ਜ਼ੀਰਾ, 19 ਅਪ੍ਰੈਲ (ਹੀਰਾ)-ਮੰਡੀਆਂ ਵਿਚ ਚੱਲ ਰਹੇ ਕਣਕ ਦੇ ਸੀਜ਼ਨ ਦੌਰਾਨ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਉੱਘੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਦਾਣਾ ਮੰਡੀ ਜ਼ੀਰਾ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਮੰਡੀ ਵਿਚ ਕਿਸਾਨਾਂ ਮਜ਼ਦੂਰਾਂ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਅਤੇ ਕਿਸਾਨਾਂ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਣਕ ਦੀ ਗੁਣਵੇੱਤਾ ਵਿਚ ਆਈ ਕਮੀ ਦੇ ਚੱਲਦਿਆਂ ਸਰਕਾਰੀ ਖ਼ਰੀਦ ਪ੍ਰਬੰਧ ਵਿਚ ਅਜੇ ਤੱਕ ਤੇਜ਼ੀ ਨਹੀਂ ਆ ਰਹੀ | ਉਨ੍ਹਾਂ ਨੇ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਈ ਪਰੇਸ਼ਾਨੀ ਆਉਂਦੀ ਹੈ ਤਾਂ ਉਸ ਦੇ ਧਿਆਨ ਵਿਚ ਲਿਆਇਆ ਜਾਵੇ | ਇਸ ਦੌਰਾਨ ਉਨ੍ਹਾਂ ਵਲੋਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਓਡੋਮਾਸ, ਬੈਟਰੀਆਂ 'ਤੇ ਮੱਛਰਦਾਨੀਆਂ ਵੀ ਵੰਡੀਆਂ ਗਈਆਂ | ਮੰਡੀ ਵਿਚ ਆਉਣ 'ਤੇ ਉਨ੍ਹਾਂ ਨੂੰ ਜੀ ਆਇਆਂ ਕਹਿਣ ਵਾਲਿਆਂ ਵਿਚ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਜੇਸ਼ ਢੰਡ, ਭੁਪਿੰਦਰ ਸਿੰਘ ਗੋਲਡੀ, ਖ਼ਜ਼ਾਨਚੀ ਬਸੰਤ ਸਿੰਘ ਧੰਜੂ ਐਸੋਸੀਏਸ਼ਨ ਦੇ ਨੁਮਾਇੰਦਿਆਂ ਤੋਂ ਇਲਾਵਾ, ਜੀਵਨ ਸਿੰਘ, ਮਣੀ ਸੇਖੋਂ, ਧਰਮਿੰਦਰ ਸਿੰਘ, ਅਮਰੀਕ ਸਿੰਘ, ਯਾਦਵਿੰਦਰ ਸਿੰਘ ਯਾਦਾਂ, ਸੁਲਤਾਨ ਸਿੰਘ, ਗੁਰਭੇਜ ਸਿੰਘ ਆਦਿ ਹਾਜ਼ਰ ਸਨ