09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਇੰਟੈਕ ਵਲੋਂ ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੂੰ ਕਰਵਾਏ ਗੁਰਦੁਆਰਾ ਜਾਮਨੀ ਸਾਹਿਬ ਦੇ ਦਰਸ਼ਨ

Ad Position 21
No active advertisement
ਅਜੀਤ ਡੈਸਕ 19-04-2026
ਫ਼ਿਰੋਜ਼ਪੁਰ, 18 ਅਪ੍ਰੈਲ (ਗੁਰਿੰਦਰ ਸਿੰਘ)-ਵਿਦਿਆਰਥੀਆਂ ਨੂੰ ਇਤਿਹਾਸਕ ਅਸਥਾਨਾਂ ਨਾਲ ਜਾਣੂ ਕਰਵਾਉਣ ਦੇ ਉਦੇਸ਼ ਨਾਲ ਦ ਇੰਡੀਆ ਨੈਸ਼ਨਲ ਟਰੱਸਟ ਫ਼ਾਰ ਆਰਟ ਐਂਡ ਕਲਚਰਲ ਹੈਰੀਟੇਜ (ਇੰਟੈਕ) ਵਲੋਂ ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਬਾਜੀਦਪੁਰ ਸਥਿਤ ਇਤਿਹਾਸਕ ਗੁਰਦੁਆਰਾ ਜ਼ਾਮਨੀ ਸਾਹਿਬ ਦੇ ਦਰਸ਼ਨ ਕਰਵਾਏ ਗਏ | ਇਸ ਮੌਕੇ ਕੋ-ਕਨਵੀਨਰ ਵਿਕਰਮਾਦਿਤਿਆ ਸ਼ਰਮਾ ਨੇ ਦੱਸਿਆ ਕਿ ਵਰਲਡ ਹੈਰੀਟੇਜ ਡੇ ਦੇ ਮੌਕੇ 'ਤੇ ਕਰਵਾਈ ਗਈ | ਇਸ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਸ਼ਰਧਾ ਨਾਲ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਿਆ, ਗੁਰਬਾਣੀ ਕੀਰਤਨ ਸੁਣਿਆ ਅਤੇ ਸਰੋਵਰ ਵਿਚ ਇਸ਼ਨਾਨ ਕਰਕੇ ਲੰਗਰ ਹਾਲ ਵਿਚ ਪੰਗਤ ਵਿਚ ਬੈਠ ਕੇ ਲੰਗਰ ਛਕਿਆ | ਇਸ ਦੌਰਾਨ ਵਿਦਿਆਰਥੀਆਂ ਨੇ ਸੇਵਾ ਵੀ ਨਿਭਾਈ ਅਤੇ ਗੁਰਦੁਆਰਾ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਗਗਨਦੀਪ ਕੌਰ ਨੇ ਦੱਸਿਆ ਕਿ ਇਹ ਪਵਿੱਤਰ ਧਰਤੀ ਨੂੰ ਦਸਮ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਹੈ | ਉਨ੍ਹਾਂ ਨੇ ਇੱਥੇ ਆਪਣੇ ਸਫ਼ਰ ਦੌਰਾਨ ਵਿਸ਼ਰਾਮ ਕੀਤਾ ਸੀ ਅਤੇ ਆਪਣਾ ਘੋੜਾ ਜੰਡ ਦੇ ਰੁੱਖ ਨਾਲ ਬੰਨਿ੍ਹਆ ਸੀ | ਜੋ ਰੁੱਖ ਅੱਜ ਵੀ ਗੁਰਦੁਆਰਾ ਸਾਹਿਬ ਵਿਚ ਮੌਜੂਦ ਹੈ | ਗੁਰੂ ਸਾਹਿਬ ਦੇ ਹੁਕਮ ਨਾਲ ਘੋੜੇ ਦੇ ਪੈਰ ਮਾਰਨ ਨਾਲ ਇੱਥੇ ਸਰੋਵਰ ਪ੍ਰਗਟ ਹੋਇਆ ਸੀ | ਸਕੂਲ ਪਿ੍ੰਸੀਪਲ ਅਨੁਰਾਧਾ ਚੰਦੇਲ ਨੇ ਇੰਟੈਕ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਨਾ ਸਿਰਫ਼ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾਏ ਸਗੋਂ ਉਸ ਦੇ ਇਤਿਹਾਸ ਨਾਲ ਵੀ ਜਾਣੂ ਕਰਵਾਇਆ | ਉਨ੍ਹਾਂ ਦੱਸਿਆ ਕਿ ਸਕੂਲ ਵਿਚ ਇਸ ਮੌਕੇ ਪੋਸਟਰ ਮੇਕਿੰਗ ਅਤੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਕਵਿਤਾ ਸ਼ਰਮਾ ਸਮੇਤ ਹੋਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੱਗ ਲੱਗਣ ਨਾਲ ਮੱਖੂ ਦੇ ਨਜ਼ਦੀਕ ਕਰੀਬ 30 ਕਿੱਲੇ ਕਣਕ ਦੀ ਫ਼ਸਲ ਸੜੀ ਅਗਲੀ ਖ਼ਬਰ ਸਾਬਕਾ ਸੈਨਿਕਾਂ ਦੀ ਮਹੀਨਾਵਾਰ ਮੀਟਿੰਗ ਹੋਈ
Ad Position 24