15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਾਗਰ ਨਰੂਲਾ ਬਣੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਗੁਰੂਹਰਸਹਾਏ, 17 ਅਪ੍ਰੈਲ (ਕਪਿਲ ਕੰਧਾਰੀ)- ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲਾ ਫ਼ਿਰੋਜ਼ਪੁਰ ਦੀ ਨਵੀਂ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਅਧੀਨ ਗੁਰੂਹਰਸਹਾਏ ਦੇ ਨਿਵਾਸੀ ਸਾਗਰ ਨਰੂਲਾ ਨੂੰ ਜ਼ਿਲਾ ਜਨਰਲ ਸਕੱਤਰ ਦੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ | ਸਾਗਰ ਨਰੂਲਾ ਕਾਫ਼ੀ ਸਮੇਂ ਤੋਂ ਭਾਜਪਾ ਨਾਲ ਸਰਗਰਮ ਤੌਰ 'ਤੇ ਜੁੜੇ ਹੋਏ ਹਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਵਿਚ ਹਮੇਸ਼ਾ ਅਗੇਤਰ ਰਹੇ ਹਨ | ਉਨਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ ਹੈ | ਇਸ ਮੌਕੇ ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲਣ 'ਤੇ ਖ਼ੁਸ਼ੀ ਜਤਾਉਂਦੇ ਹੋਏ ਸਾਗਰ ਨਰੂਲਾ ਨੇ ਜ਼ਿਲਾ ਪ੍ਰਧਾਨ ਸਰਬਜੀਤ ਸਿੰਘ ਬਾਠ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਦਾ ਦਿਲੋਂ ਧੰਨਵਾਦ ਕੀਤਾ | ਉਨਾਂ ਕਿਹਾ ਕਿ ਪਾਰਟੀ ਵਲੋਂ ਉਨਾਂ 'ਤੇ ਕੀਤਾ ਗਿਆ ਭਰੋਸਾ ਉਹ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਨਾਲ ਨਿਭਾਉਣਗੇ | ਉਨਾਂ ਅੱਗੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾਣਾ ਉਨਾਂ ਦੀ ਪਹਿਲੀ ਤਰਜੀਹ ਰਹੇਗੀ | ਇਸ ਦੇ ਨਾਲ ਹੀ ਉਹ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਮਿਲ ਕੇ ਕੰਮ ਕਰਨਗੇ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ | ਇਸ ਦੌਰਾਨ ਭਾਜਪਾ ਦੇ ਕਈ ਸੀਨੀਅਰ ਆਗੂਆਂ ਅਤੇ ਵਰਕਰਾਂ ਵਲੋਂ ਸਾਗਰ ਨਰੂਲਾ ਨੂੰ ਵਧਾਈਆਂ ਦਿੱਤੀਆਂ ਗਈਆਂ | ਅਤੇ ਸਾਬਕਾ ਜ਼ਿਲਾ ਪ੍ਰਧਾਨ ਕਿ੍ਸ਼ਨ ਲਾਲ ਨਰੂਲਾ, ਨਰੇਸ਼ ਸੀਕਰੀ, ਟਿੰਕੂ ਖੁਰਾਨਾ, ਮਦਨ ਮੋਹਨ ਕੰਧਾਰੀ, ਰਾਣਾ ਰਾਏ, ਉਡੀਕ ਚੰਦ ਬਿੰਦਰਾ, ਬਲਦੇਵ ਸੇਠੀ, ਰਾਜ ਕੁਮਾਰ ਸਹਿਗਲ, ਸਰਬਜੀਤ ਸਿੰਘ ਥਿੰਦ, ਗੁਰਪ੍ਰੀਤ ਸਿੰਘ ਗੋਪੀ ਅਤੇ ਮਨਜੀਤ ਸਿੰਘ ਸਮੇਤ ਹੋਰ ਕਈ ਆਗੂ ਅਤੇ ਵਰਕਰਾਂ ਵਲੋਂ ਲੱਡੂਆਂ ਨਾਲ ਉਨਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ
Ad Position 22
No active advertisement
ਪਿਛਲੀ ਖ਼ਬਰ ਅਮਰਜੀਤ ਸਿੰਘ ਘਾਰੂ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਬਣੇ ਅਗਲੀ ਖ਼ਬਰ ਕਿਸਾਨਾਂ ਨੂੰ ਸਿਰੋਪਾਓ ਭੇਟ ਕਰ ਕੇ ਸ਼ੁਰੂ ਕੀਤੀ ਕਣਕ ਦੀ ਖ਼ਰੀਦ-ਬਾਵਾ
Ad Position 24