19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸ਼੍ਰੋਮਣੀ ਅਕਾਲੀ ਦਲ ਵਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਜਥੇਬੰਦਕ ਢਾਂਚੇ ਦਾ ਵਿਸਥਾਰ 4 ਸੀਨੀਅਰ ਮੀਤ ਪ੍ਰਧਾਨ, 4 ਮੀਤ ਪ੍ਰਧਾਨ, 4 ਸਹਾਇਕ ਮੀਤ ਪ੍ਰਧਾਨ ਤੇ 4 ਜਨਰਲ ਸਕੱਤਰ ਕੀਤੇ ਨਿਯੁਕਤ

Ad Position 21
No active advertisement
ਅਜੀਤ ਡੈਸਕ 21-04-2026
ਫ਼ਿਰੋਜ਼ਪੁਰ, 20 ਅਪ੍ਰੈਲ (ਗੁਰਿੰਦਰ ਸਿੰਘ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਲੋਂ ਵੱਖ-ਵੱਖ ਹਲਕਿਆਂ ਵਿਚ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਅਤੇ ਵਿਸਥਾਰਤ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ | ਇਸ ਕੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਜੁਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮਨਜ਼ੂਰੀ ਅਤੇ ਹਲਕਾ ਇੰਚਾਰਜ ਸੁਖਪਾਲ ਸਿੰਘ ਨੰਨੂ ਸਾਬਕਾ ਮੁੱਖ ਮੰਤਰੀ ਸੰਸਦੀ ਸਕੱਤਰ ਦੀ ਸਹਿਮਤੀ ਨਾਲ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ | ਜ਼ਿਲ੍ਹਾ ਪ੍ਰਧਾਨ ਜੁਗਿੰਦਰ ਸਿੰਘ ਜਿੰਦੂ ਦੇ ਦਸਤਖਤਾਂ ਹੇਠ ਜਾਰੀ ਕੀਤੀ ਗਈ ਸੂਚੀ ਅਨੁਸਾਰ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਲਈ ਪਰਮਜੀਤ ਸਿੰਘ ਕਲਸੀ (ਫ਼ਿਰੋਜ਼ਪੁਰ ਸ਼ਹਿਰ), ਬਲਵਿੰਦਰ ਸਿੰਘ (ਬਸਤੀ ਰਾਮ ਲਾਲ), ਨਾਇਬ ਸਿੰਘ (ਭੰਬਾ ਸਿੰਘ ਵਾਲਾ) ਅਤੇ ਜੰਗਾਂ ਸਿੰਘ (ਬੱਗੇ ਵਾਲਾ) ਨੂੰ ਨਿਯੁਕਤ ਕੀਤਾ ਗਿਆ ਹੈ | ਇਸ ਦੇ ਨਾਲ ਹੀ ਮੀਤ ਪ੍ਰਧਾਨ ਵਜੋਂ ਗੁਰਪ੍ਰੀਤ ਸਿੰਘ ਕੁੱਲ (ਗੋਬਿੰਦ ਨਗਰ, ਡਾਕਖ਼ਾਨਾ ਖਾਈ ਫੇਮੇ ਕੇ), ਗੁਲਜ਼ਾਰ ਸਿੰਘ (ਬੱਗੇ ਕੇ ਖ਼ੁਰਦ), ਮੇਜਰ ਸਿੰਘ (ਦੁਲਚੀ ਕੇ) ਅਤੇ ਮਹਿਲ ਸਿੰਘ (ਇਲਮੇ ਵਾਲਾ) ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸੇ ਤਰ੍ਹਾਂ ਸਹਾਇਕ ਮੀਤ ਪ੍ਰਧਾਨ ਦੇ ਅਹੁਦੇ ਲਈ ਬਗ਼ੀਚਾ ਸਿੰਘ (ਸਾਂਦਾ ਮੋਜਾ), ਸੁਰਜੀਤ ਸਿੰਘ (ਗੱਟੀ ਰਹੀਮੇ ਕੇ), ਸੁਰਿੰਦਰ ਸਿੰਘ (ਬੱਗੇ ਕੇ ਪਿੱਪਲ) ਅਤੇ ਬਲਵੀਰ ਸਿੰਘ (ਗੱਟੀ ਰਾਜੋ ਕੇ) ਨੂੰ ਚੁਣਿਆ ਗਿਆ ਹੈ | ਜਨਰਲ ਸਕੱਤਰ ਦੇ ਅਹੁਦੇ ਲਈ ਉਪਕਾਰ ਸਿੰਘ (ਕੀਰਤੀ ਨਗਰ, ਫ਼ਿਰੋਜ਼ਪੁਰ ਸ਼ਹਿਰ), ਜਸਵਿੰਦਰ ਸਿੰਘ ਸੋਢੀ (ਸ਼ਾਹਦੀਨ ਵਾਲਾ), ਗੁਰਪ੍ਰੀਤ ਸਿੰਘ (ਜੈਮਲ ਵਾਲਾ) ਅਤੇ ਕੁਲਵਿੰਦਰ ਸਿੰਘ (ਗੁਰੂ ਨਗਰ, ਫ਼ਿਰੋਜ਼ਪੁਰ ਸ਼ਹਿਰ) ਨੂੰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜੁਗਿੰਦਰ ਸਿੰਘ ਜਿੰਦੂ ਅਤੇ ਹਲਕਾ ਇੰਚਾਰਜ ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਪਾਰਟੀ ਹਮੇਸ਼ਾ ਜ਼ਮੀਨੀ ਪੱਧਰ 'ਤੇ ਮਜ਼ਬੂਤ ਢਾਂਚਾ ਤਿਆਰ ਕਰਨ ਨੂੰ ਪਹਿਲ ਦਿੰਦੀ ਆ ਰਹੀ ਹੈ | ਉਨ੍ਹਾਂ ਕਿਹਾ ਕਿ ਨਵੀਆਂ ਨਿਯੁਕਤੀਆਂ ਨਾਲ ਪਾਰਟੀ ਨੂੰ ਹੋਰ ਗਤੀ ਮਿਲੇਗੀ ਅਤੇ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋਵੇਗਾ | ਉਨ੍ਹਾਂ ਉਮੀਦ ਜਤਾਈ ਕਿ ਨਿਯੁਕਤ ਕੀਤੇ ਗਏ ਆਗੂ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਂਦੇ ਹੋਏ ਪਾਰਟੀ ਦੀ ਨੀਤੀ ਅਤੇ ਸਿਧਾਂਤਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ ਅਤੇ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਹਰ ਮੁੱਦੇ 'ਤੇ ਮਾਨ ਸਰਕਾਰ ਹੋਈ ਫੇਲ੍ਹ-ਕੁਲਬੀਰ ਜ਼ੀਰਾ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਸੰਧੂ ਟੈਕਨੀਕਲ ਸਰਵਿਸ ਯੂਨੀਅਨ ਡਵੀਜ਼ਨ ਜ਼ੀਰਾ ਦੇ ਪ੍ਰਧਾਨ ਬਣੇ
Ad Position 24