28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਨੇ ਬੇਅਦਬੀ ਮਾਮਲਿਆਂ 'ਤੇ ਸਖ਼ਤ ਕਾਨੂੰਨਾਂ ਦਾ ਕੀਤਾ ਸਵਾਗਤ ਬੰਦੀ ਸਿੰਘਾਂ ਦੀ ਰਿਹਾਈ ਲਈ ਮਤਾ ਜਲਦ ਪਾਸ ਕਰਨ ਦੀ ਸਰਕਾਰ ਨੂੰ ਅਪੀਲ

Ad Position 21
No active advertisement
ਅਜੀਤ ਡੈਸਕ 20-04-2026
ਫ਼ਿਰੋਜ਼ਪੁਰ, 19 ਅਪ੍ਰੈਲ(ਗੁਰਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋਂ ਫ਼ਿਰੋਜ਼ਪੁਰ ਸ਼ਹਿਰ ਵਿਚ ਇਕ ਅਹਿਮ ਮੀਟਿੰਗ ਕੀਤੀ ਗਈ | ਜਿਸ ਵਿਚ ਪੰਥ ਨਾਲ ਜੁੜੇ ਗੰਭੀਰ ਮੁੱਦਿਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਕਮੇਟੀ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਲੰਮੇ ਸਮੇਂ ਤੋਂ ਸਾਹਮਣੇ ਆ ਰਹੇ ਹਨ ਅਤੇ ਅਕਸਰ ਦੋਸ਼ੀਆਂ ਨੂੰ ਵੱਖ-ਵੱਖ ਤਰੀਕਿਆਂ ਨਾਲ ਬਚਾ ਲਿਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਕਈ ਮਾਮਲਿਆਂ ਵਿਚ ਦੋਸ਼ੀਆਂ ਨੂੰ ਮੰਦਬੁੱਧੀ ਦੱਸ ਕੇ ਬਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ | ਜਿਸ ਕਾਰਨ ਲਗਭਗ 80-90 ਪ੍ਰਤੀਸ਼ਤ ਤੱਕ ਮੁਲਜ਼ਮ ਸਜ਼ਾ ਤੋਂ ਬਚ ਜਾਂਦੇ ਹਨ | ਕਮੇਟੀ ਨੇ ਹਾਲ ਹੀ ਵਿੱਚ ਬਣੇ ਨਵੇਂ ਕਾਨੂੰਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਅਧੀਨ ਬੇਅਦਬੀ ਦੇ ਦੋਸ਼ੀਆਂ ਲਈ 10 ਸਾਲ ਤੋਂ ਉਮਰ ਕੈਦ ਤੱਕ ਦੀ ਸਜ਼ਾ ਅਤੇ 25 ਲੱਖ ਰੁਪਏ ਤੱਕ ਜੁਰਮਾਨਾ ਨਿਰਧਾਰਿਤ ਕੀਤਾ ਗਿਆ ਹੈ ਨਾਲ ਹੀ, ਮੰਦਬੁੱਧੀ ਦੇ ਨਾਂ 'ਤੇ ਬਚਣ ਵਾਲਿਆਂ ਦੇ ਮਾਤਾ-ਪਿਤਾ ਜਾਂ ਗਾਰਡੀਅਨ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਜਾਵੇਗਾ | ਕਮੇਟੀ ਨੇ 328 ਸਰੂਪਾਂ ਦੇ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਕੀਤੀ ਕਾਰਵਾਈ ਨੂੰ ਵੀ ਸ਼ਲਾਘਾਯੋਗ ਕਦਮ ਕਰਾਰ ਦਿੱਤਾ | ਇਸ ਦੇ ਨਾਲ ਹੀ ਸ੍ਰੀ ਅੰਮਿ੍ਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਵੀ ਸਰਕਾਰ ਦਾ ਧੰਨਵਾਦ ਕੀਤਾ ਗਿਆ | ਆਗੂਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਲਈ ਜਲਦੀ ਤੋਂ ਜਲਦੀ ਮਤਾ ਪਾਸ ਕਰਕੇ ਇਨਸਾਫ਼ ਯਕੀਨੀ ਬਣਾਇਆ ਜਾਵੇ | ਲਖਵੀਰ ਸਿੰਘ ਮਹਾਲਮ ਪੰਜਾਬ ਪ੍ਰਧਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਰਣਜੀਤ ਸਿੰਘ (ਲਾਡੀ ਬੱਬਰ), ਜਥੇਦਾਰ ਪ੍ਰੀਤਮ ਸਿੰਘ ਪ੍ਰਧਾਨ, ਭਾਈ ਮਨੀ ਸਿੰਘ ਸੇਵਾ ਸੁਸਾਇਟੀ, ਜਥੇਦਾਰ ਸੰਤੋਖ ਸਿੰਘ ਖਾਲਸਾ ਬੱਗੇ ਕੇ ਪਿੱਪਲ ਬਲਕਾਰ ਸਿੰਘ ਫ਼ਿਰੋਜ਼ਪੁਰ, ਜਗਤਾਰ ਸਿੰਘ ਮਹਾਲਮ ਸਮੇਤ ਹੋਰ ਆਗੂ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ -ਮਾਮਲਾ ਪਿੰਡ ਭੂਤੀਵਾਲਾ ਅਤੇ ਸ਼ਹਿਜ਼ਾਦੀ ਵਿਖੇ ਅੱਗ ਲੱਗਣ ਕਾਰਨ ਸੜੀ ਕਣਕ ਦਾ- ਪ੍ਰਭਾਵਿਤ ਕਿਸਾਨਾਂ ਨੂੰ 7 ਹਜ਼ਾਰ ਰੁ... ਅਗਲੀ ਖ਼ਬਰ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦੇਵੇ ਸਰਕਾਰ- ਜਿੰਦੂ, ਬਰਾੜ
Ad Position 24