15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਵਿਧਾਇਕ ਰਣਬੀਰ ਭੁੱਲਰ ਵਲੋਂ ਵੱਖ-ਵੱਖ ਮੰਡੀਆਂ 'ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਮੱਲਾਂਵਾਲਾ, 17 ਅਪ੍ਰੈਲ (ਬਲਬੀਰ ਸਿੰਘ ਜੋਸਨ)-ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੀਆਂ ਦਾਣਾ ਮੰਡੀਆਂ ਮਹਾਲਮ, ਬਸਤੀ ਵਕੀਲਾਂ ਵਾਲੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਦਾ ਰਸਮੀ ਤੌਰ 'ਤੇ ਆਗਾਜ਼ ਕਰਵਾਇਆ | ਇਸ ਦੌਰਾਨ ਉਨ੍ਹਾਂ ਉੱਥੇ ਮੌਜੂਦ ਕੁਝ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਫਸਲ ਵੇਚਣ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਤੁਰੰਤ ਉਨਾਂ ਦੇ ਧਿਆਨ ਵਿਚ ਲਿਆਉਣ ਤਾਂ ਜੋ ਉਨ੍ਹਾਂ ਦੀ ਸਮੱਸਿਆ ਦਾ ਹੱਲ ਜਲਦੀ ਕੀਤਾ ਜਾਵੇ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫ਼ਸਲ ਨੂੰ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਕਿ ਉਨ੍ਹਾਂ ਨੂੰ ਫ਼ਸਲ ਵੇਚਣ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਪਸ਼ਟ ਹਦਾਇਤਾਂ ਹਨ ਕਿ ਮੰਡੀ ਵਿਚ ਆਉਣ ਵਾਲੇ ਕਿਸਾਨਾਂ ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕੋਈ ਵੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਜੇਕਰ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਉਸਦਾ ਤੁਰੰਤ ਨਿਪਟਾਰਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜਿਨ੍ਹਾਂ ਖੇਤਰਾਂ ਵਿਚ ਮੀਂਹ ਜਾਂ ਗੜੇਮਾਰੀ ਕਾਰਨ ਫਸਲ ਨੂੰ ਨੁਕਸਾਨ ਪਹੁੰਚਿਆ ਹੈ | ਉੱਥੇ ਸਰਕਾਰ ਵਲੋਂ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ ਤੇ ਪ੍ਰਭਾਵਿਤ ਕਿਸਾਨਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਮਿਸਤਰੀਆਂ ਵਾਲੇ ਮਹੱਲੇ ਵਿਚ ਸੀਵਰੇਜ ਦੀ ਸਮੱਸਿਆ ਨੇ ਵਧਾਈਆਂ ਮੁਸ਼ਕਲਾਂ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਦੰਦਾਂ ਦਾ ਚੈੱਕਅਪ ਕੈਂਪ ਲਗਾਇਆ
Ad Position 24