15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਭਾਕਿਯੂ ਲੱਖੋਵਾਲ ਦੇ ਜ਼ਿਲ੍ਹਾ ਆਗੂਆਂ ਦੀ ਹੋਈ ਹੰਗਾਮੀ ਬੈਠਕ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਫ਼ਿਰੋਜ਼ਪੁਰ,17 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਦੀ ਪ੍ਰਧਾਨਗੀ ਵਿਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਅਤੇ ਕਿਰਨਪਾਲ ਸਿੰਘ ਸੋਢੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਆਗੂਆਂ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਮੰਡੀਆਂ ਵਿਚਲੇ ਪ੍ਰਬੰਧਾਂ ਦੀ ਫ਼ੂਕ ਨਿਕਲ ਚੁੱਕੀ ਹੈ | ਜਿਸ ਕਰਕੇ ਕਿਸਾਨ ਮੰਡੀਆਂ ਵਿਚ ਫ਼ਸਲ ਦੇ ਨਾਲ ਰੁਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਖ਼ਰੀਦ ਏਜੰਸੀਆਂ ਕਿਸਾਨਾਂ ਨੂੰ ਬੇਵਕੂਫ਼ ਬਣਾ ਰਹੀਆਂ ਤੇ ਰਾਜਸੀ ਲੋਕ ਖ਼ਰੀਦ ਸ਼ੁਰੂ ਕਰਵਾਉਣ ਦੇ ਨਾਮ 'ਤੇ ਫੋਟੋ ਸੈਸ਼ਨ ਕਰਵਾ ਰਹੇ, ਜੋ ਕਿਸਾਨਾਂ ਨਾਲ ਖਿਲਵਾੜ ਹੈ | ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਸ਼ੂਸ਼ਕ ਨੇ ਦੱਸਿਆ ਕਿ ਕਣਕ ਦੀ ਕਟਾਈ ਲਗਭਗ ਹੋ ਚੁੱਕੀ ਹੈ ਤੇ ਮੰਡੀਆਂ ਵਿਚ ਅੰਬਾਰ ਲੱਗੇ ਪਏ ਹਨ | ਉਨ੍ਹਾਂ ਕਿਹਾ ਕਿ 1 ਅਪ੍ਰੈਲ 2026 ਤੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਈ ਹੈ ਪਰ ਅਜੇ ਤੱਕ ਕਿਸਾਨ ਮੰਡੀਆਂ ਵਿਚ ਰੁਲ ਰਹੇ ਹਨ ਤੇ ਜੋ ਮਾਲ ਭਰਿਆ ਉਸ ਦਾ ਇਕ ਵੀ ਪੈਸਾ ਕਿਸਾਨਾਂ ਦੇ ਖਾਤੇ ਵਿਚ ਨਹੀਂ ਗਿਆ | ਦੂਸਰੇ ਪਾਸੇ ਮੌਸਮ ਦੇ ਲਗਾਤਾਰ ਖ਼ਰਾਬ ਹੋਣ ਨਾਲ ਕਿਸਾਨਾਂ ਦੇ ਸੁੱਕੇ ਪਏ ਹਨ | ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਖ਼ਰੀਦ ਏਜੰਸੀਆਂ ਪੰਜਾਬ ਦੇ ਕਿਸਾਨਾਂ ਨੂੰ ਖੱਜਲ ਖ਼ੁਆਰ ਕਰ ਰਹੀਆਂ ਹਨ | ਆਗੂਆਂ ਵਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਜਲਦੀ ਤੋਂ ਜਲਦੀ ਮੰਡੀਆਂ ਵਿਚੋਂ ਕਣਕ ਦੀ ਖ਼ਰੀਦ ਕਰਕੇ ਕਿਸਾਨਾਂ ਦੇ ਖਾਤਿਆਂ ਵਿਚ ਪੈਸੇ ਪਾਏ ਜਾਣ | ਜੇਕਰ ਸਰਕਾਰ ਨੇ ਕਣਕ ਦੀ ਖ਼ਰੀਦ ਜਲਦ ਨਾ ਕੀਤੀ ਤਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਡੇ ਪੱਧਰ 'ਤੇ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ | ਇਸ ਸਮੇਂ ਚਮਕੌਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਗੁਰਮੀਤ ਸਿੰਘ ਬਲਾਕ ਪ੍ਰਧਾਨ, ਜਸਕਰਨ ਸਿੰਘ ਕੋਟ ਬਲਾਕ ਪ੍ਰਧਾਨ, ਦਲਜੀਤ ਸਿੰਘ ਬੁੱਟਰ ਬਲਾਕ ਪ੍ਰਧਾਨ, ਸਵਰਨ ਸਿੰਘ ਅਲੀਪੁਰ ਬਲਾਕ ਪ੍ਰਧਾਨ, ਮਲਵਿੰਦਰ ਸਿੰਘ ਬਲਾਕ ਮੀਤ ਪ੍ਰਧਾਨ, ਚਮਕੌਰ ਸਿੰਘ ਬਲਾਕ ਪ੍ਰਧਾਨ, ਬਲਵਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਬਲਵਿੰਦਰ ਸਿੰਘ ਮਰਖਾਈ, ਪਲਵਿੰਦਰ ਸਿੰਘ ਬਹਿਕ ਜ਼ਿਲ੍ਹਾ ਮੀਤ ਪ੍ਰਧਾਨ, ਗੁਰਵਿੰਦਰ ਸਿੰਘ ਮਰੂੜ, ਡਾ. ਸੁਖਦੇਵ ਸਿੰਘ ਹਾਮਦਵਾਲਾ ਬਲਾਕ ਪ੍ਰਧਾਨ, ਹਰਜਿੰਦਰ ਸਿੰਘ ਸਰਪੰਚ ਹਾਮਦਵਾਲਾ, ਗੁਰਪ੍ਰਤਾਪ ਸਿੰਘ ਬਲਾਕ ਮੀਤ ਪ੍ਰਧਾਨ, ਜਲੌਰ ਸਿੰਘ ਜ਼ਿਲ੍ਹਾ ਖ਼ਜ਼ਾਨਚੀ, ਤਰਸੇਮ ਸਿੰਘ ਛੂਛਕ, ਗੁਰਮੇਲ ਸਿੰਘ ਛੂਛਕ, ਗੁਰਦਾਸ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਵਲੋਂ ਪੀ ਐਮ ਸ੍ਰੀ ਸਰਕਾਰੀ ਹਾਈ ਸਕੂਲ ਛਾਂਗਾ ਰਾਏ ਉਤਾੜ ਅਤੇ ਦੋਨਾਂ ਮੱਤੜ ਦੇ ਸਕੂਲ ਦੇ ਵਿਕਾਸ ਕਾਰਜਾਂ ਦ... ਅਗਲੀ ਖ਼ਬਰ ਸੰਤ ਕਬੀਰ ਕਾਲਜ ਜ਼ੀਰਾ ਦਾ ਬੀ.ਐੱਸ.ਸੀ.ਆਈ.ਟੀ ਦਾ ਸ਼ਾਨਦਾਰ ਨਤੀਜਾ
Ad Position 24