ਗੁਰੂਹਰਸਹਾਏ, 19 ਅਪ੍ਰੈਲ (ਕਪਿਲ ਕੰਧਾਰੀ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂਹਰਸਹਾਏ ਵਿਖੇ ਦਸਤਾਰ ਬੰਦੀ ਮੁਕਾਬਲਾ ਸੁਚੱਜੇ ਢੰਗ ਨਾਲ ਕਰਵਾਇਆ ਗਿਆ | ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਪੰਜਾਬੀ ਸਭਿਆਚਾਰ ਅਤੇ ਰਿਵਾਜ਼ਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ | ਮੁਕਾਬਲੇ ਵਿਚ ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲੈਂਦਿਆਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਜਾਣਕਾਰੀ ਦੇਂਦੇ ਹੋਏ ਪਿ੍ੰਸੀਪਲ ਵੰਦਨਾ ਧਵਨ ਨੇ ਦੱਸਿਆ ਕਿ ਇਹ ਮੁਕਾਬਲਾ ਦੋ ਵੱਖ-ਵੱਖ ਗਰੁੱਪਾਂ ਵਿਚ ਆਯੋਜਿਤ ਕੀਤਾ ਗਿਆ | ਗਰੁੱਪ ਏ ਵਿਚ 6 ਵੀ ਤੋਂ 8 ਵੀ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਜਤਿੰਦਰ ਸਿੰਘ ਸੱਤਵੀਂ ਨੇ ਪਹਿਲਾ ਸਥਾਨ, ਏਕਮਜੀਤ ਸਿੰਘ ਅੱਠਵੀਂ ਵੀਂ ਨੇ ਦੂਜਾ ਸਥਾਨ, ਸ਼ੁਭਗੁਨ ਸਿੰਘ ਅੱਠਵੀਂ ਵੀਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਗਰੁੱਪ ਬੀ ਵਿਚ ਨੌਵੀਂ ਜਮਾਤ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਯੁਵਰਾਜ ਸਿੰਘ ਨੇ ਪਹਿਲਾ ਸਥਾਨ, ਕਰਮਨਪ੍ਰੀਤ ਸਿੰਘ ਨੇ ਦੂਜਾ ਸਥਾਨ ਸੁਖਮਨਪ੍ਰੀਤ ਸਿੰਘ ਨੌਵੀਂ ਜਮਾਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੁਕਾਬਲੇ ਦੇ ਨਿਰਨਾਇਕ ਵਜੋਂ ਪ੍ਰਸਿੱਧ ਵਿਸ਼ੇਸ਼ਗਿਆਰ ਤਲਵਿੰਦਰ ਸਿੰਘ ਨੇ ਆਪਣੀ ਭੂਮਿਕਾ ਨਿਭਾਈ | ਸਕੂਲ ਦੀ ਪਿੰ੍ਰਸੀਪਲ ਡਾ.ਵੰਦਨਾ ਧਵਨ ਨੇ ਜੇਤੂਆਂ ਅਤੇ ਸਾਰੇ ਭਾਗੀਦਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਆਪਣੀ ਸੰਸਕਿ੍ਤੀ ਨਾਲ ਜੋੜਦੀਆਂ ਹਨ ਅਤੇ ਉਨ੍ਹਾਂ 'ਚ ਆਤਮ ਵਿਸ਼ਵਾਸ ਅਤੇ ਅਨੁਸ਼ਾਸਨ ਨੂੰ ਮਜ਼ਬੂਤ ਕਰਦੀਆਂ ਹਨ | ਇਸ ਮੌਕੇ ਸਕੂਲ ਦੇ ਚੇਅਰਮੈਨ ਮਹੀਪਾਲ ਸਿੰਘ ਅਤੇ ਮੈਨੇਜਰ ਹਰਬੀਰ ਸਿੰਘ ਨੇ ਵੀ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ 'ਤੇ ਕੋਆਰਡੀਨੇਟਰ ਅਭੈ ਬਜਾਜ, ਸੰਦੀਪ ਅਤੇ ਰਚਨਾ ਮੋਂਗਾ ਸਮੇਤ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ |