09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਪ੍ਰਾਇਮਰੀ ਸਕੂਲ ਲੂੰਬੜੀ ਵਾਲਾ ਵਿਖੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਲਈ 'ਹੈਂਡ ਮੇਡ ਮਟੀਰੀਅਲ' ਵਰਕਸ਼ਾਪ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 19-04-2026
ਫ਼ਿਰੋਜ਼ਸ਼ਾਹ/ਕੁੱਲਗੜ੍ਹੀ, 18 ਅਪ੍ਰੈਲ (ਧਾਲੀਵਾਲ, ਸੰਧੂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤੇ ਸਰਕਾਰੀ ਪ੍ਰਾਇਮਰੀ ਸਕੂਲ ਲੂੰਬੜੀ ਵਾਲਾ ਵਿਖੇ ਪ੍ਰੀ-ਪ੍ਰਾਇਮਰੀ ਸਿੱਖਿਆ ਨੂੰ ਹੋਰ ਰੋਚਕ ਬਣਾਉਣ ਦੇ ਮਕਸਦ ਨਾਲ 'ਹੈਂਡ ਮੇਡ ਮੈਟੀਰੀਅਲ' (ਹੱਥੀਂ ਤਿਆਰ ਸਾਮਾਨ) ਦੀ ਇੱਕ ਵਿਸ਼ੇਸ਼ ਵਰਕਸ਼ਾਪ ਲਗਾਈ ਗਈ | ਇਸ ਵਰਕਸ਼ਾਪ ਵਿਚ ਤਿੰਨ ਕਲਸਟਰ ਸਕੂਲਾਂ ਸਾਂਦੇ ਹਾਸ਼ਮ, ਸ਼ੇਰ ਖ਼ਾਨ, ਨੱਥੂ ਵਾਲਾ ਦੇ ਪ੍ਰੀ-ਪ੍ਰਾਇਮਰੀ ਜਮਾਤਾਂ ਨੂੰ ਪੜ੍ਹਾਉਂਦੇ ਅਧਿਆਪਕਾ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਬੱਚਿਆਂ ਨੂੰ ਪੜ੍ਹਾਉਣ ਲਈ ਸਹਾਇਕ ਸਮੱਗਰੀ ਤਿਆਰ ਕੀਤੀ | ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦਲਜੀਤ ਕੌਰ ਅਤੇ ਬਲਾਕ ਰਿਸੋਰਸ ਪ੍ਰਸ਼ਨ ਹਰੀਸ਼ ਕੁਮਾਰ ਸੁਰਿੰਦਰ ਸਿੰਘ ਗਿੱਲ ਨੇ ਵਰਕਸ਼ਾਪ 'ਚ ਪਹੰੁਚ ਅਧਿਆਪਕਾ ਵਲੋਂ ਤਿਆਰ ਕੀਤੇ ਗਏ ਸਾਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਜਿੱਥੇ ਬੱਚਿਆਂ ਦੇ ਬੌਧਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ ਉੱਥੇ ਅਧਿਆਪਕਾਂ ਲਈ ਵੀ ਬਹੁਤ ਜ਼ਰੂਰੀ ਹਨ ਇਸ ਨਾਲ ਜਿੱਥੇ ਉਹਨਾਂ ਦੀ ਸਿੱਖਣ ਪ੍ਰਕਿਰਿਆ 'ਚ ਵਾਧਾ ਹੁੰਦਾ ਹੈ ਉੱਥੇ ਆਤਮ ਵਿਸ਼ਵਾਸ ਵੀ ਵਧਦਾ ਹੈ | ਇਸ ਵਰਕਸ਼ਾਪ ਦੌਰਾਨ ਪ੍ਰਥਮ ਐਜੂਕੇਸ਼ਨ ਫਾਊਾਡੇਸ਼ਨ ਦੀ ਜ਼ੋਨਲ ਕੋਆਰਡੀਨੇਟਰ ਹਰਮੀਤ ਸਿੰਘ, ਅਸਿਸਟੈਂਟ ਡਿਸਟਿ੍ਕਟ ਕੋਆਰਡੀਨੇਟਰ ਹਰਜਿੰਦਰ ਸਿੰਘ ਅਤੇ ਜਰਨੈਲ ਸਿੰਘ ਦੀ ਅਗਵਾਈ ਹੇਠ ਅਧਿਆਪਕਾਂ ਨੂੰ ਹੱਥੀਂ ਸਾਮਾਨ ਤਿਆਰ ਕਰਨ ਦੀ ਸਿਖਲਾਈ ਦਿੱਤੀ ਗਈ | ਅਧਿਆਪਕਾਂ ਨੇ ਘੱਟ ਲਾਗਤ ਵਾਲੀਆਂ ਅਤੇ ਘਰਾਂ ਵਿਚ ਮੌਜੂਦ ਚੀਜ਼ਾਂ ਤੋਂ ਸੁੰਦਰ ਚਾਰਟ ਅਤੇ ਪ੍ਰੀ ਪ੍ਰਾਇਮਰੀ ਵਿਚ ਜ਼ਰੂਰੀ ਸਮਾਨ ਤਿਆਰ ਕੀਤਾ, ਜੋ ਪ੍ਰੀ-ਪ੍ਰਾਇਮਰੀ ਦੇ ਨੰਨ੍ਹੇ ਬੱਚਿਆਂ ਨੂੰ ਖੇਡ-ਖੇਡ ਵਿਚ ਸਿੱਖਣ ਵਿਚ ਮਦਦ ਕਰਨਗੇ ਉਨ੍ਹਾਂ ਅਧਿਆਪਕ ਨੂੰ ਭਵਿੱਖ ਵਿਚ ਵੀ ਅਜਿਹੀ ਮਿਹਨਤ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਵਿਮਿੰਗ ਪੂਲ ਟੈਂਡਰ 'ਚ ਕਥਿਤ ਗੜਬੜੀ ਦੀ ਗੂੰਜ <br/> ਅਗਲੀ ਖ਼ਬਰ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਵਿਚ ਦੋ ਦਿਨਾ ਮੈਗਾ ਮੈਡੀਕਲ ਕੈਂਪ ਦਾ ਸਫਲ ਸਮਾਪਨ
Ad Position 24