12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਕਾਂਗਰਸ ਵੱਲੋਂ ਸੁਖਵਿੰਦਰ ਅਟਾਰੀ ਦੂਜੀ ਵਾਰ ਬਲਾਕ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 19-04-2026
ਫਿਰੋਜ਼ਪੁਰ, 18 ਅਪ੍ਰੈਲ (ਸੁਖਵਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਰਮਿੰਦਰ ਸਿੰਘ ਰਾਜਾ ਵੜਿੰਗ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਅਤੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਿਰੋਜ਼ਪੁਰ ਸ਼ਹਿਰੀ ਕਾਂਗਰਸ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕਿਆ ਗਿਆ ਹੈ | ਫਿਰੋਜ਼ਪੁਰ ਸ਼ਹਿਰੀ ਤੋਂ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਅਟਾਰੀ ਨੂੰ ਦੂਜੀ ਵਾਰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਨਾਲ ਸਥਾਨਕ ਕਾਂਗਰਸੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ ਅਤੇ ਕਈ ਆਗੂਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਲੱਡੂ ਵੰਡ ਕੇ ਮੂੰਹ ਮਿੱਠਾ ਕਰਵਾਇਆ ਗਿਆ | ਸੁਖਵਿੰਦਰ ਅਟਾਰੀ ਨੇ ਆਪਣੀ ਨਿਯੁਕਤੀ 'ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਲਾਕ ਪੱਧਰ 'ਤੇ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਹਰ ਵਰਕਰ ਨੂੰ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ | ਉਨ੍ਹਾਂ ਹੋਰ ਕਿਹਾ ਕਿ ਪਾਰਟੀ ਦੇ ਹਰ ਵਰਗ ਦੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਾ ਉਨ੍ਹਾਂ ਦੀ ਪਹਿਲ ਹੋਵੇਗੀ ਅਤੇ ਕਿਸੇ ਨਾਲ ਵੀ ਭੇਦਭਾਵ ਨਹੀਂ ਕੀਤਾ ਜਾਵੇਗਾ | ਪਾਰਟੀ ਵਿਚ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਵਰਕਰਾਂ ਨੂੰ ਯੋਗ ਮਾਣ-ਸਨਮਾਨ ਦਿੱਤਾ ਜਾਵੇਗਾ | ਪਰਮਿੰਦਰ ਸਿੰਘ ਪਿੰਕੀ ਦੀ ਰਹਿਨੁਮਾਈ ਹੇਠ ਫਿਰੋਜ਼ਪੁਰ ਸ਼ਹਿਰ ਦੀ ਸੀਟ ਜਿੱਤ ਦਰਜ ਕਰਕੇ ਪਾਰਟੀ ਦੀ ਝੋਲੀ ਪਾਵਾਂਗੇ | ਉਹਨਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਵੀ ਪ੍ਰੇਰਿਤ ਕੀਤਾ ਜਾਵੇਗਾ | ਇਸ ਮੌਕੇ ਕਾਂਗਰਸੀ ਆਗੂਆਂ ਨੇ ਵਿਸ਼ਵਾਸ ਜਤਾਇਆ ਕਿ ਸੁਖਵਿੰਦਰ ਅਟਾਰੀ ਦੀ ਅਗਵਾਈ ਹੇਠ ਫਿਰੋਜ਼ਪੁਰ ਸ਼ਹਿਰੀ ਵਿਚ ਕਾਂਗਰਸ ਪਾਰਟੀ ਹੋਰ ਮਜ਼ਬੂਤੀ ਨਾਲ ਉੱਭਰੇਗੀ ਅਤੇ ਆਉਣ ਵਾਲੀਆਂ ਚੋਣਾਂ ਵਿਚ ਵਧੀਆ ਪ੍ਰਦਰਸ਼ਨ ਕਰੇਗੀ | ਇਸ ਮੌਕੇ ਰਿੰਕੂ ਗਰੋਵਰ, ਬਲਬੀਰ ਸਿੰਘ ਬਾਠ ਜ਼ਿਲ੍ਹਾ ਪਰਿਸ਼ਦ ਮੈਂਬਰ ਅਤੇ ਹੋਰ ਕਾਂਗਰਸੀ ਆਗੂ ਅਤੇ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂਹਰਸਹਾਏ ਵਿਚ ਬਿਜਲੀ ਕੱਟਾਂ ਨੇ ਲੋਕਾਂ ਨੂੰ ਕੀਤਾ ਦੁਖੀ, ਗਰਮੀ ਤੋਂ ਪਹਿਲਾਂ ਹੀ ਵਧੀ ਪ੍ਰੇਸ਼ਾਨੀ ਅਗਲੀ ਖ਼ਬਰ ਕਿਸਾਨ ਦੇਸ਼ ਦੀ ਰੀੜ੍ਹ ਵਾਲੀ ਹੱਡੀ ਹੁੰਦੇ ਹਨ ਪਰ ਸਾਡੀਆਂ ਸਰਕਾਰਾਂ ਭੁੱਲ ਚੁੱਕੀਆਂ ਹਨ-ਸੇਖੋਂ
Ad Position 24