15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਜੈਨੇਸਿਸ ਡੈਂਟਲ ਕਾਲਜ ਅਤੇ ਹਸਪਤਾਲ ਵਿਚ ਵਿਦਿਆਰਥੀਆਂ ਨੂੰ ਈ-ਲਾਇਬ੍ਰੇਰੀ ਟਰੇਨਿੰਗ

Ad Position 21
No active advertisement
ਅਜੀਤ ਡੈਸਕ 22-04-2026
ਫਿਰੋਜ਼ਪੁਰ, 21 ਅਪ੍ਰੈਲ (ਗੁਰਿੰਦਰ ਸਿੰਘ)-ਜੈਨੇਸਿਸ ਡੈਂਟਲ ਕਾਲਜ ਅਤੇ ਹਸਪਤਾਲ ਫ਼ਿਰੋਜ਼ਪੁਰ ਵਿਚ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਅਤੇ ਹੈਲਥ ਸਾਇੰਸਜ਼ ਫਰੀਦਕੋਟ ਦੇ ਸਹਿਯੋਗ ਨਾਲ ਈ-ਲਾਇਬ੍ਰੇਰੀ ਟਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਜੈਨੇਸਿਸ ਡੈਂਟਲ ਕਾਲਜ ਅਤੇ ਨਰਸਿੰਗ ਕਾਲਜ ਫ਼ਿਰੋਜਪੁਰ, ਐਚ.ਕੇ.ਐਲ.ਕਾਲਜ ਗੁਰੂ ਹਰਸਹਾਏ ਅਤੇ ਐਸ.ਬੀ.ਐਸ.ਨਰਸਿੰਗ ਕਾਲਜ ਫ਼ਿਰੋਜਪੁਰ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਇਆ ਗਿਆ | ਪ੍ਰੋਗਰਾਮ ਦੌਰਾਨ ਯੂਨੀਵਰਸਿਟੀ ਵਲੋਂ ਆਏ ਮਾਹਿਰ ਰਿਤੇਸ਼ ਕੁਮਾਰ ਝਾਅ ਨੇ ਵਿਦਿਆਰਥੀਆਂ ਨੂੰ ਈ-ਲਾਇਬ੍ਰੇਰੀ ਦੇ ਪ੍ਰਭਾਵਸ਼ਾਲੀ ਇਸਤੇਮਾਲ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਹੁਣ ਵਿਦਿਆਰਥੀ ਡਿਜ਼ਿਟਲ ਪਲੇਟਫ਼ਾਰਮ ਰਾਹੀਂ ਕਿਸੇ ਵੀ ਕਿਤਾਬ ਜਾਂ ਰਿਸਰਚ ਜਰਨਲ ਨੂੰ ਆਨਲਾਈਨ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ, ਜਿਸ ਨਾਲ ਉਨ੍ਹਾਂ ਦੀ ਪੜ੍ਹਾਈ ਅਤੇ ਰਿਸਰਚ ਕੰਮ ਨੂੰ ਨਵੀਂ ਗਤੀ ਮਿਲੇਗੀ | ਕਾਲਜ ਦੇ ਚੇਅਰਮੈਨ ਸੀ .ਏ. ਵਰਿੰਦਰ ਮੋਹਨ ਸਿੰਘ ਨੇ ਇਸ ਪਹਿਲ ਨੂੰ ਸਿੱਖਿਆ ਖੇਤਰ ਵਿਚ ਮਹੱਤਵਪੂਰਨ ਕਦਮ ਕਰਾਰ ਦਿੰਦਿਆਂ ਕਿਹਾ ਕਿ ਡਿਜ਼ਿਟਲ ਲਾਇਬ੍ਰੇਰੀ ਸਿਸਟਮ ਵਿਦਿਆਰਥੀਆਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਦਾ ਹੈ ਅਤੇ ਉਨ੍ਹਾਂ ਨੂੰ ਗਲੋਬਲ ਪੱਧਰ ਦੀ ਜਾਣਕਾਰੀ ਤੱਕ ਪਹੁੰਚ ਪ੍ਰਦਾਨ ਕਰਦਾ ਹੈ | ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਈ-ਲਾਇਬ੍ਰੇਰੀ ਦੇ ਇਸ ਲਾਭਦਾਇਕ ਟਰੇਨਿੰਗ ਦਾ ਪੂਰਾ ਫ਼ਾਇਦਾ ਉਠਾਇਆ | ਪ੍ਰੋਗਰਾਮ ਦਾ ਸਮਾਪਨ ਸਕਾਰਾਤਮਿਕ ਅਤੇ ਉਤਸ਼ਾਹਪੂਰਨ ਮਾਹੌਲ ਵਿਚ ਹੋਇਆ |
Ad Position 22
No active advertisement
ਪਿਛਲੀ ਖ਼ਬਰ ਅਮਬਰੋਜ਼ੀਅਲ ਸਕੂਲ ਦੀ ਚਾਰ ਰੋਜ਼ਾ ਸਪੋਰਟਸ ਮੀਟ ਸ਼ੁਰੂ ਅਗਲੀ ਖ਼ਬਰ ਭਗਤਾਂ ਵਲੋਂ ਸ਼ਰਧਾ ਅਤੇ ਧੂਮਧਾਮ ਦੇ ਨਾਲ ਮਨਾਈ ਗਈ ਸ੍ਰੀ ਪਰਸ਼ੂਰਾਮ ਜੈਅੰਤੀ
Ad Position 24