15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਵਿਸ਼ਵ ਵਿਰਾਸਤ ਦਿਵਸ 2026 ਦੇ ਮੌਕੇ 'ਤੇ ਫਿਰੋਜ਼ਪੁਰ ਮੰਡਲ ਵਿਚ ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਫਿਰੋਜ਼ਪੁਰ, 17 ਅਪ੍ਰੈਲ (ਰਾਕੇਸ਼ ਚਾਵਲਾ)-ਰੇਲਵੇ ਬੋਰਡ ਦੀਆਂ ਹਦਾਇਤਾਂ ਅਨੁਸਾਰ 18 ਅਪ੍ਰੈਲ 2026 ਨੂੰ ਮਨਾਏ ਜਾਣ ਵਾਲੇ ਵਿਸ਼ਵ ਵਿਰਾਸਤ ਦਿਵਸ ਦੇ ਸਬੰਧ ਵਿਚ ਫਿਰੋਜ਼ਪੁਰ ਮੰਡਲ ਵੱਲੋਂ 17 ਅਪ੍ਰੈਲ ਤੋਂ 23 ਅਪ੍ਰੈਲ 2026 ਤੱਕ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾ ਰਹੇ ਹਨ | ਇਸ ਸਾਲ ਦਾ ਵਿਸ਼ਾ (ਥੀਮ) ''ਸੰਘਰਸ਼ਾਂ ਅਤੇ ਆਫ਼ਤਾਂ ਦੇ ਸੰਦਰਭ ਵਿਚ ਜੀਵਿਤ ਵਿਰਾਸਤ ਲਈ ਐਮਰਜੈਂਸੀ ਪ੍ਰਤੀਕਿਰਿਆ'' ਨਿਰਧਾਰਿਤ ਕੀਤਾ ਗਿਆ ਹੈ | ਇਸ ਮੌਕੇ 'ਤੇ ਮੰਡਲ ਦੇ ਵੱਖ-ਵੱਖ ਵਿਰਾਸਤੀ ਸਥਾਨਾਂ 'ਤੇ ਹਫ਼ਤਾ ਭਰ ਚੱਲਣ ਵਾਲੇ ਪ੍ਰੋਗਰਾਮ ਆਯੋਜਿਤ ਕਰਕੇ ਰੇਲਵੇ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਅਤੇ ਆਮ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ | ਇਨ੍ਹਾਂ ਆਯੋਜਨਾਂ ਦੇ ਤਹਿਤ ਅੰਮਿ੍ਤਸਰ ਸਟੇਸ਼ਨ ਦੀ ਹੈਰੀਟੇਜ ਗੈਲਰੀ ਆਮ ਲੋਕਾਂ ਲਈ ਖੋਲ੍ਹੀ ਜਾਵੇਗੀ, ਜਿੱਥੇ ਲੋਕ ਰੇਲਵੇ ਦੇ ਇਤਿਹਾਸ ਦੀ ਝਲਕ ਦੇਖ ਸਕਣਗੇ | ਲੁਧਿਆਣਾ, ਅੰਮਿ੍ਤਸਰ ਅਤੇ ਫਿਰੋਜ਼ਪੁਰ ਕੈਂਟ ਸਟੇਸ਼ਨਾਂ 'ਤੇ ਵਿਰਾਸਤ ਆਧਾਰਿਤ ਸੈਮੀਨਾਰ ਕਰਵਾਏ ਜਾਣਗੇ | ਮੰਡਲ ਰੇਲ ਪ੍ਰਬੰਧਕ ਦਫ਼ਤਰ, ਫਿਰੋਜ਼ਪੁਰ ਵਿਖੇ ਲੇਖ ਲਿਖਣ ਮੁਕਾਬਲੇ ਕਰਵਾਏ ਜਾਣਗੇ, ਜਿਸ ਵਿਚ ਪ੍ਰਤੀਯੋਗੀ ਵਿਰਾਸਤ ਦੀ ਸੰਭਾਲ ਦੇ ਵਿਸ਼ੇ 'ਤੇ ਆਪਣੇ ਵਿਚਾਰ ਰੱਖਣਗੇ | ਫਿਰੋਜ਼ਪੁਰ, ਲੁਧਿਆਣਾ ਅਤੇ ਅੰਮਿ੍ਤਸਰ ਸਟੇਸ਼ਨਾਂ 'ਤੇ ਸਥਿਤ ਵਿਰਾਸਤੀ ਸਥਾਨਾਂ ਅਤੇ ਗੈਲਰੀਆਂ ਨੂੰ ਵਿਸ਼ੇਸ਼ ਰੌਸ਼ਨੀ ਨਾਲ ਸਜਾਇਆ ਜਾਵੇਗਾ | ਜਿਸ ਨਾਲ ਉਨ੍ਹਾਂ ਦੀ ਇਤਿਹਾਸਕ ਸੁੰਦਰਤਾ ਹੋਰ ਵੀ ਨਿੱਖਰ ਕੇ ਸਾਹਮਣੇ ਆਵੇਗੀ | ਪਹਿਲੇ ਦਿਨ ਫਿਰੋਜ਼ਪੁਰ ਰੇਲਵੇ ਸਟੇਸ਼ਨ 'ਤੇ ਸਥਿਤ ਹੈਰੀਟੇਜ ਲੋਕੋ, ਮੰਡਲ ਰੇਲ ਪ੍ਰਬੰਧਕ ਦਫ਼ਤਰ ਫਿਰੋਜ਼ਪੁਰ ਵਿਖੇ ਸਥਿਤ ਹੈਰੀਟੇਜ ਕੋਚ ਅਤੇ ਹੈਰੀਟੇਜ ਰੋਲਰ ਅਤੇ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਸਥਿਤ ਹੈਰੀਟੇਜ ਰੋਲਰ ਦੀ ਮੁਰੰਮਤ ਅਤੇ ਸੁੰਦਰੀਕਰਨ ਕੀਤਾ ਗਿਆ, ਤਾਂ ਜੋ ਇਹ ਵਿਰਾਸਤਾਂ ਸੁਰੱਖਿਅਤ ਰਹਿਣ ਅਤੇ ਨੌਜਵਾਨ ਪੀੜ੍ਹੀ ਵੀ ਇਨ੍ਹਾਂ ਵਿਰਾਸਤਾਂ ਨੂੰ ਬਿਹਤਰ ਤਰੀਕੇ ਨਾਲ ਦੇਖ ਅਤੇ ਸਮਝ ਸਕੇ |
Ad Position 22
No active advertisement
ਪਿਛਲੀ ਖ਼ਬਰ ਸੰਤ ਕਬੀਰ ਕਾਲਜ ਜ਼ੀਰਾ ਦਾ ਬੀ.ਐੱਸ.ਸੀ.ਆਈ.ਟੀ ਦਾ ਸ਼ਾਨਦਾਰ ਨਤੀਜਾ ਅਗਲੀ ਖ਼ਬਰ ਚਾਰ ਨੌਜਵਾਨ ਹੈਰੋਇਨ ਸਮੇਤ ਕਾਬੂ
Ad Position 24