19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਨੂੰ ਐਸ.ਜੀ.ਪੀ.ਸੀ. ਸੇਵਾਦਾਰ ਵਲੋਂ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 21-04-2026
ਫ਼ਿਰੋਜ਼ਪੁਰ, 20 ਅਪ੍ਰੈਲ (ਸੁਖਵਿੰਦਰ ਸਿੰਘ)-ਐਸ.ਜੀ.ਪੀ.ਸੀ ਦੇ ਸੇਵਾਦਾਰ ਵਲੋਂ ਐਸ.ਐਸ.ਪੀ ਭੁਪਿੰਦਰ ਸਿੰਘ ਸਿੱਧੂ ਨੂੰ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਦੀ ਸੁਨਹਿਰੀ ਸੀਨਰੀ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਨੰਬਰਦਾਰ ਇਕਬਾਲ ਸਿੰਘ ਵੀ ਹਾਜ਼ਰ ਸਨ | ਐਸ.ਜੀ.ਪੀ.ਸੀ ਦੇ ਸੇਵਾਦਾਰ ਸਰਵਨ ਸਿੰਘ ਨੇ ਕਿਹਾ ਕਿ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਆਪਣੇ ਇਮਾਨਦਾਰ, ਨਿਰਪੱਖ ਅਤੇ ਲੋਕ ਹਿਤੈਸ਼ੀ ਕੰਮਾਂ ਕਰਕੇ ਜ਼ਿਲੇ੍ਹ ਵਿਚ ਵੱਖਰੀ ਪਛਾਣ ਬਣਾ ਰਹੇ ਹਨ | ਉਨ੍ਹਾਂ ਦੱਸਿਆ ਕਿ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਉਣ, ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ, ਸਮਾਜ ਵਿਚ ਅਮਨ ਚੈਨ ਕਾਇਮ ਰੱਖਣ ਲਈ ਅਤੇ ਅਪਰਾਧ ਅਤੇ ਨਕੇਲ ਕੱਸਣ ਲਈ ਉਨ੍ਹਾਂ ਦੇ ਯਤਨ ਕਾਬਿਲੇ-ਏ-ਤਾਰੀਫ਼ ਹਨ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਇਮਾਨਦਾਰ ਅਧਿਕਾਰੀਆਂ ਦੀ ਬਹੁਤ ਲੋੜ ਹੈ ਅਤੇ ਐਸ.ਐਸ.ਪੀ ਸਿੱਧੂ ਵਰਗੇ ਅਫ਼ਸਰ ਸਮਾਜ ਲਈ ਪ੍ਰੇਰਨਾ ਸਰੋਤ ਹਨ | ਉਨ੍ਹਾਂ ਕਿਹਾ ਹੈ ਕਿ ਅਜਿਹੇ ਅਧਿਕਾਰੀਆਂ ਨੂੰ ਸਨਮਾਨਿਤ ਕਰਨਾ ਉਨ੍ਹਾਂ ਦੇ ਕੰਮਾਂ ਦੀ ਕਦਰ ਕਰਨ ਦਾ ਪ੍ਰਤੀਕ ਹੈ | ਸਨਮਾਨ ਪ੍ਰਾਪਤ ਕਰਨ ਤੋ ਬਾਅਦ ਐਸ.ਐਸ.ਪੀ .ਭੁਪਿੰਦਰ ਸਿੰਘ ਸਿੱਧੂ ਨੇ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਲਾਕਾ ਨਿਵਾਸੀਆਂ ਵਲੋਂ ਮਿਲ ਰਹੇ ਅਥਾਹ ਪਿਆਰ ਤੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਜਾਰੀ ਰੱਖਣਗੇ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਖੜ੍ਹੇ ਰਹਿਣਗੇ | ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਅਤੇ ਲੋਕਾਂ ਵਿਚਕਾਰ ਭਰੋਸਾ ਬਣਾਈ ਰੱਖਣਾ ਸਭ ਤੋਂ ਵੱਡੀ ਤਰਜੀਹ ਹੈ |
Ad Position 22
No active advertisement
ਪਿਛਲੀ ਖ਼ਬਰ ਰੇਲਵੇ ਵਲੋਂ ਫ਼ਿਰੋਜ਼ਪੁਰ ਛਾਉਣੀ-ਪਟਨਾ-ਫ਼ਿਰੋਜ਼ਪੁਰ ਛਾਉਣੀ ਰਾਖਵੀਂ ਸਪੈਸ਼ਲ ਐਕਸਪੈੱ੍ਰਸ ਰੇਲਗੱਡੀ ਦਾ ਸੰਚਾਲਨ ਅਗਲੀ ਖ਼ਬਰ ਤਹਿਸੀਲ ਜ਼ੀਰਾ ਦੇ ਪਿੰਡਾਂ ਵਿਚ 200 ਏਕੜ ਦੇ ਕਰੀਬ ਕਣਕ ਅਤੇ ਨਾੜ ਸੜਿਆ ਸੁਰਿੰਦਰ ਸਿੰਘ ਜੌੜਾ ਨੇ ਕੀਤੀ ਮੁਆਵਜ਼ੇ ਦੀ ਮ...
Ad Position 24