15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਦੇ ਪਰਿਵਾਰ ਵਲੋਂ ਸਰਕਾਰੀ ਸਕੂਲ 'ਚ ਲਗਵਾਇਆ ਵਾਟਰ ਕੂਲਰ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਮੁੱਦਕੀ, 17 ਅਪ੍ਰੈਲ (ਭਾਰਤ ਭੂਸ਼ਨ ਅਗਰਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮੁੱਦਕੀ ਵਿਚ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਦੇ ਪਰਿਵਾਰ ਵਲੋਂ 65 ਹਜ਼ਾਰ ਰੁਪਏ ਦੀ ਕੀਮਤ ਵਾਲਾ ਵਾਟਰ ਕੂਲਰ ਲਗਵਾਇਆ ਗਿਆ | ਇਸ ਮੌਕੇ ਸੇਖੋਂ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜੇਕਰ ਸਕੂਲ ਨੂੰ ਅੱਗੇ ਕੋਈ ਵੀ ਜ਼ਰੂਰਤ ਪੈਂਦੀ ਹੈ ਤਾਂ ਉਨਾਂ ਦਾ ਪਰਿਵਾਰ ਮਦਦ ਲਈ ਸਦਾ ਤਤਪਰ ਰਹੇਗਾ | ਉਨਾਂ ਕਿਹਾ ਕਿ ਸਾਨੂੰ ਬੱਚਿਆਂ ਦੇ ਭਵਿੱਖ ਲਈ ਸਰਕਾਰੀ ਸਕੂਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ | ਸਕੂਲ ਦੇ ਪਿ੍ੰਸੀਪਲ ਰਜਿੰਦਰ ਕੁਮਾਰ ਤੇ ਸਮੂਹ ਸਟਾਫ਼ ਨੇ ਸਮਾਜ ਸੇਵੀ ਪਰਿਵਾਰ ਦਾ ਧੰਨਵਾਦ ਕੀਤਾ ਅਤੇ ਉਨਾਂ ਦੇ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ ਗਈ | ਉਨ•ਾਂ ਦੱਸਿਆ ਕਿ ਗਰਮੀ ਦੇ ਮੱਦੇਨਜ਼ਰ ਸਕੂਲ ਵਿਚ ਵਿਦਿਆਰਥੀਆਂ ਲਈ ਠੰਢੇ ਪਾਣੀ ਦੀ ਅਤਿ ਜ਼ਰੂਰਤ ਸੀ, ਜੋ ਕਿ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਸਕੂਲ 'ਚ ਵਾਟਰ ਕੂਲਰ ਲਗਵਾਉਣ ਨਾਲ ਸਾਰੇ ਵਿਦਿਆਰਥੀਆਂ ਨੂੰ ਠੰਢੇ ਪਾਣੀ ਦੀ ਸਹੂਲਤ ਮਿਲੇਗੀ | ਇਸ ਮੌਕੇ ਸਕੂਲ ਪਿ੍ੰਸੀਪਲ ਤੇ ਸਟਾਫ਼ ਵਲੋਂ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸ਼ਰਮਾ ਮੱਖੂ ਸ਼ਹਿਰੀ ਅਤੇ ਗੱਟਾ ਦਿਹਾਤੀ ਸਰਬ ਸੰਮਤੀ ਨਾਲ ਦੂਸਰੀ ਵਾਰ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਵਿਧਾਇਕ ਰਣਬੀਰ ਭੁੱਲਰ ਨੇ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
Ad Position 24