15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਦਾ ਸਵਾਗਤ ਕਰਦਿਆਂ ਬਾਬਾ ਬੁੱਢਾ ਜੀ ਗ੍ਰੰਥੀ ਪਾਠੀ ਸਭਾ ਵਲੋਂ ਰਾਜਪਾਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 22-04-2026
ਫ਼ਿਰੋਜ਼ਪੁਰ, 21 ਅਪ੍ਰੈਲ (ਸੁਖਵਿੰਦਰ ਸਿੰਘ)-ਬਾਬਾ ਬੁੱਢਾ ਜੀ ਗ੍ਰੰਥੀ ਪਾਠੀ ਸਭਾ ਰਜਿਸਟਰਡ ਦੀ 11 ਮੈਂਬਰੀ ਕਮੇਟੀ ਦੀ ਮੀਟਿੰਗ ਪ੍ਰਧਾਨ ਭਾਈ ਕੁਲਵੰਤ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਮਾਈ ਰਾਮ ਦੇਵੀ ਜੀ ਵਿਖੇ ਹੋਈ | ਜਿਸ ਵਿਚ ਪ੍ਰਧਾਨ ਨੇ ਸਾਰੇ ਸਿੰਘਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਜਿਵੇਂ ਕਿ ਬੇਅਦਬੀਆਂ ਦੇ ਮਾਮਲੇ ਦਿਨੋਂ ਦਿਨ ਵਧਦੇ ਜਾ ਰਹੇ ਸਨ ਜੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਦਾ ਸੀ ਉਸਨੂੰ ਮੰਦ ਬੁੱਧੀ ਕਹਿ ਕੇ ਬਚਾ ਲਿਆ ਜਾਂਦਾ ਸੀ, ਇਸ ਤਰ੍ਹਾਂ 90 ਤੋਂ 95% ਬੇਅਦਬੀ ਕਰਨ ਵਾਲੇ ਬਚ ਜਾਂਦੇ ਸੀ | ਹੁਣ ਜੋ ਪੰਜਾਬ ਸਰਕਾਰ ਵਲੋਂ ਬੇਅਦਬੀ ਕਰਨ ਤੇ ਕਾਨੂੰਨ ਬਣਾਇਆ ਹੈ ਇਹ ਫ਼ੈਸਲਾ ਪੰਜਾਬ ਸਰਕਾਰ ਦਾ ਸ਼ਲਾਘਾ ਯੋਗ ਹੈ | ਅਸੀਂ ਬਾਬਾ ਬੁੱਢਾ ਜੀ ਗ੍ਰੰਥੀ ਪਾਠੀ ਸਭਾ ਰਜਿਸਟਰਡ ਵਲੋਂ ਪੰਜਾਬ ਸਰਕਾਰ ਅਤੇ ਮਾਣਯੋਗ ਗਵਰਨਰ ਸਾਹਿਬ ਦਾ ਦਿਲੋਂ ਧੰਨਵਾਦ ਕਰਦੇ ਹਾਂ ਜਿਨਾਂ ਨੇ ਇਹ ਕਾਨੂੰਨ ਪਾਸ ਕਰਕੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਿਆ ਹੈ | ਹੁਣ ਮੰਦ ਬੁੱਧੀ ਕਹਿਣ ਵਾਲੇ ਦੇ ਪਰਿਵਾਰ ਨੂੰ ਵੀ ਸਜ਼ਾ ਮਿਲੇਗੀ, ਇਹ ਵੀ ਫ਼ੈਸਲਾ ਸ਼ਲਾਘਾਯੋਗ ਹੈ | ਪਿਛਲੇ ਦਿਨੀ 10 ਫਰਵਰੀ 2026 ਨੂੰ ਵਿਕਰਮਜੀਤ ਸਿੰਘ ਗੱਬਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਭੱਦੀ ਸ਼ਬਦਾਵਲੀ ਬੋਲੀ ਸੀ ਜਿਸ 'ਤੇ ਸਿੱਖ ਜਥੇਬੰਦੀਆਂ ਵਲੋਂ ਸਿੱਖ ਸੰਗਤਾਂ ਨਾਲ ਮਿਲ ਕੇ ਪਰਚਾ ਦਰਜ ਕਰਵਾਇਆ ਸੀ ਅਸੀਂ ਮਾਣਯੋਗ ਜੱਜ ਸਾਹਿਬ ਅਤੇ ਪੰਜਾਬ ਸਰਕਾਰ ਨੂੰ ਬੇਨਤੀ ਕਰਦੇ ਹਾਂ ਇਸ ਬਣਾਏ ਗਏ ਕਾਨੂੰਨ ਮੁਤਾਬਿਕ ਵਿਕਰਮਜੀਤ ਸਿੰਘ ਉਰਫ਼ ਗੱਬਰ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਵਿਚ ਕੋਈ ਵੀ ਇਸ ਤਰ੍ਹਾਂ ਦੀ ਗ਼ਲਤੀ ਨਾ ਕਰ ਸਕੇ | ਅਸੀਂ ਪੰਜਾਬ ਸਰਕਾਰ ਨੂੰ ਬੇਨਤੀ ਕਰਦੇ ਹਾਂ ਕਿ ਇਸੇ ਤਰ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਵੀ ਠੋਸ ਕਦਮ ਚੁੱਕ ਕੇ ਉਹਨਾਂ ਨੂੰ ਜਲਦੀ ਤੋਂ ਜਲਦੀ ਰਿਹਾਅ ਕਰਵਾਇਆ ਜਾਵੇ | ਮੀਟਿੰਗ ਦੌਰਾਨ ਪ੍ਰਧਾਨ ਭਾਈ ਕੁਲਵੰਤ ਸਿੰਘ ਮੀਤ ਪ੍ਰਧਾਨ ਭਾਈ ਕਸ਼ਮੀਰ ਸਿੰਘ ਚੇਅਰਮੈਨ ਭਾਈ ਅਵਤਾਰ ਸਿੰਘ ਫ਼ੌਜੀ ਵਾਈਸ ਚੇਅਰਮੈਨ ਭਾਈ ਹਰਮੀਤ ਸਿੰਘ ਸਕੱਤਰ ਭਾਈ ਅੰਮਿ੍ਤ ਪ੍ਰੀਤ ਸਿੰਘ ਮੀਤ ਸਕੱਤਰ ਭਾਈ ਗੁਰਮੀਤ ਸਿੰਘ, ਖ਼ਜ਼ਾਨਚੀ ਭਾਈ ਬਸੰਤ ਸਿੰਘ, ਮੀਤ ਖ਼ਜ਼ਾਨਚੀ ਭਾਈ ਮਨਜੀਤ ਸਿੰਘ, ਸਟੇਜ ਸਕੱਤਰ ਭਾਈ ਸਤਨਾਮ ਸਿੰਘ ਸਾਜਨ, ਭਾਈ ਜਸਪ੍ਰੀਤ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਮਨਦੀਪ ਸਿੰਘ, ਭਾਈ ਦਰਸ਼ਨ ਸਿੰਘ, ਭਾਈ ਗੁਰਨਾਮ ਸਿੰਘ, ਭਾਈ ਸਮਰੱਥ ਸਿੰਘ, ਭਾਈ ਮੇਜਰ ਸਿੰਘ ਤੋਂ ਇਲਾਵਾ ਕਈ ਹੋਰ ਮੈਂਬਰ ਸਾਹਿਬਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਦੇ ਡਾਕਟਰਾਂ ਵਲੋਂ ਸਿਵਲ ਸਰਜਨ ਡਾ. ਮੀਨਾਕਸ਼ੀ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਭਾਰੀ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਏਗੀ-ਕਾਂਗਰਸੀ ਆਗੂ
Ad Position 24