ਜ਼ੀਰਾ, 21 ਅਪ੍ਰੈਲ(ਪ੍ਰਤਾਪ ਸਿੰਘ ਹੀਰਾ)-ਸਦਰ ਥਾਣਾ ਜ਼ੀਰਾ ਦੀ ਪੁਲਿਸ ਵਲੋਂ ਇਕ ਦੋਸ਼ੀ ਨੂੰ ਚਾਰ ਗਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਿਸ ਪਾਰਟੀ ਨਾਲ ਪਿੰਡ ਮਿਹਰ ਸਿੰਘ ਵਾਲਾ ਵਿਖੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਉਹਨਾਂ ਨੂੰ ਇਕ ਵਿਅਕਤੀ ਖੜ੍ਹਾ ਦਿਖਾਈ ਦਿੱਤਾ | ਜਿਸ ਨੂੰ ਸ਼ੱਕ ਦੀ ਬਿਨਾਹ 'ਤੇ ਕਾਬੂ ਕੀਤਾ ਗਿਆ | ਜਿਸ ਨੇ ਆਪਣਾ ਨਾਂਅ ਨਿਰਵੈਰ ਸਿੰਘ ਪੁੱਤਰ ਲਾਭ ਸ਼ਰਮਾ ਪਿੰਡ ਫੇਰੋ ਕੇ ਥਾਣਾ ਸਦਰ ਜ਼ੀਰਾ ਦੱਸਿਆ | ਜਿਸ ਪਾਸੋਂ ਚਾਰ ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸ ਦੌਰਾਨ ਪੁਲਿਸ ਵਲੋਂ ਦੋਸ਼ੀ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਅਧੀਨ ਪਰਚਾ ਦਰਜ ਕੀਤਾ ਗਿਆ ਹੈ |