30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਪੰਜਾਬ ਸਰਕਾਰ ਵਲੋਂ ਬੇਅਦਬੀਆਂ ਸੰਬੰਧੀ ਲਿਆਂਦੇ ਕਾਨੂੰਨ ਦੀ 'ਆਪ' ਆਗੂਆਂ ਵਲੋਂ ਸ਼ਲਾਘਾ

Ad Position 21
No active advertisement
ਅਜੀਤ ਡੈਸਕ 20-04-2026
ਮਮਦੋਟ, 19 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਲਿਆਂਦੇ ਗਏ ਸਖ਼ਤ ਕਾਨੂੰਨ ਦੀ ਸਥਾਨਕ ਆਪ ਆਗੂਆਂ ਵਲੋਂ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਸਰਕਾਰ ਦਾ ਧੰਨਵਾਦ ਕੀਤਾ ਗਿਆ ਹੈ | ਇੱਥੇ ਗੱਲਬਾਤ ਕਰਦੇ ਹੋਏ ਮਾਰਕੀਟ ਕਮੇਟੀ ਮਮਦੋਟ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ ਨੇ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਦਾ ਸੱਚਾ ਸਤਿਕਾਰ ਕਰਦਾ ਹੈ | ਉਨ੍ਹਾਂ ਕਿਹਾ ਕਿ ਲੋਕ ਲੰਬੇ ਸਮੇਂ ਤੋਂ ਇਸ ਤਰ੍ਹਾਂ ਦੇ ਸਖ਼ਤ ਕਾਨੂੰਨ ਦੀ ਮੰਗ ਕਰ ਰਹੇ ਸਨ ਕਿਉਂਕਿ ਅਜਿਹੀਆਂ ਦੁਖਦਾਈ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਾਨੂੰਨ ਦੀ ਲੋੜ ਸੀ ਅਤੇ ਇਸ ਨਾਲ ਸਮਾਜ ਵਿਚ ਅਮਨ ਸ਼ਾਂਤੀ ਅਤੇ ਭਾਈਚਾਰੇ ਨੂੰ ਹੋਰ ਮਜ਼ਬੂਤੀ ਮਿਲੇਗੀ | ਚੇਅਰਮੈਨ ਸੰਧੂ ਨੇ ਕਿਹਾ ਕਿ ਰਾਜ ਸਰਕਾਰ ਹਮੇਸ਼ਾ ਤੋਂ ਲੋਕਾਂ ਦੀਆਂ ਭਾਵਨਾਵਾਂ ਨੂੰ ਸਾਹਮਣੇ ਰੱਖ ਕੇ ਲੋਕ-ਹਿਤ ਵਿਚ ਫ਼ੈਸਲੇ ਲੈਂਦੀ ਆ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਚਿੱਟੇ ਦਾ ਨਸ਼ਾ ਕਰਦੇ 3 ਵਿਅਕਤੀ ਕਾਬੂ ਅਗਲੀ ਖ਼ਬਰ ਹੈਰੋਇਨ ਬਰਾਮਦ, ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24