12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਲਈ ਬਿੱਲ ਪਾਸ ਹੋਣ 'ਤੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਤੇ ਡਾ. ਕੁਲਦੀਪ ਸਿੰਘ ਨਾਗੀ ਵਲੋਂ ਸਵਾਗਤ

Ad Position 21
No active advertisement
ਅਜੀਤ ਡੈਸਕ 19-04-2026
ਮੁੱਦਕੀ, 18 ਅਪ੍ਰੈਲ (ਭਾਰਤ ਭੂਸ਼ਨ ਅਗਰਵਾਲ)-ਪੰਜਾਬ ਵਿਧਾਨ ਸਭਾ ਵਿਚ ਅੱਜ ਪੰਜਾਬ ਸਰਕਾਰ ਵਲੋਂ ਇਕ ਬਹੁਤ ਹੀ ਅਹਿਮ, ਇਤਿਹਾਸਕ ਅਤੇ ਦੂਰਗਾਮੀ ਪ੍ਰਭਾਵ ਵਾਲਾ ਫ਼ੈਸਲਾ ਲਿਆ ਗਿਆ ਹੈ | ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਅਤੇ ਅਜਿਹੀਆਂ ਨਿੰਦਣਯੋਗ ਘਟਨਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਕਾਨੂੰਨ ਤਿਆਰ ਕਰਦੇ ਹੋਏ ਬਿੱਲ ਪਾਸ ਕੀਤਾ ਗਿਆ ਹੈ | ਇਹ ਬਿੱਲ ਸਿਰਫ਼ ਇਕ ਕਾਨੂੰਨੀ ਕਦਮ ਨਹੀਂ, ਸਗੋਂ ਕਰੋੜਾਂ ਸਿੱਖਾਂ ਅਤੇ ਪੰਜਾਬ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਇਕ ਸੰਵੇਦਨਸ਼ੀਲ ਮਸਲਾ ਹੈ | ਪਿਛਲੇ ਕਾਫ਼ੀ ਸਮੇਂ ਤੋਂ ਇਸ ਮਾਮਲੇ 'ਤੇ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ | ਅੱਜ ਪੰਜਾਬ ਸਰਕਾਰ ਨੇ ਇਸ ਮੰਗ ਨੂੰ ਮੰਨਦਿਆਂ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਹੈ | ਇਸ ਇਤਿਹਾਸਕ ਫ਼ੈਸਲੇ ਨਾਲ ਨਾ ਸਿਰਫ਼ ਬੇਅਦਬੀ ਵਰਗੀਆਂ ਘਟਨਾਵਾਂ 'ਤੇ ਰੋਕ ਲੱਗਣ ਦੀ ਉਮੀਦ ਹੈ, ਸਗੋਂ ਸਮਾਜ ਵਿਚ ਧਾਰਮਿਕ ਸਦਭਾਵਨਾ, ਆਪਸੀ ਸਤਿਕਾਰ ਅਤੇ ਕਾਨੂੰਨ ਦੀ ਪਾਲਨਾ ਨੂੰ ਵੀ ਹੋਰ ਮਜ਼ਬੂਤੀ ਮਿਲੇਗੀ |ਵਿਧਾਇਕ ਹਲਕਾ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਕੁਮਾਰ ਦਹੀਯਾ ਅਤੇ ਡਾ. ਕੁਲਦੀਪ ਸਿੰਘ ਨਾਗੀ ਹਲਕਾ ਇੰਚਾਰਜ ਮੈਡੀਕਲ ਵਿੰਗ ਵਲੋਂ ਇਸ ਮਹੱਤਵਪੂਰਨ ਫ਼ੈਸਲੇ ਦਾ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਇਹ ਕਦਮ ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਧਾਰਮਿਕ ਅਸਥਾਨਾਂ ਅਤੇ ਗ੍ਰੰਥਾਂ ਦੀ ਪਵਿੱਤਰਤਾ ਨੂੰ ਯਕੀਨੀ ਬਣਾਉਣ ਵੱਲ ਇੱਕ ਵੱਡਾ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਅਜਿਹੇ ਸਖ਼ਤ ਕਾਨੂੰਨਾਂ ਦੀ ਲੋੜ ਕਾਫ਼ੀ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ ਅਤੇ ਹੁਣ ਇਹ ਕਾਨੂੰਨ ਬਣਨ ਨਾਲ ਲੋਕਾਂ ਦਾ ਵਿਸ਼ਵਾਸ ਸਰਕਾਰ 'ਤੇ ਹੋਰ ਮਜ਼ਬੂਤ ਹੋਵੇਗਾ | ਇਹ ਫ਼ੈਸਲਾ ਨਾ ਸਿਰਫ਼ ਵਰਤਮਾਨ ਸਮੇਂ ਲਈ ਮਹੱਤਵਪੂਰਨ ਹੈ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਇੱਕ ਸੁਰੱਖਿਅਤ ਅਤੇ ਸਤਿਕਾਰ ਭਰਿਆ ਸਮਾਜ ਬਣਾਉਣ ਵਿਚ ਯੋਗਦਾਨ ਪਾਵੇਗਾ | ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਖ਼ਾਸ ਤੌਰ 'ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਦਿ੍ੜ੍ਹ ਇੱਛਾ ਸ਼ਕਤੀ, ਨੇਤਿ੍ਤਵ ਅਤੇ ਲੋਕ-ਹਿਤੈਸ਼ੀ ਸੋਚ ਦੇ ਕਾਰਨ ਹੀ ਇਹ ਮਹੱਤਵਪੂਰਨ ਅਤੇ ਇਤਿਹਾਸਕ ਬਿੱਲ ਅੱਜ ਪਾਸ ਹੋ ਸਕਿਆ ਹੈ | ਅਖੀਰ ਵਿਚ ਉਨ੍ਹਾਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਇਹ ਯਕੀਨੀ ਬਣਾਈਏ ਕਿ ਆਪਣੇ ਧਾਰਮਿਕ ਗ੍ਰੰਥਾਂ, ਅਸਥਾਨਾਂ ਅਤੇ ਮਰਿਆਦਾਵਾਂ ਦਾ ਸਦਾ ਸਤਿਕਾਰ ਕਰੀਏ ਅਤੇ ਸਮਾਜ ਵਿਚ ਭਾਈਚਾਰੇ ਅਤੇ ਸ਼ਾਂਤੀ ਦਾ ਮਾਹੌਲ ਬਣਾਈ ਰੱਖੀਏ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਲੱਖੋਵਾਲ ਦੀ ਮਹੀਨਾਵਾਰੀ ਮੀਟਿੰਗ ਹੋਈ ਅਗਲੀ ਖ਼ਬਰ ਗੁਰੂਹਰਸਹਾਏ ਵਿਚ ਬਿਜਲੀ ਕੱਟਾਂ ਨੇ ਲੋਕਾਂ ਨੂੰ ਕੀਤਾ ਦੁਖੀ, ਗਰਮੀ ਤੋਂ ਪਹਿਲਾਂ ਹੀ ਵਧੀ ਪ੍ਰੇਸ਼ਾਨੀ
Ad Position 24