19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣਾ ਸਰਕਾਰ ਦਾ ਸ਼ਲਾਘਾਯੋਗ ਕਦਮ- ਚੇਅਰਮੈਨ ਵਰਪਾਲ

Ad Position 21
No active advertisement
ਅਜੀਤ ਡੈਸਕ 21-04-2026
ਮੱਖੂ, 20 ਅਪ੍ਰੈਲ (ਵਰਿੰਦਰ ਮਨਚੰਦਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਲਿਆਂਦਾ ਗਿਆ ਸਖ਼ਤ ਕਾਨੂੰਨ ਬਹੁਤ ਹੀ ਜ਼ਰੂਰੀ ਅਤੇ ਸਮੇਂ ਦੀ ਲੋੜ ਮੁਤਾਬਿਕ ਚੁੱਕਿਆ ਗਿਆ ਸ਼ਲਾਘਾਯੋਗ ਕਦਮ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਨਛੱਤਰ ਸਿੰਘ ਵਰਪਾਲ ਨੇ ਕਰਦਿਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਨੇ ਬੇਅਦਬੀ ਵਰਗੇ ਅਤਿ ਮੰਦਭਾਗੇ ਅਤੇ ਹਿਰਦੇ ਵਲੂੰਧਰਨ ਵਾਲੇ ਕਾਂਡ ਹੰਢਾਏ ਹਨ | ਜਿਨਾਂ ਨੇ ਹਰ ਨਾਨਕ ਨਾਮ ਲੇਵਾ ਸੰਗਤ ਦੇ ਮਨ ਨੂੰ ਗਹਿਰੀ ਸੱਟ ਮਾਰੀ ਹੈ | ਉਨ੍ਹਾਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਇਸ ਸੰਵੇਦਨਸ਼ੀਲ ਮੁੱਦੇ 'ਤੇ ਸਿਰਫ਼ ਵੋਟਾਂ ਦੀ ਰਾਜਨੀਤੀ ਕੀਤੀ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿਚ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ਪੇਸ਼ ਕਰਕੇ ਇਕ ਨਵਾਂ ਇਤਿਹਾਸ ਸਿਰਜਿਆ ਹੈ | ਇਹ ਬਿੱਲ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਧਾਰਮਿਕ ਮਰਿਆਦਾ ਨੂੰ ਬਹਾਲ ਕਰਨ ਵੱਲ ਇਕ ਮੀਲ ਪੱਥਰ ਸਾਬਤ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਸਿਹਤ ਸੰਭਾਲ ਅਤੇ ਸੁਰੱਖਿਆ ਕਿੱਟਾਂ ਦੀ ਵੰਡ ਅਗਲੀ ਖ਼ਬਰ ਪੈਰਾਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਵਲੋਂ ਸਿਵਲ ਸਰਜਨ ਮੀਨਾਕਸ਼ੀ ਢੀਂਗਰਾ ਨਾਲ ਮੁਲਾਕਾਤ
Ad Position 24