15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਅਮਬਰੋਜ਼ੀਅਲ ਸਕੂਲ ਦੀ ਚਾਰ ਰੋਜ਼ਾ ਸਪੋਰਟਸ ਮੀਟ ਸ਼ੁਰੂ

Ad Position 21
No active advertisement
ਅਜੀਤ ਡੈਸਕ 22-04-2026
ਜ਼ੀਰਾ, 21 ਅਪ੍ਰੈਲ(ਪ੍ਰਤਾਪ ਸਿੰਘ ਹੀਰਾ)-ਅਵਾਨ ਰੋਡ ਜ਼ੀਰਾ ਵਿਖੇ ਸਥਿਤ ਅਮਬਰੋਜੀਅਲ ਸਕੂਲ ਦੀ ਚਾਰ ਰੋਜ਼ਾ ਸਪੋਰਟਸ ਮੀਟ ਦਾ ਆਗਾਜ਼ ਬੜੇ ਜੋਸ਼ੋ ਖਰੋਸ਼ ਨਾਲ ਸ਼ੁਰੂ ਕੀਤਾ ਗਿਆ, ਦਾ ਉਦਘਾਟਨ ਚੇਅਰਮੈਨ ਸਤਨਾਮ ਸਿੰਘ ਬੁੱਟਰ ਵਲੋਂ ਕੀਤਾ ਗਿਆ | ਇਸ ਸਪੋਰਟਸ ਮੀਟ ਦੀ ਸ਼ੁਰੂਆਤ ਨੌਵੀਂ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਦੌਰਾਨ ਕਰਵਾਈ ਗਈ | ਇਸ ਮੌਕੇ ਪਿ੍ੰਸੀਪਲ ਤੇਜ਼ ਸਿੰਘ ਠਾਕਰ ਨੇ ਦੱਸਿਆ ਕਿ ਇਹਨਾਂ ਖੇਡਾਂ ਦੌਰਾਨ ਨਰਸਰੀ ਕਲਾਸ ਤੋਂ ਲੈ ਕੇ ਅੱਠਵੀਂ ਕਲਾਸ ਤੱਕ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾਣਗੇ | ਇਨ੍ਹਾਂ ਖੇਡਾਂ ਦੌਰਾਨ 100 ,200, 400 ਮੀਟਰ ਰੇਸ, ਰੀਲੇਅ ਰੇਸ, ਲਾਂਗ ਜੰਪ, ਸ਼ਾਟਪੁੱਟ ,ਡਿਸਕਸ ਥਰੋਅ, ਬੈਡਮਿੰਟਨ ,ਬਾਕਸਿੰਗ, ਫੁੱਟਬਾਲ , ਵਾਲੀਬਾਲ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾਣਗੇ | ਉਹਨਾਂ ਦੱਸਿਆ ਕਿ ਜੇਤੂ ਖਿਡਾਰੀਆਂ ਨੂੰ ਪ੍ਰੋਗਰਾਮ ਦੇ ਆਖ਼ਰੀ ਦਿਨ ਸਨਮਾਨਿਤ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਕਿੱਕ ਬਾਕਸਿੰਗ ਮੁਕਾਬਲੇ 'ਚ ਵਿਦਿਆਰਥੀਆਂ ਨੇ ਤਗਮੇ ਜਿੱਤ ਸਕੂਲ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਜੈਨੇਸਿਸ ਡੈਂਟਲ ਕਾਲਜ ਅਤੇ ਹਸਪਤਾਲ ਵਿਚ ਵਿਦਿਆਰਥੀਆਂ ਨੂੰ ਈ-ਲਾਇਬ੍ਰੇਰੀ ਟਰੇਨਿੰਗ
Ad Position 24