28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਲਾਹਣ ਸਮੇਤ ਔਰਤ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 20-04-2026
ਅਬੋਹਰ, 19 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਦੋ ਦੀ ਪੁਲਿਸ ਵਲੋਂ ਲਾਹਣ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਵਿਨੋਦ ਕੁਮਾਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਾਰਬਤੀ ਪਤਨੀ ਅਰੁਣ ਕੁਮਾਰ ਵਾਸੀ ਸਥਾਨਕ ਵਰਿਆਮ ਨਗਰ ਜੋ ਕਿ ਘਰ ਵਿਚ ਲਾਹਣ ਕੱਢ ਕੇ ਵੇਚਣ ਦੀ ਆਦੀ ਹੈ | ਇਸ ਗੁਪਤਾ ਸੂਚਨਾ ਦੇ ਆਧਾਰ 'ਤੇ ਸਹਾਇਕ ਥਾਣੇਦਾਰ ਵਿਨੋਦ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਉਨ੍ਹਾਂ ਦੇ ਘਰ 'ਤੇ ਛਾਪੇਮਾਰੀ ਕਰ ਪਾਰਬਤੀ ਨੂੰ 40 ਲੀਟਰ ਲਾਹਣ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ ਹੈ | ਨਗਰ ਥਾਣਾ ਇਕ ਦੀ ਪੁਲਿਸ ਵਲੋਂ ਪਾਰਬਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਬੰਬ ਦੇ ਸੂਬਾ ਪ੍ਰਧਾਨ ਸਾਰਜ ਸਿੰਘ ਬੰਬ ਦੀ ਅਗਵਾਈ 'ਚ ਅਹਿਮ ਬੈਠਕ ਅਗਲੀ ਖ਼ਬਰ ਅਣਪਛਾਤੇ ਵਿਅਕਤੀ ਵਲੋਂ ਪਿਸਟਲ ਚੋਰੀ
Ad Position 24