦਿੱਤੀ | ਇਸ ਦੌਰਾਨ ਕੋਆਰਡੀਨੇਟਰ ਮੈਡਮ ਸੁਖ ਜੋਤ ਕੌਰ, ਕਰਨੈਲ ਸਿੰਘ, ਤੇਜਿੰਦਰ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ |