ਜ਼ੀਰਾ,17 ਅਪ੍ਰੈਲ (ਰਜਨੀਸ਼ ਕਥੂਰੀਆ)-ਸੰਤ ਕਬੀਰ ਕਾਲਜ ਜ਼ੀਰਾ ਦੇ ਬੀ.ਐੱਸ.ਸੀ,ਆਈ.ਟੀ.ਦਾ ਨਤੀਜਾ ਇਸ ਸਾਲ ਬੇਹੱਦ ਸ਼ਾਨਦਾਰ ਰਿਹਾ ਹੈ | ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ 'ਤੇ ਖ਼ੁਸ਼ੀ ਜਤਾਈ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਪਿ੍ੰਸੀਪਲ ਡਾ.ਵੀਰਪਾਲ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਵੀ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਦੀ ਪ੍ਰਸ਼ੰਸਾ ਕੀਤੀ | ਨਤੀਜਿਆਂ ਵਿਚ ਕੋਮਲਪ੍ਰੀਤ ਕੌਰ ਨੇ 84 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਜਦੋਂਕਿ ਜਸਮੀਨ ਕੌਰ ਨੇ 82 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ | ਗੁਨਰਾਜ ਸਿੰਘ, ਗੁਰਯੋਧ ਸਿੰਘ ਅਤੇ ਸ਼ਰਨਦੀਪ ਕੌਰ ਨੇ 81ਫ਼ੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ 'ਤੇ ਤੀਜੇ ਸਥਾਨ 'ਤੇ ਆਪਣੀ ਜਗਾ ਬਣਾਈ | ਕਾਲਜ ਦੇ ਕੋਆਰਡੀਨੇਟਰ ਪ੍ਰੋ. ਸੁਰੇਖਾ ਅਤੇ ਆਸ਼ਾ ਵਿਨਾਇਕ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਨਤੀਜੇ ਸਖ਼ਤ ਮਿਹਨਤ ਅਤੇ ਅਨੁਸ਼ਾਸਨ ਦਾ ਨਤੀਜਾ ਹਨ | ਇਸ ਮੌਕੇ 'ਤੇ ਸਵਰਨ ਸਿੰਘ, ਹਰਮਨਦੀਪ ਸਿੰਘ, ਸਿਮਰਨਜੀਤ ਕੌਰ, ਰਮਨਦੀਪ ਕੌਰ, ਵਨੀਤਾ, ਅਮਾਨਤ, ਯੂਨੀਕੇ ਥਾਮਸ, ਜਸਪ੍ਰੀਤ ਕੌਰ, ਪਲਕ ਪ੍ਰੀਤ ਕੌਰ, ਰੋਮਨਪ੍ਰੀਤ ਕੌਰ, ਰਾਜਵਿੰਦਰ ਕੌਰ ਅਤੇ ਨਵਜੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਕਾਲਜ ਪ੍ਰਬੰਧਕ ਮੰਡਲ ਨੇ ਉਮੀਦ ਜਤਾਈ ਕਿ ਵਿਦਿਆਰਥੀ ਭਵਿੱਖ ਵਿਚ ਵੀ ਇਸੇ ਤਰਾਂ ਕਾਲਜ ਦਾ ਨਾਮ ਰੌਸ਼ਨ ਕਰਦੇ ਰਹਿਣਗੇ |