30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਪਿੰਡ ਖੜੁੰਜ 'ਚ ਅੱਗ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਧਾਇਕ ਗੋਲਡੀ ਕੰਬੋਜ ਨੇ ਕੀਤੀ ਕਿਸਾਨਾਂ ਦੇ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 20-04-2026
ਜਲਾਲਾਬਾਦ,19 ਅਪ੍ਰੈਲ(ਜਤਿੰਦਰ ਪਾਲ ਸਿੰਘ)-ਹਲਕਾ ਜਲਾਲਾਬਾਦ ਦੇ ਪਿੰਡ ਖੜੁੰਜ ਵਿਚ ਬੀਤੇ ਦਿਨ ਵਾਪਰੀ ਦੁਖਦਾਈ ਘਟਨਾ, ਜਿਸ ਵਿਚ ਅੱਗ ਦੀ ਲਪੇਟ ਵਿਚ ਆ ਕੇ 15-16 ਏਕੜ ਕਣਕ ਸੜ ਕੇ ਸਵਾਹ ਹੋ ਗਈ ਸੀ¢ ਜਿਸ ਕਾਰਨ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪਿਆ¢ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਨੁਕਸਾਨ ਦਾ ਜਾਇਜ਼ਾ ਲਿਆ¢ ਵਿਧਾਇਕ ਗੋਲਡੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਰ ਮੁਸ਼ਕਲ ਵੇਲੇ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਨੁਕਸਾਨ ਦੀ ਪੂਰੀ ਭਰਪਾਈ ਲਈ ਕਾਰਵਾਈ ਕੀਤੀ ਜਾਵੇਗੀ¢ ਉਨ੍ਹਾਂ ਨੇ ਮੌਕੇ 'ਤੇ ਮੌਜੂਦ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਦੇ ਹੁਕਮ ਦਿੱਤੇ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਮਿਲ ਸਕੇ¢ ਇਸ ਦੌਰਾਨ ਕਿਸਾਨਾਂ ਨੇ ਦੱਸਿਆ ਕਿ ਅੱਗ ਨੇ ਕੁੱਝ ਹੀ ਸਮੇਂ ਵਿਚ ਉਨ੍ਹਾਂ ਦੀ ਮਿਹਨਤ ਨੂੰ ਨਸ਼ਟ ਕਰ ਦਿੱਤਾ¢ ਉਨ੍ਹਾਂ ਨੇ ਸਰਕਾਰ ਤੋਂ ਤੁਰੰਤ ਰਾਹਤ ਅਤੇ ਮੁਆਵਜ਼ੇ ਦੀ ਮੰਗ ਕੀਤੀ¢ ਇਸ ਮੌਕੇ ਪਿੰਡ ਵਾਸੀ, ਕਿਸਾਨ ਅਤੇ ਪੰਚਾਇਤ ਮੈਂਬਰ ਵੀ ਹਾਜ਼ਰ ਰਹੇ, ਜਿਨ੍ਹਾਂ ਨੇ ਪ੍ਰਸ਼ਾਸਨ ਤੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਢੁਕਵੇਂ ਪ੍ਰਬੰਧ ਕਰਨ ਦੀ ਅਪੀਲ ਵੀ ਕੀਤੀ¢
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ ਅਰਨੀਵਾਲਾ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਭਾਕਿਯੂ ਆਗੂ ਮਨਪ੍ਰੀਤ ਸੰਧੂ ਨੂੰ ਸਦਮਾ, ਭੂਆ ਦਾ ਦਿਹਾਂਤ
Ad Position 24