08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸਹਾਰਾ ਕਲੱਬ ਵਲੋਂ ਮਾਨਵਤਾ ਦੀ ਮਿਸਾਲ, ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਦਿੱਤਾ ਸਮਾਨ

Ad Position 21
No active advertisement
ਅਜੀਤ ਡੈਸਕ 19-04-2026
ਜ਼ੀਰਾ, 18 ਅਪ੍ਰੈਲ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਸ਼ਹਿਰ ਦੀ ਨਾਮਵਰ ਸਮਾਜ ਸੇਵੀ ਸੰਸਥਾ ਸਹਾਰਾ ਕਲੱਬ ਵਲੋਂ ਮਾਨਵਤਾ ਦੀ ਮਿਸਾਲ ਪੇਸ਼ ਕਰਦਿਆਂ ਇਕ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ ਪਰਿਵਾਰ ਦੀਆਂ ਜ਼ਰੂਰਤਾਂ ਨੂੰ ਵੇਖਦਿਆਂ ਜ਼ਰੂਰੀ ਸਮਾਨ ਦਿੱਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਗੁਰਤੇਜ ਸਿੰਘ ਗਿੱਲ ਨੇ ਦੱਸਿਆ ਕਿ ਉਹਨਾਂ ਦੇ ਧਿਆਨ ਵਿਚ ਇਕ ਮਾਮਲਾ ਆਇਆ ਕਿ ਜ਼ੀਰਾ ਨੇੜਲੇ ਇਕ ਪਿੰਡ ਦੀ ਇਕ ਲੜਕੀ ਦਾ ਵਿਆਹ ਹੈ | ਜਿਸ ਦੇ ਮਾਤਾ-ਪਿਤਾ ਇਸ ਸੰਸਾਰ ਵਿਚ ਨਹੀਂ ਹਨ ਤਾਂ ਕਲੱਬ ਵਲੋਂ ਜ਼ਰੂਰੀ ਵਸਤਾਂ ਜਿਵੇਂ ਕਿ ਅਲਮਾਰੀ, ਡਬਲ ਬੈੱਡ, ਗੱਦੇ, ਸਿਲਾਈ ਮਸ਼ੀਨ, ਬਿਸਤਰੇ, ਭਾਂਡੇ ਅਤੇ ਸ਼ਗਨ ਸਮੇਤ ਚਾਂਦੀ ਦੀਆਂ ਪੰਜੇਬਾਂ ਆਦਿ ਦੀ ਸੇਵਾ ਕੀਤੀ ਗਈ | ਇਸ ਸੇਵਾ ਕਾਰਜ ਵਿਚ ਸਹਾਰਾ ਕਲੱਬ ਦੇ ਸਮੂਹ ਮੈਂਬਰਾਂ ਨੇ ਆਪਣਾ ਯੋਗਦਾਨ ਪਾਇਆ | ਉਨ੍ਹਾਂ ਨੇ ਦੱਸਿਆ ਕਿ ਸਹਾਰਾ ਕਲੱਬ ਵਲੋਂ ਪਹਿਲਾਂ ਵੀ ਕਈ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕੀਤੀ ਜਾ ਚੁੱਕੀ ਹੈ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਸੇਵਾ ਕਾਰਜ ਜਾਰੀ ਰਹਿਣਗੇ | ਇਸ ਦੌਰਾਨ ਕਲੱਬ ਮੈਂਬਰਾਂ ਨੇ ਨਵੇਂ ਜੋੜੇ ਨੂੰ ਵਿਆਹ ਦੀ ਮੁਬਾਰਕਬਾਦ ਦਿੱਤੀ ਗਈ ਅਤੇ ਖੁਸ਼ਹਾਲ ਜ਼ਿੰਦਗੀ ਲਈ ਅਰਦਾਸ ਕੀਤੀ | ਇਸ ਮੌਕੇ ਹਰਬੰਸ ਸਿੰਘ ਸ਼ੇਖ਼ਾ ਜਨਰਲ ਸਕੱਤਰ, ਜਸਵਿੰਦਰ ਸਿੰਘ ਖ਼ਾਲਸਾ ਖ਼ਜ਼ਾਨਚੀ, ਗੁਰਬਖ਼ਸ਼ ਸਿੰਘ ਚੇਅਰਮੈਨ, ਹਰਪਾਲ ਸਿੰਘ ਗਿੱਲ ਵਾਈਸ ਚੇਅਰਮੈਨ, ਜਸਵਿੰਦਰਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਨਛੱਤਰ ਸਿੰਘ ਸਰਪ੍ਰਸਤ, ਜਸਵੰਤ ਸਿੰਘ ਨਾਮਦੇਵ, ਜਰਨੈਲ ਸਿੰਘ ਭੁੱਲਰ, ਅੰਗਰੇਜ਼ ਸਿੰਘ ਅਟਵਾਲ, ਹਰਜੀਤ ਸਿੰਘ ਸਚਦੇਵਾ, ਪਰਮਿੰਦਰ ਸਿੰਘ ਬੱਢਾ, ਦਲਜੀਤ ਸਿੰਘ ਬੰਬੇ ਵਾਲਾ, ਰਘਬੀਰ ਸਿੰਘ ਬੌਬੀ, ਪ੍ਰਤਾਪ ਸਿੰਘ, ਮੱਖਣ ਸਿੰਘ ਵਿਰਦੀ, ਦਿਲਬਾਗ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਤੇ ਹਲਕਾ ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਨਵੀਂ ਬਣੀ ਐਨ.ਐਸ.ਕਿਊ.ਐਫ ਲੈਬ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਭਾਕਿਯੂ ਲੱਖੋਵਾਲ ਦੀ ਮਹੀਨਾਵਾਰੀ ਮੀਟਿੰਗ ਹੋਈ
Ad Position 24