ਗੁਰੂਹਰਸਹਾਏ, 21 ਅਪ੍ਰੈਲ (ਕਪਿਲ ਕੰਧਾਰੀ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦੀ ਪਿ੍ੰਸੀਪਲ ਡਾਕਟਰ ਵੰਦਨਾ ਧਵਨ ਦੀ ਅਗਵਾਈ ਹੇਠ 23ਵੀਂ ਪੰਜਾਬ ਸਟੇਟ ਜੂਨੀਅਰ ਕਿੱਕ ਬਾਕਸਿੰਗ ਚੈਂਪੀਅਨਸ਼ਿਪ 2026-27 ਵਿਚ ਭਾਗ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੂਰੇ ਜ਼ਿਲੇ੍ਹ ਵਿਚ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿ੍ੰਸੀਪਲ ਡਾ. ਵੰਦਨਾ ਧਵਨ ਨੇ ਦੱਸਿਆ ਕਿ ਮੁਕਾਬਲੇ ਵਿਚ ਵਿਦਿਆਰਥੀ ਜਗਸੀਰ ਸਿੰਘ ਨੇ -67 ਕਿੱਲੋਗਰਾਮ ਭਾਰ ਵਰਗ ਵਿਚ ਕਾਂਸੀ ਦਾ ਤਮਗ਼ਾ ਜਿੱਤਿਆ ਜਦਕਿ ਸ਼ਾਲਿਨ ਨੇ 94 ਕਿੱਲੋਗਰਾਮ ਭਾਰ ਵਰਗ ਵਿਚ ਵੀ ਕਾਂਸੀ ਦਾ ਤਮਗ਼ਾ ਹਾਸਲ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਕਠਿਨ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੇ ਮਾਰਗ ਦਰਸ਼ਨ ਦਾ ਨਤੀਜਾ ਹੈ | ਇਸ ਮੌਕੇ ਸਕੂਲ ਦੇ ਚੇਅਰਮੈਨ ਮਹਿਪਾਲ ਸਿੰਘ ਅਤੇ ਮੈਨੇਜਰ ਹਰਬੀਰ ਸਿੰਘ ਨੇ ਵੀ ਵਿਦਿਆਰਥੀਆਂ ਦੀ ਇਸ ਉਪਲਬਧੀ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਕੋਚ ਸਵਰਨ ਸਿੰਘ ਅਤੇ ਬਖ਼ਸ਼ੀਸ਼ ਸਿੰਘ ਨੇ ਕਿਹਾ ਕਿ ਲਗਾਤਾਰ ਅਭਿਆਸ, ਸਮਰਪਣ ਅਤੇ ਸਹੀ ਮਾਰਗ ਦਰਸ਼ਨ ਨਾਲ ਹੀ ਅਜਿਹੀਆਂ ਕਾਮਯਾਬੀਆਂ ਮਿਲਦੀਆਂ ਹਨ |ਇਸ ਮੌਕੇ 'ਤੇ ਕੋਆਰਡੀਨੇਟਰ ਅਭੈ ਬਜਾਜ, ਸੰਦੀਪ ਅਤੇ ਰਚਨਾ ਮੌਂਗਾ ਸਮੇਤ ਸਮੂਹ ਸਟਾਫ਼ ਵਲੋਂ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ |