19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਪੈਰਾਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਵਲੋਂ ਸਿਵਲ ਸਰਜਨ ਮੀਨਾਕਸ਼ੀ ਢੀਂਗਰਾ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 21-04-2026
ਫ਼ਿਰੋਜ਼ਪੁਰ, 20 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਸਿਹਤ ਵਿਭਾਗ ਦੀ ਪੈਰਾ ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਆਗੂਆਂ ਅਤੇ ਮੈਂਬਰਾਂ ਵਲੋਂ ਜਨਰਲ ਸਕੱਤਰ ਜਸਵਿੰਦਰ ਸਿੰਘ ਕੌੜਾ ਦੀ ਪ੍ਰਧਾਨਗੀ ਹੇਠ ਨਵ ਨਿਯੁਕਤ ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ ਨਾਲ ਮੁਲਾਕਾਤ ਕੀਤੀ ਗਈ | ਜਿਸ ਦੌਰਾਨ ਜਥੇਬੰਦੀ ਵਲੋਂ ਸਿਵਲ ਸਰਜਨ ਫ਼ਿਰੋਜ਼ਪੁਰ ਡਾ.ਮੀਨਾਕਸ਼ੀ ਢੀਂਗਰਾ ਨੂੰ ਜਥੇਬੰਦੀ ਦੀਆਂ ਜਾਇਜ਼ ਮੰਗਾਂ ਤੋਂ ਜਾਣੂ ਕਰਵਾਇਆ ਗਿਆ | ਜਿਸ ਦੇ ਚੱਲਦੇ ਨਵ ਨਿਯੁਕਤ ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ ਨੇ ਵਿਸ਼ਵਾਸ ਦਿਵਾਇਆ ਕਿ ਜਥੇਬੰਦੀ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਅਧਾਰ 'ਤੇ ਪੂਰਾ ਕਰਨਗੇ | ਇਸ ਦੇ ਨਾਲ ਹੀ ਪੈਰਾ ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਦੇ ਮੁੱਖ ਸਲਾਹਕਾਰ ਅਤੇ ਪੰਜਾਬ ਦੇ ਮੀਤ ਪ੍ਰਧਾਨ ਨਰਿੰਦਰ ਸ਼ਰਮਾ ਨੇ ਡਾ. ਮੀਨਾਕਸ਼ੀ ਢੀਂਗਰਾ ਨੂੰ ਵਿਸ਼ਵਾਸ ਦਿਵਾਇਆ ਕਿ ਜਥੇਬੰਦੀ ਵਲੋਂ ਸਿਹਤ ਵਿਭਾਗ ਵਿਚ ਕਿਸੇ ਤਰ੍ਹਾਂ ਦੀ ਵੀ ਐਮਰਜੈਂਸੀ ਸੇਵਾਵਾਂ ਵਿਚ ਵੱਧ ਚੜ ਕੇ ਯੋਗਦਾਨ ਪਾਇਆ ਜਾਵੇਗਾ ਅਤੇ ਸਮੂਹ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਕੀਤੀ ਗਈਆਂ ਹਦਾਇਤਾਂ ਮੁਤਾਬਿਕ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਆਪਣੀ ਡਿਊਟੀ ਸਮੇਂ ਸਿਰ ਤੇ ਇਮਾਨਦਾਰੀ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪੈਰਾ ਮੈਡੀਕਲ ਦੇ ਆਗੂ ਨਰਿੰਦਰ ਸਿੰਘ ਪ੍ਰੀਤ ਮੁਖੀਜਾ, ਕੌਰ ਜੀਤ ਸਿੰਘ, ਰਾਮ ਪ੍ਰਸਾਦ, ਅਜੀਤ ਗਿੱਲ, ਗੁਰਮੇਲ ਸਿੰਘ, ਸਤਨਾਮ ਸਿੰਘ, ਗੁਰਦੇਵ ਸਿੰਘ, ਕਰਨਜੀਤ ਸਿੰਘ, ਮਨਿੰਦਰਜੀਤ ਸਿੰਘ ਸੋਨੀ, ਨਰਸਿੰਗ ਆਗੂ ਡਲਫੀਨਾ, ਮਨਪ੍ਰੀਤ ਕੌਰ, ਭਾਰਤ ਭੂਸ਼ਨ, ਮਲਕੀਤ ਸਿੰਘ, ਸ਼ਮਾ, ਰੇਖਾ ਅਤੇ ਵਿਸ਼ੇਸ਼ ਤੌਰ 'ਤੇ ਸਿਵਲ ਸਰਜਨ ਫ਼ਿਰੋਜ਼ਪੁਰ ਦੇ ਸਟੈਨੋ ਵਿਕਾਸ ਕਾਲੜਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣਾ ਸਰਕਾਰ ਦਾ ਸ਼ਲਾਘਾਯੋਗ ਕਦਮ- ਚੇਅਰਮੈਨ ਵਰਪਾਲ ਅਗਲੀ ਖ਼ਬਰ ਪ੍ਰਕਿਰਤੀ ਕਲੱਬ ਦੇ ਬਾਨੀ ਮੈਂਬਰ ਜੁਗਰਾਜ ਸਿੰਘ ਭੂਈ ਨੂੰ ਸਦਮਾ-ਭਰਾ ਦਾ ਦਿਹਾਂਤ
Ad Position 24