11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਵਿਧਾਇਕ ਗੋਲਡੀ ਮੁਸਾਫਿਰ ਨੇ ਕੁੰਡਲ ਸਕੂਲ 'ਚ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਕੀਤਾ

Ad Position 21
No active advertisement
ਅਜੀਤ ਡੈਸਕ 19-04-2026
ਅਬੋਹਰ, 18 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਕੁੰਡਲ ਦੇ ਸਰਕਾਰੀ ਸਕੂਲ ਵਿਖੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਕੀਤਾ ਗਿਆ | ਇਸ ਦੌਰਾਨ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚਾਰ ਸਾਲਾਂ 'ਚ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਬੱਲੂਆਣਾ ਹਲਕੇ ਦੇ ਤਮਾਮ ਪਿੰਡਾਂ ਦੇ ਸਕੂਲ ਵੀ ਵਧੀਆ ਬਣਾ ਦਿੱਤੇ ਗਏ ਹਨ | ਹਲਕੇ ਦੇ ਪਿੰਡਾਂ 'ਚ ਹੋਰ ਵਿਕਾਸ ਕਾਰਜ ਵੀ ਜੰਗੀ ਪੱਧਰ 'ਤੇ ਚੱਲ ਰਹੇ ਹਨ | ਇਸ ਮੌਕੇ ਬਲਾਕ ਸੰਮਤੀ ਮੈਂਬਰ ਰਾਜਵਿੰਦਰ ਕੌਰ, ਚੇਅਰਮੈਨ ਦਰਸ਼ਨ ਸਿੰਘ ਸੋਹਲ, ਸਰਪੰਚ ਹਰਸਪਿੰਦਰ ਸਿੰਘ, ਸਾਬਕਾ ਪੰਚ ਤੇਜਪਾਲ ਸਿੰਘ ਕੁੰਡਲ, ਜਸਵਿੰਦਰ ਸਿੰਘ, ਸੁਖਦੇਵ ਸਿੰਘ, ਪੰਚਾਇਤ ਸਕੱਤਰ ਕੁਲਵੰਤ ਸਿੰਘ ਅਤੇ ਸਕੂਲ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ 'ਸ਼ਹੀਦ ਭਗਤ ਸਿੰਘ ਸਦਨ' ਨੇ ਜਿੱਤੀ 'ਸਾਲ ਦਾ ਸਰਵੋਤਮ ਸਦਨ' ਟਰਾਫ਼ੀ ਅਗਲੀ ਖ਼ਬਰ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਮੰਡੀ ਘੁਬਾਇਆ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
Ad Position 24