15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਭਗਤਾਂ ਵਲੋਂ ਸ਼ਰਧਾ ਅਤੇ ਧੂਮਧਾਮ ਦੇ ਨਾਲ ਮਨਾਈ ਗਈ ਸ੍ਰੀ ਪਰਸ਼ੂਰਾਮ ਜੈਅੰਤੀ

Ad Position 21
No active advertisement
ਅਜੀਤ ਡੈਸਕ 22-04-2026
ਗੁਰੂਹਰਸਹਾਏ, 21 ਅਪ੍ਰੈਲ(ਕਪਿਲ ਕੰਧਾਰੀ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹਿਰ ਦੇ ਆਦਰਸ਼ ਨਗਰ ਵਿਖੇ ਸਥਿਤ ਸ੍ਰੀ ਪਰਸ਼ੂਰਾਮ ਧਰਮਸ਼ਾਲਾ ਵਿਚ ਭਗਵਾਨ ਸ੍ਰੀ ਪਰਸ਼ੂਰਾਮ ਜੀ ਦੀ ਜਯੰਤੀ ਸ਼ਹਿਰ ਵਾਸੀਆਂ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ | ਇਹ ਧਾਰਮਿਕ ਸਮਾਗਮ 19 ਅਪ੍ਰੈਲ ਦਿਨ ਐਤਵਾਰ ਨੂੰ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ | ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਤੇ ਭਗਤ ਕੁਲਦੀਪ ਸ਼ਰਮਾ ਸਚਿਨ ਸ਼ਰਮਾ ਤਜਿੰਦਰ ਪਾਲ ਸ਼ਰਮਾ ਰਵੀ ਸ਼ਰਮਾ ਵਿਜੇ ਸ਼ਰਮਾ ਹਨੀ ਸ਼ਰਮਾ ਚੰਦਨ ਸ਼ਰਮਾ ਕੌਂਸਲਰ ਬਿ੍ਜ ਭੂਸ਼ਨ ਭਾਰਦਵਾਜ ਨੇ ਦੱਸਿਆ ਕਿ ਇਸ ਦੀ ਸ਼ੁਰੂਆਤ ਪੂਰੇ ਵਿਧੀ ਵਿਧਾਨ ਦੇ ਨਾਲ ਪੂਜਾ ਅਰਚਨਾ ਕਰਕੇ ਕੀਤੀ ਗਈ | ਇਸ ਮੌਕੇ ਭਗਤਾਂ ਵਲੋਂ ਅਤੇ ਪ੍ਰਬੰਧਕਾਂ ਵਲੋਂ ਭਗਵਾਨ ਜੀ ਦਾ ਸੁੰਦਰ ਦਰਬਾਰ ਫੁੱਲਾਂ ਅਤੇ ਲੜੀਆਂ ਦੇ ਨਾਲ ਸਜਾਇਆ ਗਿਆ | ਇਸ ਮੌਕੇ ਰਾਤ 8 ਵਜੇ ਤੋਂ ਸ੍ਰੀ ਹਨੂਮਾਨ ਚਾਲੀਸਾ ਦਾ ਪਾਠ ਅਤੇ ਭਗਵਾਨ ਸ੍ਰੀ ਪਰਸ਼ੂਰਾਮ ਦੀ ਮਹਿਮਾ ਦਾ ਕੀਰਤਨ ਸ਼ੁਰੂ ਕੀਤਾ ਗਿਆ | ਇਸ ਦੌਰਾਨ ਪ੍ਰਸਿੱਧ ਭਜਨ ਗਾਇਕ ਪੰਡਿਤ ਬਿੰਦੂ ਭਾਰਦਵਾਜ ਅਤੇ ਭਗਤ ਸਚਿਨ ਸ਼ਰਮਾ ਵਲੋਂ ਭਗਵਾਨ ਦੇ ਸੁੰਦਰ-ਸੁੰਦਰ ਭਜਨਾਂ ਦਾ ਗੁਣਗਾਨ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਜੈਨੇਸਿਸ ਡੈਂਟਲ ਕਾਲਜ ਅਤੇ ਹਸਪਤਾਲ ਵਿਚ ਵਿਦਿਆਰਥੀਆਂ ਨੂੰ ਈ-ਲਾਇਬ੍ਰੇਰੀ ਟਰੇਨਿੰਗ ਅਗਲੀ ਖ਼ਬਰ ਪ੍ਰਾਚੀਨ ਸ਼ਿਵ ਮੰਦਰ ਵਿਚ ਸ਼ਿਵ ਪਰਿਵਾਰ ਦੀ ਮੂਰਤੀ ਸਥਾਪਨਾ, ਕਲਸ਼ ਯਾਤਰਾ ਤੇ ਹਵਨ ਯੱਗ ਆਯੋਜਿਤ
Ad Position 24