30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਇੰਪੀਰੀਅਲ ਇੰਟਰਨੈਸ਼ਨਲ ਸਕੂਲ ਖੂਈਆਂ ਸਰਵਰ ਵਲੋਂ ਵਾਤਾਵਰਨ ਸੰਭਾਲ ਲਈ ਅਹਿਮ ਕਦਮ, ਸਕੂਲ 'ਚ ਸੋਲਰ ਸਿਸਟਮ ਸਥਾਪਿਤ

Ad Position 21
No active advertisement
ਅਜੀਤ ਡੈਸਕ 20-04-2026
ਅਬੋਹਰ, 19 ਅਪ੍ਰੈਲ (ਵਿਵੇਕ ਹੂੜੀਆ)-ਵਾਤਾਵਰਨ ਦੀ ਸੰਭਾਲ ਅਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਵੱਲ ਇਕ ਸ਼ਲਾਘਾਯੋਗ ਕਦਮ ਪੁੱਟਦਿਆਂ ਸਥਾਨਕ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਵਲੋਂ ਸਕੂਲ ਕੈਂਪਸ ਵਿਚ ਸੋਲਰ ਪਾਵਰ ਸਿਸਟਮ ਸਥਾਪਿਤ ਕੀਤਾ ਗਿਆ ਹੈ | ਇਸ ਪਹਿਲਕਦਮੀ ਤਹਿਤ ਹੁਣ ਸਕੂਲ ਸੂਰਜੀ ਊਰਜਾ ਰਾਹੀਂ ਬਿਜਲੀ ਦਾ ਉਤਪਾਦਨ ਕਰੇਗਾ | ਜਿਸ ਨਾਲ ਰਵਾਇਤੀ ਬਿਜਲੀ ਸਰੋਤਾਂ 'ਤੇ ਨਿਰਭਰਤਾ ਘਟੇਗੀ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਸਿਰਜਣ ਵਿਚ ਮਦਦ ਮਿਲੇਗੀ | ਸਕੂਲ ਪ੍ਰਬੰਧਕਾਂ ਅਨੁਸਾਰ ਇਹ ਕਦਮ ਸਕੂਲ ਨੂੰ 'ਇਕੋ-ਫਰੈਂਡਲੀ ਕੈਂਪਸ' ਬਣਾਉਣ ਦੀ ਦਿਸ਼ਾ ਵਿਚ ਇਕ ਅਹਿਮ ਕੋਸ਼ਿਸ਼ ਹੈ | ਇਸ ਰਾਹੀਂ ਨਾ ਸਿਰਫ਼ ਊਰਜਾ ਦੀ ਬੱਚਤ ਹੋਵੇਗੀ, ਸਗੋਂ ਵਿਦਿਆਰਥੀਆਂ ਨੂੰ ਵੀ ਸਵੱਛ ਊਰਜਾ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਜਾ ਸਕੇਗਾ | ਇਸ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੰਦਿਆਂ ਦੱਸਿਆ ਗਿਆ ਕਿ ਸੂਰਜੀ ਊਰਜਾ ਭਵਿੱਖ ਦੀ ਮੁੱਖ ਲੋੜ ਹੈ ਅਤੇ ਇਸ ਦੀ ਵਰਤੋਂ ਨਾਲ ਅਸੀਂ ਕੁਦਰਤ ਨੂੰ ਸੁਰੱਖਿਅਤ ਰੱਖ ਸਕਦੇ ਹਾਂ | ਬੱਚਿਆਂ ਵਿਚ ਵੀ ਇਸ ਪਹਿਲ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਵਾਤਾਵਰਨ ਬਚਾਉਣ ਦਾ ਸੰਕਲਪ ਲਿਆ | ਸਕੂਲ ਦੇ ਡਾਇਰੈਕਟਰ ਸੁਖਵਿੰਦਰ ਪਾਲ ਨੇ ਕਿਹਾ ਕਿ ਇਕੋ-ਫਰੈਂਡਲੀ ਕੈਂਪਸ ਸਾਡੀ ਸਿਰਫ਼ ਸੋਚ ਨਹੀਂ, ਸਗੋਂ ਸਾਡੀ ਜ਼ਿੰਮੇਵਾਰੀ ਹੈ | ਸੋਲਰ ਸਿਸਟਮ ਰਾਹੀਂ ਅਸੀਂ ਬੱਚਿਆਂ ਨੂੰ ਕੁਦਰਤ ਨਾਲ ਸੰਤੁਲਨ ਬਣਾ ਕੇ ਚੱਲਣ ਦਾ ਸੁਨੇਹਾ ਦੇ ਰਹੇ ਹਾਂ | ਉੱਥੇ ਹੀ ਸਕੂਲ ਦੇ ਪਿ੍ੰਸੀਪਲ ਰਵੀ ਕੁਮਾਰ ਨੇ ਦੱਸਿਆ ਕਿ ਅੱਜ ਦੇ ਸਮੇਂ ਵਿਚ ਵਾਤਾਵਰਨ ਦੀ ਸੰਭਾਲ ਬੇਹੱਦ ਜ਼ਰੂਰੀ ਹੈ | ਇਸ ਕਦਮ ਨਾਲ ਵਿਦਿਆਰਥੀਆਂ ਨੂੰ ਵਿਹਾਰਕ ਗਿਆਨ ਮਿਲੇਗਾ ਅਤੇ ਉਹ ਊਰਜਾ ਬਚਾਉਣ ਪ੍ਰਤੀ ਜਾਗਰੂਕ ਹੋਣਗੇ | ਇਲਾਕਾ ਨਿਵਾਸੀਆਂ ਅਤੇ ਮਾਪਿਆਂ ਵਲੋਂ ਸਕੂਲ ਦੀ ਇਸ ਪਹਿਲ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਦੀ ਸੁਰੱਖਿਆ ਸੰਬੰਧੀ 'ਦ ਗਰੀਨ ਕਾਰਨੀਵਲ' ਸਿੱਖਿਆ ਪ੍ਰੋਗਰਾਮ ਆਯੋਜਿਤ ਅਗਲੀ ਖ਼ਬਰ ਦਸਵੀਂ ਜਮਾਤ ਦੇ ਨਤੀਜੇ 'ਚ ਅਰਪਣ ਦੀਪ ਕੌਰ ਨੇ ਪ੍ਰਾਪਤ ਕੀਤੇ 97 ਪ੍ਰਤੀਸ਼ਤ ਅੰਕ
Ad Position 24