ਫ਼ਿਰੋਜ਼ਪੁਰ, 20 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਛਾਉਣੀ ਦੇ ਗਾਂਧੀ ਗਾਰਡਨ ਵਿਖੇ ਹੋਮ ਗਾਰਡਜ਼ ਰਿਟਾਇਰਡ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ ਜਿਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਤਰਸੇਮ ਲਾਲ ਨੇ ਕੀਤੀ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਤਰਸੇਮ ਲਾਲ ਨੇ ਸਾਥੀਆਂ ਨਾਲ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਪੰਜਾਬ ਸਰਕਾਰ ਪਾਸੋਂ ਪੈਨਸ਼ਨ, ਮਾਣ ਭੱਤਾ ਅਤੇ ਡੀ.ਏ. ਜਲਦੀ ਰਿਲੀਜ਼ ਕਰਨ ਦੀ ਮੰਗ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ 11 ਮਈ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ਵਿਚ ਫਿਰੋਜ਼ਪੁਰ ਤੋਂ ਵੱਡੀ ਸੰਖਿਆ ਵਿਚ ਸਾਥੀ ਸ਼ਮੂਲੀਅਤ ਕਰਨਗੇ | ਆਗੂਆਂ ਨੇ ਕਿਹਾ ਜੇਕਰ ਸਰਕਾਰ ਵਲੋਂ ਹਾਲੇ ਵੀ ਆਨਾਕਾਨੀ ਕੀਤੀ ਗਈ ਤਾਂ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਕਮੇਟੀ ਮੈਂਬਰ ਧਰਮ ਪਾਲ, ਸਤੀਸ਼ ਕੁਮਾਰ, ਵਿਜੇ ਕੁਮਾਰ, ਬਾਜ਼ ਸਿੰਘ, ਅਜੀਤ ਸਿੰਘ, ਮੁਖ਼ਤਿਆਰ ਸਿੰਘ, ਮਹਿੰਦਰ ਸਿੰਘ, ਉਡੀਕ ਸਿੰਘ, ਸ਼ਾਮ ਲਾਲ, ਧਰਮ ਸਿੰਘ, ਲਖਵਿੰਦਰ ਸਿੰਘ, ਬਿੱਕਰ ਸਿੰਘ ਆਦਿ ਹਾਜ਼ਰ ਸਨ |