15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਵਿਧਾਇਕ ਰਣਬੀਰ ਭੁੱਲਰ ਨੇ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਮੱਲਾਂਵਾਲਾ, 17 ਅਪ੍ਰੈਲ (ਬਲਬੀਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਲੋਂ ਸਰਕਾਰੀ ਹਾਈ ਸਕੂਲ ਨਿਜ਼ਾਮ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਇਲਮੇ ਵਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਰਿਫ਼ ਕੇ ਵਿਖੇ ਕਰਵਾਏ ਗਏ | ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ ਕੀਤੇ ਗਏ | ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਹਲਕੇ ਦੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਨਵੇਂ ਕਲਾਸ ਰੂਮਾਂ ਦੀ ਉਸਾਰੀ, ਸਕੂਲਾਂ ਦੀ ਮੁਰੰਮਤ, ਬਾਊਾਡਰੀ ਵਾਲਾਂ ਦੀ ਉਸਾਰੀ, ਟਾਇਲਟ ਬਲਾਕਾਂ ਦੀ ਸੁਧਾਰ, ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਅਤੇ ਹੋਰ ਬੁਨਿਆਦੀ ਢਾਂਚਾਗਤ ਵਿਕਾਸ ਕਾਰਜ ਕਰਵਾਏ ਗਏ ਹਨ | ਜਿਸ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਢੁਕਵਾਂ ਮਾਹੌਲ ਮਿਲੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਖੇਤਰ ਵਿਚ ਇਤਿਹਾਸਕ ਸੁਧਾਰ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨਾ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਹੈ | ਜਿਸ ਤਹਿਤ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦੇ ਅਧੀਨ ਵੱਡੇ ਪੱਧਰ 'ਤੇ ਸਕੂਲਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਹਲਕੇ ਦੇ ਹੋਰ ਸਕੂਲਾਂ ਵਿਚ ਲੋੜ ਅਨੁਸਾਰ ਵਿਕਾਸ ਕਾਰਜ ਜਾਰੀ ਰੱਖੇ ਜਾਣਗੇ ਤਾਂ ਜੋ ਬੱਚਿਆਂ ਨੂੰ ਵਧੀਆ ਸਿੱਖਿਆ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ | ਇਸ ਮੌਕੇ ਸਤਿੰਦਰ ਸਿੰਘ, ਬੀ.ਪੀ.ਈ.ਓ, ਹਰਮੰਦਰ ਸਿੰਘ ਬਰਾੜ ਜੋਨ ਇੰਚਾਰਜ, ਹਲਕਾ ਕੋਆਰਡੀਨੇਟਰ ਸਿੱਖਿਆ ਵਿਭਾਗ ਐਲਨ ਭੱਟੀ, ਰਾਜ ਬਹਾਦਰ ਸਿੰਘ ਗਿੱਲ, ਡਾ. ਰਾਜਨ ਨਰੂਲਾ, ਸੀ.ਐੱਚ.ਟੀ ਰਾਧਿਕਾ, ਮਹਿੰਦਰ ਸਿੰਘ ਸ਼ੈਲੀ, ਸਕੂਲ ਇੰਚਾਰਜ ਪਿ੍ੰਸ ਕੁਮਾਰ, ਅਤਰ ਸਿੰਘ ਗਿੱਲ, ਵਿਕਾਸ ਸ਼ਰਮਾ,ਅਕਸ਼ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਦੇ ਪਰਿਵਾਰ ਵਲੋਂ ਸਰਕਾਰੀ ਸਕੂਲ 'ਚ ਲਗਵਾਇਆ ਵਾਟਰ ਕੂਲਰ ਅਗਲੀ ਖ਼ਬਰ ਭਾਕਿਯੂ (ਕ੍ਰਾਂਤੀਕਾਰੀ) ਦੇ ਆਗੂਆਂ ਵਲੋਂ ਤਲਵੰਡੀ ਭਾਈ ਦੀ ਅਨਾਜ ਮੰਡੀ ਦਾ ਦੌਰਾ
Ad Position 24