12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਹਲਕਾ ਵਿਧਾਇਕ ਵਲੋਂ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੇਘਾਂ ਰਾਏ ਉਤਾੜ 'ਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 19-04-2026
ਗੋਲੂ ਕਾ ਮੋੜ, 18 ਅਪੈ੍ਰਲ (ਸੁਰਿੰਦਰ ਸਿੰਘ ਪਪਨੇਜਾ)-ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਫ਼ੌਜਾਂ ਸਿੰਘ ਸਰਾਰੀ ਵਲੋਂ ਵੱਖ-ਵੱਖ ਸਕੂਲਾਂ ਵਿਚ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਮਰਪਿਤ ਕੀਤਾ ਗਿਆ | ਇਸ ਦੌਰਾਨ ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੇਘਾਂ ਰਾਏ ਉਤਾੜ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰਿਸ਼ੀ ਵਾਲਮੀਕੀ (ਪਿੰਡ ਗੁਰੂਹਰਸਹਾਏ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਨਗੜ੍ਹ ਸਕੂਲਾਂ ਵਿਚ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਫ਼ੌਜਾਂ ਸਿੰਘ ਸਰਾਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਸਰਕਾਰੀ ਸਕੂਲਾਂ ਵਿਚ ਵੱਡੇ ਪੱਧਰ 'ਤੇ ਕਰਵਾਏ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕਰਨ ਨਾਲ ਜਿੱਥੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਹੋਵੇਗਾ | ਉੱਥੇ ਹੀ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ 'ਤੇ ਆਧੁਨਿਕ ਸਹੂਲਤਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ਸਦਕਾ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ | ਇਸ ਮੌਕੇ ਹਲਕਾ ਵਿਧਾਇਕ ਦਾ ਵੱਖ ਵੱਖ ਸਕੂਲਾਂ ਵਿਚ ਪਹੁੰਚਣ ਤੇ ਵਿਦਿਆਰਥੀਆਂ ਅਤੇ ਸਕੂਲ ਅਧਿਆਪਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਕੋਮਲ ਅਰੋੜਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸੀ) ਫ਼ਿਰੋਜ਼ਪੁਰ, ਐਮ ਆਈ ਐੱਸ ਵਿੰਗ ਦੇ ਕੋਆਰਡੀਨੇਟਰ ਪਵਨ ਮਦਾਨ, ਬਚਿੱਤਰ ਸਿੰਘ ਲਾਡੀ ਨਿੱਜੀ ਸਕੱਤਰ, ਸਤਨਾਮ ਚਾਂਦੀ, ਗੁਰਮੀਤ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਗੁਰਵਿੰਦਰ ਗੋਲਡੀ, ਲੈਕਚਰਾਰ ਮੁਖ਼ਤਿਆਰ ਸਿੰਘ, ਲੈਕਚਰਾਰ ਸੰਦੀਪ ਕੁਮਾਰ, ਸੁਬੇਗ ਸਿੰਘ, ਓਮ ਪ੍ਰਕਾਸ਼ ਮੇਘਾਂ ਰਾਏ, ਪਰਮਜੀਤ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਦੀ ਰਸ਼ਮੀਨ ਕੌਰ ਹਾਂਡਾ ਦੀ ਜਪਾਨ 'ਚ ਹੋਣ ਵਾਲੇ ਜੂਨੀਅਰ ਏਸ਼ੀਆ ਹਾਕੀ ਕੱਪ ਕੈਂਪ ਲਈ ਚੋਣ ਅਗਲੀ ਖ਼ਬਰ ਜਾਖੜ ਟਰੱਸਟ ਵਲੋਂ ਕਰਵਾਇਆ ਜਾਵੇਗਾ ਕਿ੍ਕਟ ਟੂਰਨਾਮੈਂਟ
Ad Position 24