09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਅੱਗ ਲੱਗਣ ਨਾਲ ਮੱਖੂ ਦੇ ਨਜ਼ਦੀਕ ਕਰੀਬ 30 ਕਿੱਲੇ ਕਣਕ ਦੀ ਫ਼ਸਲ ਸੜੀ

Ad Position 21
No active advertisement
ਅਜੀਤ ਡੈਸਕ 19-04-2026
ਮੱਖੂ, 18 ਅਪ੍ਰੈਲ (ਵਰਿੰਦਰ ਮਨਚੰਦਾ, ਕੁਲਵਿੰਦਰ ਸਿੰਘ ਸੰਧੂ)-ਮੱਖੂ ਨਜ਼ਦੀਕ ਅੱਜ ਸਵੇਰੇ ਕਰੀਬ 9.30 ਵਜੇ ਪਿੰਡ ਭੂਤੀ ਵਾਲਾ ਵਿਖੇ ਅਚਾਨਕ ਅੱਗ ਲੱਗ ਜਾਣ ਨਾਲ ਕਰੀਬ 30 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਜਾਣ ਦੀ ਖ਼ਬਰ ਹੈ | ਪ੍ਰਤੱਖ ਦਰਸ਼ੀਆਂ ਅਨੁਸਾਰ ਅੱਗ ਨੇ ਕੁੱਝ ਹੀ ਮਿੰਟਾਂ ਵਿਚ ਡਰਾਉਣਾ ਰੂਪ ਧਾਰ ਲਿਆ ਅਤੇ ਪੱਕੀ ਖੜੀ ਕਣਕ ਦੀ ਫ਼ਸਲ ਨੂੰ ਆਪਣੀ ਲਪੇਟ ਵਿਚ ਲੈ ਲਿਆ | ਮੌਕੇ 'ਤੇ ਜਾ ਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਅੱਗ ਲੱਗਣ ਕਾਰਨ ਕਿਸਾਨ ਕਸ਼ਮੀਰ ਸਿੰਘ ਪੁੱਤਰ ਜਿਊਣ ਸਿੰਘ ਵਾਸੀ ਸੂਦਾਂ, ਚਿਰਾਗ਼, ਤਰਸੇਮ ਲਾਲ, ਪਿਆਰਾ ਸਿੰਘ ਸੂਦਾਂ, ਬਲਵਿੰਦਰ ਸਿੰਘ, ਮਹਿੰਦਰ ਸਿੰਘ, ਜੋਗਿੰਦਰ ਸਿੰਘ ਆਦਿ ਕਿਸਾਨਾਂ ਦੀ ਖੜ੍ਹੀ ਪੱਕੀ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ | ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੀ ਸਾਲ ਭਰ ਦੀ ਮਿਹਨਤ ਕੁੱਝ ਮਿੰਟਾਂ ਵਿਚ ਹੀ ਸੜ ਕੇ ਸੁਆਹ ਹੋ ਗਈ, ਜਿਸ ਨਾਲ ਵੱਡਾ ਆਰਥਿਕ ਨੁਕਸਾਨ ਹੋਇਆ ਹੈ | ਲਾਗਲੇ ਪਿੰਡਾਂ ਦੇ ਵਸਨੀਕਾਂ ਨੇ ਬੜੀ ਮਿਹਨਤ ਅਤੇ ਜੱਦੋ-ਜਹਿਦ ਨਾਲ ਆਪਣੇ ਟਰੈਕਟਰਾਂ ਪਿੱਛੇ ਹੱਲਾਂ ਨੂੰ ਪਾ ਕੇ ਅੱਗ ਨੂੰ ਹੋਰ ਵਧਣ ਤੋਂ ਰੋਕਿਆ ਗਿਆ | ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ੰਕਰ ਕਟਾਰੀਆ, ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਨਛੱਤਰ ਸਿੰਘ ਵਰਪਾਲ ਅਤੇ ਮੱਖੂ ਪੁਲਿਸ ਨੇ ਪਹੁੰਚ ਕੇ ਸਥਿਤੀ ਦਾ ਜਾਇਜਾ ਲਿਆ ਅਤੇ ਪੀੜਤ ਕਿਸਾਨਾਂ ਨਾਲ ਦੁੱਖ ਵੰਡਿਆ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ੰਕਰ ਕਟਾਰੀਆ ਅਤੇ ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਨਛੱਤਰ ਸਿੰਘ ਵਰਪਾਲ ਨੇ ਪੀੜਤ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਫ਼ਸਲਾਂ ਦੇ ਹੋਏ ਨੁਕਸਾਨ ਦਾ ਤੁਰੰਤ ਅੰਦਾਜ਼ਾ ਲਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿਵਾਇਆ ਜਾਵੇਗਾ | ਓਧਰ ਲੋਕਾਂ ਦਾ ਕਹਿਣਾ ਹੈ ਕਿ ਫਾਇਰ ਬਿ੍ਗੇਡ ਬਹੁਤ ਦੇਰੀ ਨਾਲ ਪਹੁੰਚੀ, ਜਿਸ ਕਾਰਨ ਅੱਗ 'ਤੇ ਬੜੀ ਮੁਸ਼ਕਿਲ ਨਾਲ ਕਾਬੂ ਪਾਇਆ ਗਿਆ | ਉਨ੍ਹਾਂ ਦੀ ਮੰਗ ਹੈ ਕਿ ਫਾਇਰ ਬਿ੍ਗੇਡ ਦੀ ਗੱਡੀ ਮੌਕੇ 'ਤੇ ਮੱਖੂ ਵਿਖੇ ਖੜ੍ਹੀ ਕੀਤੀ ਜਾਵੇ | ਓਧਰ ਇੱਕ ਹੋਰ ਅਚਾਨਕ ਅੱਗ ਲੱਗਣ ਵਾਲੀ ਘਟਨਾ 'ਚ ਪਿੰਡ ਵੱਟੂ ਭੱਟੀ ਵਿਖੇ 2 ਕਿੱਲੇ ਨਾੜ ਸੜ ਗਿਆ, ਜਿਸ 'ਤੇ ਪਿੰਡ ਦੇ ਸਰਪੰਚ ਬਲਜਿੰਦਰ ਸਿੰਘ ਅਤੇ ਪਿੰਡ ਵਾਸੀਆਂ ਦੀ ਸੂਝ-ਬੂਝ ਨਾਲ ਟਰੈਕਟਰਾਂ ਰਾਹੀਂ ਬਾਕੀ ਖੜੀ ਕਣਕ ਦਾ ਬਚਾਅ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ 2026 ਲਈ ਦਾਅਵੇ ਤੇ ਇਤਰਾਜ਼ ਲੈਣ ਦੀ ਪ੍ਰਕਿਰਿਆ ਸ਼ੁਰੂ: ਐਸ.ਡੀ.ਐਮ ਸਿੱਧੂ ਅਗਲੀ ਖ਼ਬਰ ਇੰਟੈਕ ਵਲੋਂ ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੂੰ ਕਰਵਾਏ ਗੁਰਦੁਆਰਾ ਜਾਮਨੀ ਸਾਹਿਬ ਦੇ ਦਰਸ਼ਨ
Ad Position 24