19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਕਿਸਾਨਾਂ ਦੀਆਂ ਜ਼ਮੀਨਾਂ ਨੂੰ ਹੜੱਪਣ ਦੀ ਕੋਸ਼ਿਸ਼ ਕਰਨ ਵਾਲੇ ਆੜ੍ਹਤੀਆਂ ਵਿਰੁੱਧ ਬੀ.ਕੇ.ਯੂ. ਲੱਖੋਵਾਲ ਵਲੋਂ ਸੰਘਰਸ਼ ਦੀ ਚਿਤਾਵਨੀ

Ad Position 21
No active advertisement
ਅਜੀਤ ਡੈਸਕ 21-04-2026
ਜ਼ੀਰਾ, 20 ਅਪ੍ਰੈਲ (ਪ੍ਰਤਾਪ ਸਿੰਘ ਹੀਰਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਵਿਸ਼ੇਸ਼ ਮੀਟਿੰਗ ਇੱਥੇ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਸੁਖਮੰਦਰ ਸਿੰਘ ਚੂਚਕ ਵਿੰਡ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸੂਬਾ ਮੀਤ ਪ੍ਰਧਾਨ ਕਿਰਨਪਾਲ ਸਿੰਘ ਸੋਢੀ, ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਅਲੀਪੁਰ ਅਤੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਚੂਚਕ ਵਿੰਡ, ਅਤੇ ਬਲਾਕ ਪ੍ਰਧਾਨ ਚਮਕੌਰ ਸਿੰਘ ਬਲ ਨੇ ਕਿਹਾ ਕਿ ਕੁਝ ਆੜ੍ਹਤੀਆਂ ਵਲੋਂ ਕਿਸਾਨਾਂ ਨੂੰ ਗੁਮਰਾਹ ਕਰਦਿਆਂ ਉਹਨਾਂ ਦੀਆਂ ਜ਼ਮੀਨਾਂ ਦੇ ਘੱਟ ਰੇਟ ਤੇ ਬਿਆਨੇ ਕਰਵਾ ਕੇ ਬਾਅਦ ਵਿਚ ਧੱਕੇ ਨਾਲ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ | ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਨੇ ਕਿਹਾ ਕਿ ਅਜਿਹਾ ਹੀ ਇੱਕ ਮਾਮਲਾ ਪਿੰਡ ਸੇਖਵਾਂ ਦਾ ਯੂਨੀਅਨ ਦੇ ਧਿਆਨ ਵਿਚ ਆਇਆ ਹੈ | ਜਿੱਥੋਂ ਦੇ ਕਿਸਾਨ ਦਾ ਤਲਵੰਡੀ ਭਾਈ ਦੇ ਇੱਕ ਆੜ੍ਹਤੀ ਵੱਲੋਂ ਜ਼ਮੀਨ ਦਾ ਬਿਆਨਾ ਕਰਵਾ ਲਿਆ ਗਿਆ | ਜਿਸ ਨੂੰ ਲੈ ਪਰਿਵਾਰ ਵਿਚ ਆਪਸੀ ਟਕਰਾਅ ਹੋ ਗਿਆ | ਉਹਨਾਂ ਅੱਗੇ ਕਿਹਾ ਕਿ ਅਜਿਹੇ ਆੜ੍ਹਤੀਆਂ ਵਿਰੁੱਧ ਜਥੇਬੰਦੀ ਨੂੰ ਕਈ ਸ਼ਿਕਾਇਤਾਂ ਪ੍ਰਾਪਤ ਹੋ ਚੁੱਕੀਆਂ ਹਨ ਅਤੇ ਅਸੀਂ ਅਜਿਹਾ ਕਰਨ ਵਾਲੇ ਆੜ੍ਹਤੀਆਂ ਨੂੰ ਚਿਤਾਵਨੀ ਦਿੰਦੇ ਹਾਂ ਕਿ ਉਹ ਆਪਣੀਆਂ ਅਜਿਹੀਆਂ ਮਾੜੀਆਂ ਹਰਕਤਾਂ ਨੂੰ ਛੱਡ ਦੇਣ ਨਹੀਂ ਤਾਂ ਯੂਨੀਅਨ ਅਜਿਹੇ ਆੜ੍ਹਤੀਆਂ ਵਿਰੋਧ ਤਿੱਖਾ ਸੰਘਰਸ਼ ਵਿੱਢੇਗੀ | ਇਸ ਮੌਕੇ ਚਮਕੌਰ ਸਿੰਘ ਖੋਸਾ ਜ਼ਿਲ੍ਹਾ ਮੀਤ ਪ੍ਰਧਾਨ, ਬਲਵਿੰਦਰ ਸਿੰਘ ਜ਼ੀਰਾ ਜ਼ਿਲ੍ਹਾ ਪ੍ਰੈੱਸ ਸਕੱਤਰ, ਜਲੌਰ ਸਿੰਘ ਜ਼ਿਲ੍ਹਾ ਵਿੱਤ ਸਕੱਤਰ, ਤੇਜ਼ ਸਿੰਘ ਸੁੱਖੇ ਵਾਲਾ, ਡਾ: ਸਰਬਨ ਸਿੰਘ ਅਲੀਪੁਰ ਪਲਵਿੰਦਰ ਸਿੰਘ ਬਹਿਕਾਂ, ਬਲਵਿੰਦਰ ਸਿੰਘ ਮਰਖਾਈ, ਕੁਲਦੀਪ ਸਿੰਘ ਸਨੇਰ, ਗੁਰਵਿੰਦਰ ਸਿੰਘ ਚਿਰਾਗ਼ ਵਾਲੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੇਮਕੁੰਟ ਸਕੂਲ ਦੀ ਅੰਮਿ੍ਤਵੀਰ ਧਾਰਮਿਕ ਪ੍ਰੀਖਿਆਵਾਂ ਵਿਚੋਂ ਮੈਰਿਟ 'ਤੇ ਅਗਲੀ ਖ਼ਬਰ 1 ਕਿੱਲੋ 68 ਗਰਾਮ ਹੈਰੋਇਨ ਅਤੇ ਡਰੋਨ ਬਰਾਮਦ, ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ
Ad Position 24