ਜ਼ੀਰਾ, 21 ਅਪ੍ਰੈਲ (ਰਜਨੀਸ਼ ਕਥੂਰੀਆ)-ਐੱਨ.ਸੀ.ਸੀ.ਕੈਡਿਟਸ ਨੇ 13 ਪੰਜਾਬ ਬਟਾਲੀਅਨ ਦੇ ਕਮਾਂਡਰ ਸੀ.ਐੱਸ ਸ਼ਰਮਾ ਦੀ ਅਗਵਾਈ ਹੇਠ 21 ਅਪ੍ਰੈਲ ਤੋਂ 30 ਅਪ੍ਰੈਲ ਤੱਕ ਐੱਨ. ਸੀ.ਸੀ.ਅਕੈਡਮੀ ਮਲੋਟ ਵਿਖੇ ਵਿਦਿਆਰਥੀਆਂ ਵਿਚ ਸਿੱਖਿਆਂ ਦੇ ਨਾਲ ਨਾਲ ਅਨੁਸ਼ਾਸਨ, ਸੇਵਾ ਭਾਵਨਾ ਪੈਦਾ ਕਰਨ ਲਈ ਕੈਂਪ ਲਗਾਇਆ ਜਾ ਰਿਹਾ ਹੈ | ਇਸ ਵਿਚ ਪੰਜਾਬ ਦੇ ਵੱਖ-ਵੱਖ ਸਕੂਲਾਂ ਦੇ ਕੈਡਿਟਸ ਭਾਗ ਲੈ ਰਹੇ ਹਨ | ਇਸੇ ਤਹਿਤ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ-ਈਸੇ-ਖਾਂ ਦੇ 24 ਕੈਡਿਟਸ ਇਸ ਕੈਂਪ ਵਿਚ ਭਾਗ ਲੈਣ ਲਈ ਰਵਾਨਾ ਹੋਏ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਕੈਂਪ ਵਿਚ ਕੈਡਿਟਸ ਨੂੰ ਵੈਪਨ ਟਰੇਨਿੰਗ, ਡਰਿੱਲ ਟਰੇਨਿੰਗ, ਮੈਪ ਰੀਡਿੰਗ ਆਦਿ ਦੀ ਸਿਖਲਾਈ ਦਿੱਤੀ ਜਾਵੇਗੀ | ਪਿ੍ੰਸੀਪਲ ਮੈਡਮ ਰਮਨਜੀਤ ਕੌਰ ਨੇ ਦੱਸਿਆ ਕਿ ਐਨ.ਸੀ.ਸੀ ਵਿਦਿਆਰਥੀਆਂ ਨੂੰ ਸਵੈ-ਨਿਰਭਰ, ਜ਼ਿੰਮੇਵਾਰ ਤੇ ਦੇਸ਼ ਭਗਤ ਨਾਗਰਿਕ ਬਣਾਉਣ ਲਈ ਪ੍ਰੇਰਿਤ ਕਰਦੀ ਹੈ | ਕੈਡਿਟਸ ਨੂੰ ਰੂਲਜ਼ ਤੋਂ ਜਾਗਰੂਕ ਕਰਵਾਉਂਦੇ ਹੋਏ ਐੱਨ.ਸੀ.ਸੀ.ਦੀਆਂ ਗਤੀਵਿਧੀਆਂ ਅਤੇ ਫ਼ਾਇਦਿਆਂ ਬਾਰੇ ਵਿਸਥਾਰਪੂਰਵਕ ਦੱਸਿਆ | ਇਸ ਮੌਕੇ ਏ.ਐਨ.ਓ ਮਹੇਸ਼ ਕੁਮਾਰ ਹਾਜ਼ਰ ਸਨ |