ਫ਼ਿਰੋਜ਼ਪੁਰ, 21 ਅਪ੍ਰੈਲ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੇ ਥਾਣਾ ਵੁਮੈਨ ਵਿਖੇ ਇਕ ਵਿਆਹੁਤਾ ਦੀ ਸ਼ਿਕਾਇਤ 'ਤੇ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਵਿਰੁੱਧ ਪੁਲਿਸ ਨੇ ਵਿਆਹੁਤਾ ਦੇ ਪਤੀ, ਸੱਸ ਅਤੇ 406, 498-ਏ ਅਤੇ ਡੇਅਰੀ ਐਕਟ ਦੀ ਧਾਰਾ 4 ਤਹਿਤ ਕੇਸ ਦਰਜ ਕਰ ਲਿਆ ਹੈ | ਜਾਂਚ ਅਧਿਕਾਰੀ ਏ.ਐੱਸ.ਆਈ. ਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਨੱਥੂਵਾਲਾ ਦੀ ਰਹਿਣ ਵਾਲੀ ਹਰਪ੍ਰੀਤ ਕੌਰ ਨੇ ਪੁਲਿਸ ਨੂੰ ਦਿੱਤੀ ਦਰਖਾਸਤ ਵਿਚ ਦੱਸਿਆ ਕਿ ਉਸ ਦਾ ਵਿਆਹ ਸਾਲ 2016 ਵਿਚ ਨਵਸ਼ੇਰ ਵੀਰ ਸਿੰਘ ਵਾਸੀ ਪਿੰਡ ਕੋਟਲੀ ਗਾਜਰਾਂ, ਤਹਿਸੀਲ ਸ਼ਾਹਕੋਟ, ਜਲੰਧਰ ਨਾਲ ਹੋਇਆ ਸੀ | ਪੀੜਤਾ ਨੇ ਦੱਸਿਆ ਕਿ ਵਿਆਹ ਵੇਲੇ ਉਸ ਦੇ ਮਾਪਿਆਂ ਨੇ ਆਪਣੀ ਸਮਰੱਥਾ ਤੋਂ ਵੱਧ ਕੇ ਦਾਜ-ਦਹੇਜ ਦਿੱਤਾ ਸੀ ਪਰ ਉਸ ਦਾ ਪਤੀ ਨਵਸ਼ੇਰ ਵੀਰ ਸਿੰਘ, ਸਹੁਰਾ ਕੁਲਵੰਤ ਸਿੰਘ ਅਤੇ ਸੱਸ ਕਸ਼ਮੀਰ ਕੌਰ ਇਸ ਨਾਲ ਸੰਤੁਸ਼ਟ ਨਹੀਂ ਸਨ | ਸਹੁਰਾ ਪਰਿਵਾਰ ਲਗਾਤਾਰ ਉਸ ਕੋਲੋਂ ਹੋਰ ਦਾਜ ਦੀ ਮੰਗ ਕਰ ਰਿਹਾ ਸੀ | ਪੀੜਤਾ ਨੇ ਦੱਸਿਆ ਕਿ ਜਦੋਂ ਉਸ ਨੇ ਹੋਰ ਦਾਜ ਲਿਆਉਣ ਤੋਂ ਅਸਮਰਥਾ ਜਤਾਈ ਤਾਂ ਉਸ ਦੇ ਪਤੀ ਅਤੇ ਸਹੁਰੇ ਪਰਿਵਾਰ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਆਪਣੇ ਘਰੋਂ ਬਾਹਰ ਕੱਢ ਦਿੱਤਾ | ਏ.ਐੱਸ.ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਮਿਤੀ 15 ਜੁਲਾਈ 2025 ਨੂੰ ਪ੍ਰਾਪਤ ਹੋਈ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਹੁਣ ਪੁਲਿਸ ਨੇ ਪੀੜਿਤਾ ਪਤੀ ਨਵਸ਼ੇਰ ਵੀਰ ਸਿੰਘ, ਸਹੁਰਾ ਕੁਲਵੰਤ ਸਿੰਘ ਅਤੇ ਸੱਸ ਕਸ਼ਮੀਰ ਕੌਰ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਤਫ਼ਤੀਸ਼ ਜਾਰੀ ਹੈ |