28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਕੰਵਲਪ੍ਰੀਤ ਸਿੰਘ ਗਿੱਲ ਨੂੰ ਬਲਾਕ ਕਾਂਗਰਸ ਘੱਲ ਖ਼ੁਰਦ ਦਾ ਪ੍ਰਧਾਨ ਬਣਾਏ ਜਾਣ 'ਤੇ ਖ਼ੁਸ਼ੀ ਪ੍ਰਗਟ

Ad Position 21
No active advertisement
ਅਜੀਤ ਡੈਸਕ 20-04-2026
ਤਲਵੰਡੀ ਭਾਈ, 19 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)-ਕਾਂਗਰਸ ਪਾਰਟੀ ਵਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਬਲਾਕ ਕਾਂਗਰਸ ਕਮੇਟੀ ਘੱਲ ਖ਼ੁਰਦ ਦਾ ਪੁਨਰਗਠਨ ਕੀਤਾ ਗਿਆ ਹੈ ਜਿਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਅਤੇ ਫ਼ਿਰੋਜ਼ਪੁਰ ਦਿਹਾਤੀ ਦੇ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਦੀ ਸਿਫ਼ਾਰਿਸ਼ ਦੇ ਅਧਾਰ 'ਤੇ ਕੰਵਲਪ੍ਰੀਤ ਸਿੰਘ ਗਿੱਲ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਹ ਲਗਾਤਾਰ ਦੂਜੀ ਵਾਰ ਬਲਾਕ ਪ੍ਰਧਾਨ ਬਣੇ ਹਨ | ਉਨ੍ਹਾਂ ਦੀ ਇਸ ਨਿਯੁਕਤੀ ਨਾਲ ਇਸ ਖੇਤਰ ਦੇ ਕਾਂਗਰਸ ਆਗੂਆਂ ਅਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਇਸ ਮੌਕੇ ਜਗਸੀਰ ਸਿੰਘ ਖੋਸਾ ਕੋਟ ਕਰੋੜ, ਭੁਪਿੰਦਰ ਸਿੰਘ ਪਤਲੀ, ਸਤਨਾਮ ਸਿੰਘ ਫਰੀਦੇਵਾਲਾ, ਮਨੀਸ਼ ਕੁਮਾਰ ਸੁਲਹਾਨੀ, ਸੁਲੱਖਣ ਸਿੰਘ ਸੁਲਹਾਨੀ,ਹਰਮਨ ਸਾਈਆਂ ਵਾਲਾ, ਕੁਲਵੀਰ ਸਿੰਘ ਠੇਠਰ ਕਲਾਂ, ਸਿਮਰਜੀਤ ਸਿੰਘ ਢਿੱਲੋਂ, ਗੁਰਮੀਤ ਸਿੰਘ ਫ਼ਿਰੋਜ਼ਸ਼ਾਹ, ਰਣਧੀਰ ਸਿੰਘ, ਇਕਬਾਲ ਸਿੰਘ ਸਰਪੰਚ, ਧੰਨਾ ਸਿੰਘ, ਸੁਰਜੀਤ ਸਿੰਘ ਗਿੱਲ, ਅਮਨਦੀਪ ਸਿੰਘ ਘੱਲ ਖ਼ੁਰਦ, ਬਲਜਿੰਦਰ ਸਿੰਘ ਘੱਲ ਖ਼ੁਰਦ, ਸਰਬਜੀਤ ਸਿੰਘ ਕੌਰ ਬਰਾੜ ਮੁਦਕੀ ਆਦਿ ਨੇ ਖ਼ੁਸ਼ੀ ਕੀਤੀ ਹੈ | ਮੁੜ ਦੂਜੀ ਵਾਰ ਪ੍ਰਧਾਨ ਬਣਾਏ ਜਾਣ ਤੇ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕੰਵਲਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਉਹ ਪਾਰਟੀ ਦੀ ਬਿਹਤਰੀ ਲਈ ਦਿਨ ਰਾਤ ਇਕ ਕਰਕੇ ਕਾਰਜ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸਵ. ਜੱਗਾ ਸਿੰਘ ਦੇ ਦਿਹਾਂਤ 'ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਬਿਨਾਂ ਤਰਪਾਲ ਢਕੇ ਰੇਤਾ-ਮਿੱਟੀ ਨਾਲ ਭਰੇ ਟਿੱਪਰ-ਟਰਾਲੀਆਂ ਦੋ ਪਹੀਆ ਵਾਹਨ ਚਾਲਕਾਂ ਲਈ ਬਣਦੇ ਹਨ ਭਿਆਨਕ ਹਾਦਸਿਆਂ ਦਾ ਕਾ...
Ad Position 24