28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਬਿਜਲੀ ਦੇ ਲੰਬੇ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਗਰਿੱਡ ਮੁਲਾਜ਼ਮਾਂ ਕੋਲ ਜਤਾਇਆ ਰੋਸ ਅੱਧੀ-ਅੱਧੀ ਰਾਤ ਤੱਕ ਬਿਜਲੀ ਗੁੱਲ ਹੋਣ ਕਾਰਨ ਪਿੰਡ ਵਾਸੀ ਹੋਏ ਪ੍ਰੇਸ਼ਾਨ, ਤਿੱਖੇ ਸੰਘਰਸ਼ ਦੀ ਦਿੱਤੀ ਚਿਤਾਵਨੀ

Ad Position 21
No active advertisement
ਅਜੀਤ ਡੈਸਕ 20-04-2026
ਜਲਾਲਾਬਾਦ, 19 ਅਪ੍ਰੈਲ (ਕਰਨ ਚੁਚਰਾ)-ਜਲਾਲਾਬਾਦ ਪੱਛਮੀ ਦੇ ਅਧੀਨ ਪੈਂਦੇ ਪਿੰਡ ਚੱਕ ਸੈਦੋ ਕੇ ਵਿਖੇ ਬਿਜਲੀ ਦੇ ਲੰਬੇ ਕੱਟਾਂ ਤੋਂ ਅੱਕੇ ਕਿਸਾਨ ਆਗੂਆਂ ਵਲੋਂ 'ਪੱਕੇ ਕਾਲੇ ਵਾਲਾ' ਗਰਿੱਡ ਪਹੁੰਚ ਕੇ ਮੁਲਾਜ਼ਮਾਂ ਵਿਰੁੱਧ ਰੋਸ ਜ਼ਾਹਿਰ ਕੀਤਾ ਗਿਆ | ਕਿਸਾਨਾਂ ਦਾ ਇਲਜ਼ਾਮ ਹੈ ਕਿ ਗਰਿੱਡ ਤੋਂ ਮਿਲਣ ਵਾਲੀ 24 ਘੰਟੇ ਦੀ ਸਪਲਾਈ ਵਿਚ ਹੁਣ ਬਿਨਾਂ ਵਜਾ ਲੰਬੇ ਕੱਟ ਲਗਾ ਕੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ, ਇਕਾਈ ਪ੍ਰਧਾਨ ਬਲਵਿੰਦਰ ਸਿੰਘ ਅਤੇ ਸਕੱਤਰ ਬਲਜੀਤ ਸਿੰਘ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਕਣਕ ਦੀ ਫ਼ਸਲ ਦਾ ਬਹਾਨਾ ਲਗਾ ਕੇ ਅੱਧੀ-ਅੱਧੀ ਰਾਤ ਤੱਕ ਬਿਜਲੀ ਬੰਦ ਰੱਖੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਬਿਜਲੀ ਨਾ ਹੋਣ ਕਾਰਨ ਜਿੱਥੇ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ, ਉੱਥੇ ਹੀ ਮੱਛਰਾਂ ਦੀ ਭਰਮਾਰ ਕਾਰਨ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵੀ ਬਣਿਆ ਹੋਇਆ ਹੈ | ਕਿਸਾਨ ਆਗੂਆਂ ਨੇ ਪਾਵਰ ਕਾਮ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਬਿਜਲੀ ਦੀ ਸਪਲਾਈ ਤੁਰੰਤ ਨਿਰਵਿਘਨ ਬਹਾਲ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਕਿਸਾਨ ਯੂਨੀਅਨ ਵਲੋਂ ਵੱਡਾ ਇਕੱਠ ਕਰਕੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਵਿਭਾਗ ਦੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਦਾਣਾ ਮੰਡੀ ਜ਼ੀਰਾ ਦਾ ਦੌਰਾ ਅਗਲੀ ਖ਼ਬਰ ਭਾਕਿਯੂ ਬੰਬ ਦੇ ਸੂਬਾ ਪ੍ਰਧਾਨ ਸਾਰਜ ਸਿੰਘ ਬੰਬ ਦੀ ਅਗਵਾਈ 'ਚ ਅਹਿਮ ਬੈਠਕ
Ad Position 24