19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਪੰਜਾਬ ਦੇ ਹਰ ਮੁੱਦੇ 'ਤੇ ਮਾਨ ਸਰਕਾਰ ਹੋਈ ਫੇਲ੍ਹ-ਕੁਲਬੀਰ ਜ਼ੀਰਾ

Ad Position 21
No active advertisement
ਅਜੀਤ ਡੈਸਕ 21-04-2026
ਮੱਖੂ, 20 ਅਪ੍ਰੈਲ (ਕੁਲਵਿੰਦਰ ਸਿੰਘ ਸੰਧੂ) ਪੰਜਾਬ 'ਚ ਗੋਲੀਆਂ ਨਾਲ ਨਿਹੱਥੇ ਵਿਅਕਤੀਆਂ ਨੂੰ ਮਾਰਨ ਦੀਆਂ ਖ਼ਬਰਾਂ ਪੜ੍ਹ ਕੇ ਮਨ ਬਹੁਤ ਉਦਾਸ ਹੁੰਦਾ ਹੈ ਕਿ ਰੰਗਲੇ ਪੰਜਾਬ ਬਣਾਉਣ ਦਾ ਦਾਅਵਾ ਕਰਨ ਵਾਲੀ ਤੇ ਪੰਜਾਬ ਦੀ ਜਨਤਾ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ 'ਚ ਆਈ ਭਗਵੰਤ ਮਾਨ ਸਰਕਾਰ ਹਰ ਮੁੱਦੇ ਵਿਚ ਫ਼ੇਲ੍ਹ ਨਜ਼ਰ ਆ ਰਹੀ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਡਾ. ਜਗੀਰ ਸਿੰਘ ਮੱਲ੍ਹੀ ਦੇ ਮੈਡੀਕੋਜ਼ ਮੱਖੂ ਤੇ ਪੱਤਰਕਾਰਾਂ ਨਾਲ ਸਾਂਝੇ ਕਰਦਿਆਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਪ੍ਰਧਾਨ ਕਾਂਗਰਸ ਕਮੇਟੀ ਜ਼ਿਲ੍ਹਾ ਫਿਰੋਜ਼ਪੁਰ ਨੇ ਕਿਹਾ ਕਿ ਜਦ ਵੀ ਕੋਈ ਵਿਅਕਤੀ ਘਰੋਂ ਬਾਹਰ ਨਿਕਲਦਾ ਹੈ ਤਾਂ ਉਹ ਇਹ ਸੋਚਦਾ ਹੈ ਕਿ ਮੈਂ ਘਰੇ ਵਾਪਸ ਸੁਰੱਖਿਅਤ ਪਹੁੰਚ ਜਾਵਾਂ ਤਾਂ ਬਹੁਤ ਵੱਡੀ ਗੱਲ ਹੋਵੇਗੀ | ਉਨ੍ਹਾਂ ਕਿਹਾ ਕਿ ਘਰੋਂ ਬਾਹਰ ਦੀ ਗੱਲ ਤਾਂ ਛੱਡੋ ਘਰਾਂ ਵਿੱਚ ਹੀ ਸ਼ਰੇਆਮ ਗੋਲੀਆਂ ਮਾਰ ਕੇ ਪੰਜਾਬ ਵਾਸੀਆਂ ਨੂੰ ਮੌਤ ਦੀ ਭੇਟ ਚੜ੍ਹਾ ਦਿੱਤਾ ਜਾਂਦਾ ਹੈ | ਉਹਨਾਂ ਕਿਹਾ ਕਿ ਮੈਂ ਪੰਜਾਬ ਦੇ ਮਾਨਯੋਗ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕਰਦਾ ਹਾਂ ਕਿ ਗ੍ਰਹਿ ਵਿਭਾਗ ਤੁਹਾਡੇ ਕੋਲ ਹੈ ਅਤੇ ਲੋਕਾਂ ਵੀ ਜਾਨ ਮਾਲ ਦੀ ਰਾਖੀ ਕਰਨਾ ਤੁਹਾਡਾ ਫ਼ਰਜ਼ ਹੈ ਆਪਣੇ ਫ਼ਰਜ਼ ਨੂੰ ਪਛਾਣੋ ਅਤੇ ਪੰਜਾਬ ਨੂੰ ਜੰਗਲ ਰਾਜ ਬਣਨ ਤੋਂ ਬਚਾਓ | ਉਹਨਾਂ ਕਿਹਾ ਕਿ ਵੱਡੇ-ਵੱਡੇ ਪੋਸਟਰ ਲਾ ਕੇ ਪੰਜਾਬ ਦਾ ਭਲਾ ਨਹੀਂ ਹੋ ਸਕਦਾ, ਪੰਜਾਬ ਦਾ ਭਲਾ ਕਰਨ ਲਈ ਤੁਹਾਨੂੰ ਜ਼ਮੀਨੀ ਪੱਧਰ 'ਤੇ ਲੋਕਾਂ 'ਚ ਵਿਚਰ ਕੇ ਉਨ੍ਹਾਂ ਦੀ ਸਾਰ ਲੈਣੀ ਪਵੇਗੀ ਤਾਂ ਹੀ ਤੁਹਾਨੂੰ ਪੰਜਾਬ ਦੇ ਲੋਕ ਮਾਫ਼ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਸ਼ਹਿਰੀ ਦੀਆਂ ਮੰਡੀਆਂ 'ਚ ਕਣਕ ਦੀ ਖ਼ਰੀਦ ਦਾ ਕੰਮ ਨਿਰਵਿਘਨ ਜਾਰੀ: ਚੇਅਰਮੈਨ ਕਟੋਰਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਜਥੇਬੰਦਕ ਢਾਂਚੇ ਦਾ ਵਿਸਥਾਰ 4 ਸੀਨੀਅਰ ਮੀਤ ਪ੍ਰਧਾਨ, 4 ਮ...
Ad Position 24