09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਪਿੰਡ ਗਾਦੜੀਵਾਲਾ ਵਿਖੇ ਕਣਕ ਦਾ 9 ਏਕੜ ਨਾੜ ਸੜਿਆ

Ad Position 21
No active advertisement
ਅਜੀਤ ਡੈਸਕ 19-04-2026
ਜ਼ੀਰਾ, 18 ਅਪ੍ਰੈਲ (ਹਰਜੀਤ ਸਿੰਘ ਗਿੱਲ)-ਜ਼ੀਰਾ ਦੇ ਨੇੜਲੇ ਪਿੰਡ ਗਾਦੜੀਵਾਲਾ ਫ਼ਿਰੋਜਪੁਰ ਰੋਡ 'ਤੇ ਸਥਿਤ ਗੁਰਦੁਆਰਾ ਬਾਬੇ ਸ਼ਹੀਦਾਂ ਦੇ ਨੇੜੇ 9 ਏਕੜ ਕਣਕ ਦਾ ਨਾੜ ਸੜਨ ਦੀ ਸੂਚਨਾ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਲਖਵੀਰ ਸਿੰਘ ਪੁੱਤਰ ਇੰਦਰਜੀਤ ਸਿੰਘ ਅਤੇ ਤਰਸੇਮ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਪਿੰਡ ਗਾਦੜੀਵਾਲਾ ਨੇ ਦੱਸਿਆ ਕਿ ਅੱਜ ਸਵੇਰੇ ਲਗਭਗ 10 ਹਨੇਰੀ ਚੱਲ ਰਹੀ ਸੀ | ਉਨ੍ਹਾਂ ਦੱਸਿਆ ਕਿ ਖੇਤ ਵਿਚੋਂ ਤਾਰਾਂ ਨੀਵਿਆਂ ਲੰਘਦੀਆਂ ਹਨ ਜਿਸ ਕਰਕੇ ਇਨ੍ਹਾਂ ਤਾਰਾਂ ਵਿਚ ਸਪਾਰਕਿੰਗ ਹੋਣ ਕਾਰਨ ਉਨ੍ਹਾਂ ਦਾ 9 ਏਕੜ ਦੇ ਕਰੀਬ ਨਾੜ ਸੜ ਕੇ ਸੁਆਹ ਹੋ ਗਿਆ | ਉਨ੍ਹਾਂ ਦੱਸਿਆ ਕਿ ਉਹ ਗ਼ਰੀਬ ਕਿਸਾਨ ਹਨ ਅਤੇ ਠੇਕੇ 'ਤੇ ਜ਼ਮੀਨ ਲੈ ਕੇ ਵਾਹੀ ਕਰਕੇ ਗੁਜ਼ਾਰਾ ਕਰਦੇ ਹਨ | ਉਨ੍ਹਾਂ ਰੋਸ ਜਿਤਾਉਂਦਿਆਂ ਕਿਹਾ ਕਿ ਇਹ ਅੱਗ ਬਿਜਲੀ ਵਿਭਾਗ ਦੀ ਅਣਗਹਿਲੀ ਕਾਰਨ ਲੱਗੀ ਹੈ, ਕਿਉਂਕਿ ਤੇਜ਼ ਹਨੇਰੀ ਚੱਲਣ ਦੇ ਬਾਵਜੂਦ ਵੀ ਬਿਜਲੀ ਬੰਦ ਨਹੀਂ ਕੀਤੀ ਗਈ | ਇਸ ਲਈ ਖੇਤਾਂ ਵਿਚੋਂ ਤਾਰਾਂ ਨੀਵਿਆਂ ਤੇ ਢਿੱਲੀਆਂ ਲੰਘਦੀਆਂ ਹੋਣ ਕਾਰਨ ਤਾਰਾਂ ਦੀ ਸਪਾਰਕਿੰਗ ਕਾਰਨ ਇਹ ਅੱਗ ਵਾਲੀ ਮੰਦਭਾਗੀ ਘਟਨਾ ਵਾਪਰ ਗਈ ਅਤੇ ਉਨ੍ਹਾਂ ਦਾ ਨੁਕਸਾਨ ਹੋ ਗਿਆ | ਇਸ ਦੌਰਾਨ ਮੌਕੇ 'ਤੇ ਪਹੁੰਚੀ ਫਾਇਰ ਬਿ੍ਗੇਡ ਅਤੇ ਇਲਾਕੇ ਦੇ ਕਿਸਾਨਾਂ ਨੇ ਟਰੈਕਟਰਾਂ ਨਾਲ ਬਹੁਤ ਹੀ ਜੱਦੋ ਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਵਲੋਂ ਬੇਅਦਬੀ ਦੇ ਦੋਖੀਆਂ ਲਈ ਬਣਾਏ ਸਖ਼ਤ ਕਾਨੂੰਨ ਦੀ ਕੀਤੀ ਸ਼ਲਾਘਾ ਅਗਲੀ ਖ਼ਬਰ ਵੱਖ-ਵੱਖ ਇਲਾਕਿਆਂ 'ਚੋਂ ਹੈਰੋਇਨ, ਸ਼ਰਾਬ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ <br/>
Ad Position 24