15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

2027 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਭਾਰੀ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਏਗੀ-ਕਾਂਗਰਸੀ ਆਗੂ

Ad Position 21
No active advertisement
ਅਜੀਤ ਡੈਸਕ 22-04-2026
ਮੱਖੂ, 21 ਅਪ੍ਰੈਲ (ਵਰਿੰਦਰ ਮਨਚੰਦਾ)-ਪੰਜਾਬ 'ਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਭੱਖ ਰਿਹਾ ਹੈ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਿਆਸ-ਆਰਾਈਆਂ ਤੇਜ਼ ਹੋ ਗਈਆਂ ਹਨ | ਇਸ ਦੌਰਾਨ ਕਾਂਗਰਸ ਦੇ ਸੀਨੀਅਰ ਆਗੂਆਂ ਲਖਵਿੰਦਰ ਸਿੰਘ ਜੋੜਾ ਬਲਾਕ ਪ੍ਰਧਾਨ ਕਾਂਗਰਸ ਕਮੇਟੀ ਜ਼ੀਰਾ, ਸ਼ਿਵ ਸਾਗਰ ਸ਼ਰਮਾ ਬਲਾਕ ਪ੍ਰਧਾਨ ਮੱਖੂ, ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਬਸਤੀ ਸਾਧਾ ਸਿੰਘ, ਸੀਨੀਅਰ ਕਾਂਗਰਸੀ ਆਗੂ ਰਸ਼ਪਾਲ ਸਿੰਘ ਲਾਡਾ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਦੁਬਾਰਾ ਕਾਂਗਰਸ ਦੀ ਸਰਕਾਰ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਬਦਲਾਅ ਦਾ ਝੂਠਾ ਵਾਅਦਾ ਕਰਕੇ ਅਤੇ ਲੋਕਾਂ ਨੂੰ ਤਰ੍ਹਾਂ-ਤਰ੍ਹਾਂ ਦੇ ਸਬਜ਼ਬਾਗ ਵਿਖਾ ਕੇ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦਾ ਦੋਗਲਾ ਚਿਹਰਾ ਸਾਰਿਆਂ ਦੇ ਸਾਹਮਣੇ ਆ ਚੁੱਕਾ ਹੈ, ਕਿਉਂਕਿ ਆਮ ਆਦਮੀ ਪਾਰਟੀ ਜਿਸ ਦਿੱਲੀ ਮਾਡਲ ਨੂੰ ਪੇਸ਼ ਕਰਕੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਦੀ ਰਹੀ ਹੈ | ਕਾਂਗਰਸੀ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਜਿਸ ਤਰ੍ਹਾਂ ਜਨਤਕ ਹਮਾਇਤ ਮਿਲ ਰਹੀ ਹੈ | ਉਸ ਨੂੰ ਦੇਖਦਿਆਂ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸੂਬੇ ਵਿਚ ਆਪਣੀ ਸਰਕਾਰ ਬਣਾਏਗੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਿਨੋਂ-ਦਿਨ ਨਵੀਆਂ ਉਚਾਈਆਂ ਨੂੰ ਛੂਹ ਰਹੀ ਹੈ | ਇਸ ਦਾ ਮੁੱਖ ਕਾਰਨ ਇਹ ਹੈ ਕਿ ਪੰਜਾਬ ਦੇ ਲੋਕ ਹੁਣ ਕਾਂਗਰਸ ਸਰਕਾਰ ਦੇ ਸ਼ਾਸਨ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਤੇ ਲੋਕਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਨੂੰ ਯਾਦ ਕਰ ਰਹੇ ਹਨ | ਉਕਤ ਆਗੂਆਂ ਨੇ ਕਿਹਾ ਕਿ ਪਾਰਟੀ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਕਾਂਗਰਸ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਬਾਰੇ ਜਾਗਰੂਕ ਕਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਦਾ ਸਵਾਗਤ ਕਰਦਿਆਂ ਬਾਬਾ ਬੁੱਢਾ ਜੀ ਗ੍ਰੰਥੀ ਪਾਠੀ ਸਭਾ ਵਲੋਂ ਰਾਜਪਾਲ ਅਤੇ ਪੰਜਾਬ ਸਰਕਾਰ... ਅਗਲੀ ਖ਼ਬਰ ਪੁਲਿਸ ਵਲੋਂ 2 ਅÏਰਤਾਂ ਸਮੇਤ 5 ਮੈਂਬਰੀ ਹਨੀ ਟਰੈਪ ਗਰੋਹ ਗਿ੍ਫਤਾਰ
Ad Position 24