28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

-ਮਾਮਲਾ ਪਿੰਡ ਭੂਤੀਵਾਲਾ ਅਤੇ ਸ਼ਹਿਜ਼ਾਦੀ ਵਿਖੇ ਅੱਗ ਲੱਗਣ ਕਾਰਨ ਸੜੀ ਕਣਕ ਦਾ- ਪ੍ਰਭਾਵਿਤ ਕਿਸਾਨਾਂ ਨੂੰ 7 ਹਜ਼ਾਰ ਰੁਪਏ ਪ੍ਰਤੀ ਏਕੜ ਆਰਥਿਕ ਸਹਾਇਤਾ ਦੇਵਾਂਗੇ- ਗੁਰਪ੍ਰੀਤ ਸਿੰਘ ਸੇਖੋਂ

Ad Position 21
No active advertisement
ਅਜੀਤ ਡੈਸਕ 20-04-2026
ਜ਼ੀਰਾ,19 ਅਪ੍ਰੈਲ (ਰਜਨੀਸ਼ ਕਥੂਰੀਆ)-ਤਹਿਸੀਲ ਜ਼ੀਰਾ ਦੇ ਪਿੰਡ ਭੂਤੀਵਾਲਾ ਤੋਂ ਇਲਾਵਾ ਪਿੰਡ ਸ਼ਹਿਜ਼ਾਦੀ ਵਿਖੇ ਕਿਸਾਨਾਂ ਦੀ ਖੇਤਾਂ ਵਿਚ ਪੱਕ ਕੇ ਕੱਟਣ ਲਈ ਤਿਆਰ ਖੜੀ ਕਣਕ ਨੂੰ ਅੱਗ ਲੱਗਣ ਕਰਕੇ ਹੋਏ ਨੁਕਸਾਨ ਦੇ ਪੀੜਤ ਕਿਸਾਨਾਂ ਨੂੰ 7000 ਰੁਪਏ ਪ੍ਰਤੀ ਏਕੜ ਆਪਣੀ ਟੀਮ ਵਲੋਂ ਆਰਥਿਕ ਸਹਾਇਤਾ ਦੇਵਾਂਗੇ | ਸ਼ੇਰਾਂ ਵਾਲਾ ਚੌਂਕ ਜ਼ੀਰਾ ਵਿਖੇ,'ਕੇਕ ਕਾਰਨਰ' ਦੇ ਰਸਮੀ ਉਦਘਾਟਨ ਤੋਂ ਬਾਅਦ ਇਹ ਜਾਣਕਾਰੀ ਦਿੰਦਿਆਂ ਸਮਾਜ ਸੇਵਕ ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ ਨੇ ਦੱਸਿਆ ਕਿ ਉਪਰੋਕਤ ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਜਾਇਜਾ ਲੈ ਕੇ ਆਏ ਹਨ ਅਤੇ ਉਹਨਾਂ ਨੇ ਕਿਸਾਨਾਂ ਦੀ ਕਣਕ ਦੇ ਹੋਏ ਨੁਕਸਾਨ ਦਾ ਪੰਜਾਬ ਸਰਕਾਰ ਵਲੋਂ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ | ਗੁਰਪ੍ਰੀਤ ਸਿੰਘ ਸੇਖੋਂ ਨੇ ਦੱਸਿਆ ਕਿ ਮਿਤੀ 22 ਅਪ੍ਰੈਲ 2026 ਦਿਨ ਬੁੱਧਵਾਰ ਨੂੰ ਪਿੰਡ ਸ਼ਹਿਜ਼ਾਦੀ ਵਿਖੇ ਅਤੇ 24 ਅਪ੍ਰੈਲ 2026 ਦਿਨ ਸ਼ੁੱਕਰਵਾਰ ਨੂੰ ਪਿੰਡ ਭੂਤੀਵਾਲਾ ਵਿਖੇ ਪਹੁੰਚ ਕੇ ਪ੍ਰਭਾਵਿਤ ਕਿਸਾਨਾਂ ਨੂੰ ਉਪਰੋਕਤ ਆਰਥਿਕ ਸਹਾਇਤਾ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਦੇ ਕੁਝ ਆਗੂ ਕਿਸਾਨਾਂ ਦੇ ਨਾਲ ਖੜੇ ਹੋਣ ਦਾ ਦਾਅਵਾ ਕਰ ਰਹੇ ਹਨ ਜਦੋਂਕਿ ਸਚਾਈ ਇਹ ਹੈ ਕਿ ਕਿਸਾਨ ਤਾਂ ਪਹਿਲਾਂ ਹੀ ਆਪਣੇ ਹੱਕਾਂ ਦੇ ਪ੍ਰਤੀ ਸੁਚੇਤ ਹਨ ਅਤੇ ਆਪਣੀ ਲੜਾਈ ਲੜ ਰਹੇ ਹਨ | ਉਹਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਸਿਰ 'ਤੇ ਹਨ ਤੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੂੰ ਕਿਸਾਨਾਂ ਦੇ ਨਾਮ 'ਤੇ ਰਾਜਨੀਤੀ ਕਰਨ ਦੀ ਬਜਾਏ ਆਰਥਿਕ ਸਹਾਇਤਾ ਕਰਨ ਲਈ ਉਹਨਾਂ ਦੀ ਬਾਂਹ ਫੜਨੀ ਚਾਹੀਦੀ ਹੈ | ਇਸ ਮੌਕੇ 'ਤੇ ਉਹਨਾਂ ਦੇ ਨਾਲ ਆਸ਼ੂ ਸਚਦੇਵਾ, ਸੋਨੀ ਸਚਦੇਵਾ, ਪਵਨ ਕੁਮਾਰ ਲੱਲੀ,ਬਿੱਟੂ ਮਹਿਤਾ ਅਤੇ ਰਾਹੁਲ ਮਹਿਤਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੱਖੂ ਵਿਖੇ ਵਿਧਾਇਕ ਨਰੇਸ਼ ਕਟਾਰੀਆ ਨੇ 2 ਕਰੋੜ ਦੀ ਲਾਗਤ ਨਾਲ ਬਣੇ ਅਨਾਜ ਮੰਡੀ ਦੇ ਸ਼ੈੱਡ ਦਾ ਕੀਤਾ ਉਦਘਾਟਨ ਕੁਤਬਪੁਰਾ... ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਨੇ ਬੇਅਦਬੀ ਮਾਮਲਿਆਂ 'ਤੇ ਸਖ਼ਤ ਕਾਨੂੰਨਾਂ ਦਾ ਕੀਤਾ ਸਵਾਗਤ ਬੰਦੀ ਸਿੰਘਾਂ ਦ...
Ad Position 24