ਕੁੱਲਗੜ੍ਹੀ, 17 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਕੁੱਲਗੜ੍ਹੀ ਦੇ ਅਧੀਨ ਪਿੰਡ ਬਸਤੀ ਢਾਬ ਵਾਲੀ ਦੇ ਵਸਨੀਕ ਕੇਵਲ ਸਿੰਘ ਪੁੱਤਰ ਠਾਕਰ ਸਿੰਘ ਨਾਲ 15 ਅਪ੍ਰੈਲ ਨੂੰ ਹੋਈ ਕੁੱਟਮਾਰ ਅਤੇ ਕੇਸਾਂ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਨੇ ਅੱਜ ਥਾਣਾ ਕੁੱਲਗੜ੍ਹੀ ਅੱਗੇ ਧਰਨਾ ਲਗਾ ਦਿੱਤਾ¢ ਪੀੜਤ ਧਿਰ ਨੇ ਦੋਸ਼ ਲੱਗਿਆ ਕਿ ਕੇਵਲ ਸਿੰਘ ਫਿਰੋਜ਼ਪੁਰ ਫੀਡਰ ਨਹਿਰ ਦੀ ਪਟੜੀ ਰਾਹੀਂ ਟਰੈਕਟਰ-ਟਰਾਲੀ 'ਤੇ ਪਿੰਡ ਪਰਤ ਰਿਹਾ ਸੀ ਕਿ ਰਸਤੇ ਵਿਚ ਕੁਝ ਨÏਜਵਾਨਾਂ ਨੇ ਲੁੱਟ ਦੀ ਨੀਅਤ ਨਾਲ ਉਸ ਦੀ ਕੁੱਟਮਾਰ ਕੀਤੀ ਅਤੇ ਪੱਗ ਉਤਾਰ ਕੇ ਬੇਅਦਬੀ ਕੀਤੀ | ਜਿਨ੍ਹਾਂ ਕੋਲ ਤੇਜ਼ਧਾਰ ਹਥਿਆਰ ਵੀ ਸਨ | ਧਰਨਾਕਾਰੀਆਂ ਨੇ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ¢ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਇਨਸਾਫ਼ ਨਾ ਮਿਲਿਆ ਤਾਂ ਫਿਰੋਜ਼ਪੁਰ-ਮੋਗਾ ਮਾਰਗ ਜਾਮ ਕੀਤਾ ਜਾਵੇਗਾ | ਇਸ ਸਬੰਧੀ ਥਾਣਾ ਕੁੱਲਗੜ੍ਹੀ ਦੇ ਮੁਕਬਫਰ ਇੰਸਪੈਕਟਰ ਜਸਵਿੰਦਰ ਸਿੰਘ ਬਰਾੜ ਨਾਲ ਗੱਲ ਕਰਨ 'ਤੇ ਉਹਨਾਂ ਦੱਸਿਆ ਦੱਸਿਆ ਕਿ ਇਸ ਘਟਨਾ ਸਬੰਧੀ 9 ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਡਰਾਵਾ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ | ਜਿਸ 'ਚ ਧਾਰਾ 295 ਵੀ ਸ਼ਾਮਲ ਹੈ | ਉਹਨਾਂ ਦੱਸਿਆ ਕਿ ਦੂਜੀ ਧਿਰ ਦਾ ਕਹਿਣਾ ਹੈ ਰਸਤੇ ਨੂੰ ਲੈ ਕੇ ਲੜਾਈ ਝਗੜਾ ਹੋਇਆ ਹੈ | ਫੇਰ ਵੀ ਸਾਡੀ ਪੀੜਤ ਧਿਰ ਨਾਲ ਗੱਲਬਾਤ ਜਾਰੀ ਹੈ | ਜੋ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਹੈ | ਉਹਨਾਂ ਦਿੱਤੀਆਂ ਹਦਾਇਤਾਂ ਅਨੁਸਾਰ ਹੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |