19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਥਾਂ-ਥਾਂ 'ਤੋਂ ਖ਼ੁਦਾਈ ਕਰਕੇ ਛੱਡਿਆ ਨੈਸ਼ਨਲ ਹਾਈਵੇ ਦੇ ਰਿਹਾ ਹਾਦਸਿਆਂ ਨੂੰ ਸੱਦਾ

Ad Position 21
No active advertisement
ਅਜੀਤ ਡੈਸਕ 21-04-2026
ਫ਼ਿਰੋਜ਼ਪੁਰ, 20 ਅਪ੍ਰੈਲ (ਗੁਰਿੰਦਰ ਸਿੰਘ)-ਭਾਰਤੀ ਰਾਸ਼ਟਰੀ ਰਾਜ ਮਾਰਗ ਅਥਾਰਿਟੀ (ਐੱਨ.ਐੱਚ.ਏ.ਆਈ) ਵਲੋਂ ਤਿਆਰ ਕੀਤੀ ਗਈ ਫਿਰੋਜ਼ਪੁਰ-ਤਲਵੰਡੀ ਭਾਈ (ਐੱਨ ਐੱਚ05) ਸੜਕ ਪਿਛਲੇ ਲਗਭਗ ਦੋ ਮਹੀਨਿਆਂ ਤੋਂ ਖ਼ਰਾਬ ਹਾਲਤ ਵਿਚ ਹੋਣ ਕਾਰਨ ਸਥਾਨਕ ਲੋਕਾਂ ਲਈ ਗੰਭੀਰ ਸਮੱਸਿਆ ਬਣੀ ਹੋਈ ਹੈ | ਸੜਕ ਦੇ ਕਈ ਹਿੱਸਿਆਂ ਨੂੰ ਮੁਰੰਮਤ ਦੇ ਨਾਂ 'ਤੇ ਪੁੱਟ ਕੇ ਛੱਡ ਦਿੱਤਾ ਗਿਆ ਹੈ, ਜਿਸ ਕਾਰਨ ਹਰ ਰੋਜ਼ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ | ਫ਼ਿਰੋਜ਼ਪੁਰ ਦੇ ਨਜ਼ਦੀਕ ਪਿੰਡ ਮੱਲਵਾਲ ਤੋਂ ਸ਼ੁਰੂ ਹੋ ਕੇ ਤਲਵੰਡੀ ਭਾਈ ਤੱਕ ਲਗਭਗ 23.66 ਕਿੱਲੋਮੀਟਰ ਲੰਬੀ ਇਹ ਟੋਲ ਸੜਕ ਕੁੱਝ ਸਮਾਂ ਪਹਿਲਾਂ ਉੱਭੜ-ਖਾਬੜ ਹੋ ਚੁੱਕੀ ਸੀ, ਜਿਸ ਨੂੰ ਮੁਰੰਮਤ ਲਈ ਕਈ ਥਾਵਾਂ ਤੋਂ ਉਖਾੜ ਕੇ ਅਧੂਰਾ ਛੱਡ ਦਿੱਤਾ ਗਿਆ, ਜਿਸ ਨਾਲ ਆਵਾਜਾਈ ਹੋਰ ਵੀ ਖ਼ਤਰਨਾਕ ਹੋ ਗਈ ਹੈ | ਖ਼ਾਸ ਕਰਕੇ ਰਾਤ ਦੇ ਸਮੇਂ ਅਤੇ ਧੂੜ ਕਾਰਨ ਦਿੱਖ ਘੱਟ ਹੋਣ ਨਾਲ ਹਾਦਸਿਆਂ ਦੀ ਸੰਭਾਵਨਾ ਕਈ ਗੁਣਾ ਵੱਧ ਜਾਂਦੀ ਹੈ | ਇਸ ਰਸਤੇ ਤੋਂ ਰੋਜ਼ਾਨਾ ਗੁਜ਼ਰਨ ਵਾਲੇ ਯਾਤਰੀਆਂ ਅਤੇ ਡਰਾਈਵਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਲੋਕਾਂ ਦਾ ਕਹਿਣਾ ਹੈ ਕਿ ਦੋ ਮਹੀਨਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਸੜਕ ਦੀ ਮੁਰੰਮਤ ਪੂਰੀ ਨਹੀਂ ਕੀਤੀ ਗਈ, ਜਦਕਿ ਸਬੰਧਿਤ ਵਿਭਾਗ ਇਸ ਮਾਮਲੇ 'ਚ ਗੰਭੀਰਤਾ ਨਹੀਂ ਦਿਖਾ ਰਿਹਾ | ਇਸ ਦੇ ਨਾਲ ਹੀ ਫ਼ਿਰੋਜ਼ਸ਼ਾਹ ਵਿਖੇ ਸਥਿਤ ਟੋਲ ਪਲਾਜ਼ਾ 'ਤੇ ਟੋਲ ਟੈਕਸ ਦੀ ਲਗਾਤਾਰ ਵਸੂਲੀ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਵਿਭਾਗੀ ਨਿਯਮਾਂ ਅਨੁਸਾਰ ਸੜਕ ਦੀ ਗੁਣਵੱਤਾ ਬੈਂਕਲਮੈਨ ਬੀਮ ਟੈੱਸਟ ਅਤੇ ਇੰਡੋਵਮੈਂਟ ਟੈੱਸਟ ਵਿਚ ਪਾਸ ਹੋਣ ਉਪਰੰਤ ਹੀ ਟੋਲ ਵਸੂਲ ਕੀਤਾ ਜਾ ਸਕਦਾ ਹੈ, ਪਰ ਇੱਥੇ ਸੜਕ ਦੀ ਖ਼ਰਾਬ ਹਾਲਤ ਦੇ ਬਾਵਜੂਦ ਹਰ ਵਾਹਨ ਤੋਂ ਟੋਲ ਵਸੂਲਿਆ ਜਾ ਰਿਹਾ ਹੈ | ਸਥਾਨਕ ਲੋਕਾਂ ਨੇ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਸੜਕ ਦੀ ਮੁਰੰਮਤ ਮੁਕੰਮਲ ਕੀਤੀ ਜਾਵੇ ਅਤੇ ਜਦ ਤੱਕ ਸੜਕ ਯਾਤਰਾ ਲਈ ਪੂਰੀ ਤਰ੍ਹਾਂ ਸੁਰੱਖਿਅਤ ਨਹੀਂ ਬਣਦੀ, ਟੋਲ ਵਸੂਲੀ ਨੂੰ ਰੋਕਿਆ ਜਾਵੇ | ਲੋਕਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਸੜਕ ਦੀ ਇਹ ਹਾਲਤ ਨਾ ਸਿਰਫ਼ ਲੋਕਾਂ ਦੀ ਜਾਨ ਤੇ ਮਾਲ ਨੂੰ ਖ਼ਤਰੇ ਵਿਚ ਪਾ ਰਹੀ ਹੈ, ਸਗੋਂ ਪ੍ਰਸ਼ਾਸਨਿਕ ਪ੍ਰਬੰਧਾਂ 'ਤੇ ਵੀ ਗੰਭੀਰ
Ad Position 22
No active advertisement
ਪਿਛਲੀ ਖ਼ਬਰ ਝੂਠੇ ਪਰਚੇ ਰੱਦ ਕਰਵਾਉਣ ਲਈ ਕਿਸਾਨਾਂ ਦੇ ਵਫ਼ਦ ਵਲੋਂ ਐੱਸ.ਐੱਸ.ਪੀ ਨਾਲ ਮੁਲਾਕਾਤ ਅਗਲੀ ਖ਼ਬਰ ਚੰਗਾ ਨਤੀਜਾ ਦੇਣ 'ਤੇ ਗੁਰੂ ਅੰਗਦ ਦੇਵ ਸਕੂਲ ਦੇ ਵਿਦਿਆਰਥੀ ਸਨਮਾਨਿਤ
Ad Position 24