ਜ਼ੀਰਾ, 20 ਅਪ੍ਰੈਲ (ਰਜਨੀਸ਼ ਕਥੂਰੀਆ)-ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਸਿਫ਼ਾਰਸ਼ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਵ-ਨਿਯੁਕਤ ਪ੍ਰਧਾਨਾਂ ਵਲੋਂ ਕੁਲਬੀਰ ਸਿੰਘ ਜ਼ੀਰਾ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਹਰੀਸ਼ ਤਾਂਗਰਾ ਸ਼ਹਿਰੀ ਪ੍ਰਧਾਨ ਜ਼ੀਰਾ, ਸ਼ਿਵ ਸਾਗਰ ਸ਼ਰਮਾ ਸ਼ਹਿਰੀ ਪ੍ਰਧਾਨ ਮੱਖੂ, ਲਖਵਿੰਦਰ ਸਿੰਘ ਜੌੜਾ ਬਲਾਕ ਪ੍ਰਧਾਨ ਜ਼ੀਰਾ, ਸੁਖਵਿੰਦਰ ਸਿੰਘ ਗੱਟਾ ਬਾਦਸ਼ਾਹ ਬਲਾਕ ਪ੍ਰਧਾਨ ਮੱਖੂ ਅਤੇ ਸਤਪਾਲ ਚਾਵਲਾ ਬਲਾਕ ਪ੍ਰਧਾਨ ਮੱਲਾਂਵਾਲਾ ਨੇ ਕੁਲਬੀਰ ਸਿੰਘ ਜ਼ੀਰਾ ਦਾ ਧੰਨਵਾਦ ਕੀਤਾ | ਇਸ ਮੌਕੇ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦਿੰਦੀ ਹੈ ਅਤੇ ਜਿਨ੍ਹਾਂ ਦੀ ਪਿਛਲੇ ਸਮੇਂ ਦੌਰਾਨ ਵਧੀਆ ਕਾਰਗੁਜ਼ਾਰੀ ਰਹੀ ਉਹਨਾਂ ਦੁਬਾਰਾ ਮੌਕਾ ਦਿੱਤਾ ਗਿਆ ਹੈ | ਉਹਨਾਂ ਨੇ ਨਵ ਨਿਯੁਕਤ ਪ੍ਰਧਾਨਾਂ ਨੂੰ ਕਿਹਾ ਕਿ ਉਹ ਪਾਰਟੀ ਨੂੰ ਮਜ਼ਬੂਤ ਕਰਨ ਲਈ ਹੋਰ ਵੀ ਮਿਹਨਤ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ | ਇਸ ਮੌਕੇ ਬਲਾਕ ਸੰਮਤੀ ਜ਼ੀਰਾ ਦੇ ਸਾਬਕਾ ਚੇਅਰਮੈਨ ਮਹਿੰਦਰਜੀਤ ਸਿੰਘ ਜ਼ੀਰਾ, ਚੇਅਰਮੈਨ ਕੁਲਬੀਰ ਸਿੰਘ ਟਿੰਮੀ, ਡਾਕਟਰ ਰਸ਼ਪਾਲ ਸਿੰਘ ਗਿੱਲ ਸਾਬਕਾ ਪ੍ਰਧਾਨ ਨਗਰ ਕੌਂਸਲ ਜ਼ੀਰਾ, ਹਰੀਸ਼ ਜੈਨ ਸਾਬਕਾ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਪੰਜਾਬ, ਰੌਸ਼ਨ ਲਾਲ ਬਿੱਟਾ ਮੈਂਬਰ ਪੀ.ਪੀ.ਸੀ.ਸੀ.ਪੰਜਾਬ, ਸਤਨਾਮ ਸਿੰਘ ਢਿੱਲੋਂ ਫਰੀਦੇ ਵਾਲਾ, ਦਵਿੰਦਰ ਸਿੰਘ ਡਿੱਬਵਾਲਾ, ਮਹਿਕਦੀਪ ਸਿੰਘ ਸਿੱਧੂ ਮੀਤ ਪ੍ਰਧਾਨ ਕਾਂਗਰਸ ਪਾਰਟੀ, ਦਲਵਿੰਦਰ ਸਿੰਘ ਗੋਸ਼ਾ ਮਰੂੜ ਸਾਬਕਾ ਸਰਪੰਚ, ਸਰਪੰਚ ਗੁਰਮੇਲ ਸਿੰਘ ਮਨਸੂਰਵਾਲ, ਪਰਮਿੰਦਰ ਸਿੰਘ ਲਾਡਾ ਜਨਰਲ ਸਕੱਤਰ ਯੂਥ ਕਾਂਗਰਸ ਪੰਜਾਬ, ਸੁਮਿਤ ਨਰੂਲਾ ਸੰਯੁਕਤ ਸਕੱਤਰ ਰਾਈਸ ਮਿੱਲਰਜ਼ ਐਸੋਸੀਏਸ਼ਨ, ਬਲਦੇਵ ਸਿੰਘ ਸਾਬਕਾ ਸਰਪੰਚ ਭਾਗੋ ਕੇ, ਸਾਬਕਾ ਸਰਪੰਚ ਜਸਵੀਰ ਸਿੰਘ ਹਮਦਵਾਲਾ, ਸਰਪੰਚ ਬਲਜੀਤ ਸਿੰਘ ਬੱਬਾ ਬੋੜਾਂਵਾਲੀ, ਕੌਂਸਲਰ ਅਸ਼ੋਕ ਮਨਚੰਦਾ, ਰੂਬਲ ਵਿਰਦੀ, ਤਰਲੋਕ ਬਿੱਟੂ ਕੌੜਾ ਆਦਿ ਹਾਜ਼ਰ ਸਨ |