15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਫ਼ਿਰੋਜ਼ਪੁਰ ਦੇ ਡਾਕਟਰਾਂ ਵਲੋਂ ਸਿਵਲ ਸਰਜਨ ਡਾ. ਮੀਨਾਕਸ਼ੀ ਦਾ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 22-04-2026
ਫ਼ਿਰੋਜ਼ਪੁਰ, 21 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਸ਼ਹਿਰ ਦੇ ਨਾਮਵਰ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਵਲੋਂ ਸਿਵਲ ਸਰਜਨ ਡਾ. ਮੀਨਾਕਸ਼ੀ ਨੂੰ ਸਿਵਲ ਸਰਜਨ ਦਾ ਅਹੁਦਾ ਸੰਭਾਲਣ ਤੇ ਵਧਾਈ ਦਿੱਤੀ ਅਤੇ ਬੁੱਕੇ ਦੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਦੱਸਣਯੋਗ ਹੈ ਕਿ ਫ਼ਿਰੋਜ਼ਪੁਰ ਦੇ ਕਈ ਮੰਨੇ-ਪ੍ਰਮੰਨੇ ਡਾਕਟਰ ਸਿਵਲ ਸਰਜਨ ਦਫ਼ਤਰ ਵਿਖੇ ਇਕੱਤਰ ਹੋਏ ਅਤੇ ਡਾ. ਮੀਨਾਕਸ਼ੀ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਹਾਜ਼ਰ ਡਾਕਟਰਾਂ ਨੇ ਡਾ. ਮੀਨਾਕਸ਼ੀ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਚੱਲ ਰਹੀਆਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਨਾਲ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਬਾਰੇ ਵਿਚਾਰ ਚਰਚਾ ਕੀਤੀ | ਉਨ੍ਹਾਂ ਜ਼ਿਲ੍ਹੇ ਵਿਚ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਵੀ ਵਿਚਾਰ ਸਾਂਝੇ ਕੀਤੇ | ਸਿਵਲ ਸਰਜਨ ਡਾ. ਮੀਨਾਕਸ਼ੀ ਨੇ ਸਮੂਹ ਡਾਕਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿਹਤ ਸੇਵਾਵਾਂ ਨੂੰ ਹਰ ਨਾਗਰਿਕ ਤੱਕ ਪਹੁੰਚਾਉਣਾ ਸਿਹਤ ਵਿਭਾਗ ਦਾ ਮੁੱਖ ਮੰਤਵ ਹੈ | ਪ੍ਰਾਈਵੇਟ ਅਤੇ ਸਰਕਾਰੀ ਖੇਤਰ ਦੇ ਡਾਕਟਰਾਂ ਦਾ ਸਹਿਯੋਗ ਮਰੀਜ਼ਾਂ ਦੇ ਹਿਤ ਵਿਚ ਬਹੁਤ ਜ਼ਰੂਰੀ ਹੈ | ਇਸ ਮੌਕੇ ਡਾ. ਸੁਸ਼ਮਾ ਠੱਕਰ ਸਹਾਇਕ ਸਿਵਲ ਸਰਜਨ, ਡਾ. ਵਨੀਤਾ ਭੁੱਲਰ, ਡਾ. ਜੋਤੀ ਕਾਲੀਆ, ਡਾ. ਸ਼ਵੇਤਾ, ਡਾ. ਤਰੁਣਪਾਲ ਸੋਢੀ, ਡਾ. ਰੀਚਾ ਅਰੋੜਾ ਸਮੇਤ ਕਈ ਡਾਕਟਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਸੁਸਾਇਟੀ ਚੰਦੜ ਵਲੋਂ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਦਾ ਸਵਾਗਤ ਕਰਦਿਆਂ ਬਾਬਾ ਬੁੱਢਾ ਜੀ ਗ੍ਰੰਥੀ ਪਾਠੀ ਸਭਾ ਵਲੋਂ ਰਾਜਪਾਲ ਅਤੇ ਪੰਜਾਬ ਸਰਕਾਰ...
Ad Position 24